11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਹਰਮਨਦੀਪ ਸਿੰਘ ਰਿੱਕੀ ਅਜਨੌਦ ਯੂਥ ਅਕਾਲੀ ਦਲ ਪੁਲਿਸ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਨਿਯੁਕਤ

ਖੰਨਾ, 11 ਅਗਸਤ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਰਮਨਦੀਪ ਸਿੰਘ ਰਿੱਕੀ ਅਜਨੋਦ ਨੂੰ ਯੂਥ ਅਕਾਲੀ ਦਲ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਿੱਕੀ ਅਜਨੋਦ ਦੀ ਨਿਯੁਕਤੀ ਨਾਲ ਪੁਲਿਸ ਜ਼ਿਲ੍ਹਾ ਖੰਨਾ ਦੇ ਅੰਦਰ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 12-08-2026
ਖੰਨਾ, 11 ਅਗਸਤ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਰਮਨਦੀਪ ਸਿੰਘ ਰਿੱਕੀ ਅਜਨੋਦ ਨੂੰ ਯੂਥ ਅਕਾਲੀ ਦਲ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਿੱਕੀ ਅਜਨੋਦ ਦੀ ਨਿਯੁਕਤੀ ਨਾਲ ਪੁਲਿਸ ਜ਼ਿਲ੍ਹਾ ਖੰਨਾ ਦੇ ਅੰਦਰ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਦੀ ਨਿਯੁਕਤੀ ’ਤੇ ਖੰਨਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਗਈਆਂ। ਯਾਦੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਮੇਸ਼ਾਂ ਮਿਹਨਤੀ ਨੌਜਵਾਨਾਂ ਨੂੰ ਪਾਰਟੀ ਵਿਚ ਉੱਚ ਅਹੁਦਿਆਂ ਨਾਲ ਨਿਵਾਜ ਕੇ ਕੰਮ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ। ਯਾਦੂ ਵੱਲੋ ਰਿੱਕੀ ਅਜਨੋਦ ਨੂੰ ਅਗਾਮੀ ਚੋਣਾਂ ਦੇ ਮੱਦੇਨਜ਼ਰ ਦਿਨ ਰਾਤ ਮਿਹਨਤ ਕਰਕੇ ਪਾਰਟੀ ਨੂੰ ਮਜਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਰਿੱਕੀ ਅਜਨੋਦ ਵੱਲੋ ਆਪਣੀ ਨਿਯੁਕਤ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਪ੍ਰਧਾਨ ਪੰਜਾਬ ਸਰਬਜੀਤ ਸਿੰਘ ਝਿੰਜਰ, ਜਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਹਲਕਾ ਇੰਚਾਰਜ ਖੰਨਾ ਯਾਦਵਿੰਦਰ ਸਿੰਘ ਯਾਦੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ। ਇਸ ਮੌਕੇ ਤੇਜਿੰਦਰ ਸਿੰਘ ਇਕੋਲਾਹਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜਗਦੀਪ ਸਿੰਘ ਦੀਪੀ ਸੀਨੀਅਰ ਅਕਾਲੀ ਆਗੂ, ਪਵਨਜੋਤ ਸਿੰਘ ਹਰਿਓ ਸਰਕਲ ਪ੍ਰਧਾਨ, ਜਗਦੀਸ ਸਿੰਘ ਦੀਸ਼ਾ, ਮਨਜੋਤ ਸਿੰਘ ਮੋਨੂੰ, ਰਵਿੰਦਰ ਸਿੰਘ ਬੱਗਾ, ਮਨਦੀਪ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਗਰੇਵਾਲ, ਰਾਜੇਸ਼ ਖੰਨਾ, ਪ੍ਰਸ਼ਾਂਤ ਡਾਂਗ, ਪ੍ਰਗਟ ਸਿੰਘ ਫਤਿਹਪੁਰ, ਜੋਗਿੰਦਰ ਸਿੰਘ ਧੀਮਾਨ, ਗੁਰਸ਼ਰਨ ਸਿੰਘ ਲਾਲੂ, ਦਿਲਪ੍ਰੀਤ ਸਿੰਘ ਦਹਿੜੂ, ਰਵਿੰਦਰ ਕੁਮਾਰ ਬਿੱਟੂ, ਗੁਰਿੰਦਰ ਸਿੰਘ ਬਾਠ ਮਾਣਕੀ, ਗੁਰਜੋਤ ਸਿੰਘ ਚੀਮਾ, ਰਾਕੇਸ਼ ਤਿਵਾੜੀ, ਰਮਨ ਸ਼ਰਮਾ, ਸ਼ੈਮੀ ਗੋਬਿੰਦਗੜ੍ਹ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਹਲੋਂ ਵਿਖੇ ਤਾਇਨਾਤ ਪਟਵਾਰੀ ਵਿਜੀਲੈਂਸ ਬਿਊਰੋ ਵਲੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ -ਮਾਮਲਾ ਐਨ. ਐਚ. ਏ. ਆਈ ਵਲੋਂ ਅਕਵਾਇਰ ਕੀਤੀ ਜ਼ਮੀਨ ਦੇ ਬਣਦੇ ਰੁਪਏ ਨਾ ਦਿੱਤੇ ਜਾਣ ਦਾ- ਪਿੰਡ ਕੈਂਡ ਨੇੜਿਓਂ ਲੰਘਣ ਵਾਲੇ...
Ad Position 24