11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਡੇਹਲੋਂ ਵਿਖੇ ਤਾਇਨਾਤ ਪਟਵਾਰੀ ਵਿਜੀਲੈਂਸ ਬਿਊਰੋ ਵਲੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਡੇਹਲੋਂ, 11 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਬ-ਤਹਿਸੀਲ ਡੇਹਲੋਂ ਵਿਖੇ ਤਾਇਨਾਤ ਪਟਵਾਰੀ ਨੂੰ ਰਿਸ਼ਵਤ ਲੈਣ ਦੇ ਜ਼ੁਰਮ ਵਿੱਚ ਰੰਗੇ ਹੱਥੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਵਿਜ਼ੀਲੈਂਸ ਵਿਭਾਗ ਵਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Ad Position 21
No active advertisement
ਸਬ-ਤਹਿਸੀਲ ਡੇਹਲੋਂ ਤੋਂ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ ਕਾਬੂ ਕਰਨ ਸਮੇਂ ਵਿਜ਼ੀਲੈਂਸ ਵਿਭਾਗ ਦੇ ਅਧਿਕਾਰੀ। ਤਸਵੀਰ-ਅੰਮ੍ਰਿਤਪਾਲ ਸਿੰਘ ਕੈਲੇ 12-08-2026
ਡੇਹਲੋਂ, 11 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਬ-ਤਹਿਸੀਲ ਡੇਹਲੋਂ ਵਿਖੇ ਤਾਇਨਾਤ ਪਟਵਾਰੀ ਨੂੰ ਰਿਸ਼ਵਤ ਲੈਣ ਦੇ ਜ਼ੁਰਮ ਵਿੱਚ ਰੰਗੇ ਹੱਥੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਵਿਜ਼ੀਲੈਂਸ ਵਿਭਾਗ ਵਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਹਿਸੀਲ ਡੇਹਲੋਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਵੰਡ ਕਰਨ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧੀ, ਮੁਲਜ਼ਮ ਪਟਵਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾੜਾ ਸਾਹਿਬ ਪਬਲਿਕ ਸਕੂਲ ਨੇ 18ਵੀਂ ਸੀ. ਬੀ. ਐੱਸ. ਈ. ਕਲੱਸਟਰ ਅਥਲੈਟਿਕਸ ਚੈਂਪੀਅਨਸ਼ਿਪ ’ਚ ਓਵਰਆਲ ਟਰਾਫ਼ੀ ਜਿੱਤੀ ਅਗਲੀ ਖ਼ਬਰ ਹਰਮਨਦੀਪ ਸਿੰਘ ਰਿੱਕੀ ਅਜਨੌਦ ਯੂਥ ਅਕਾਲੀ ਦਲ ਪੁਲਿਸ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਨਿਯੁਕਤ
Ad Position 24