13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਲੈਨੇਟ-ਈ-ਸਕੂਲ ਖੰਨਾ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ)- ਪਲੈਨੇਟ-ਈ- ਸਕੂਲ ਖੰਨਾ ਵਿੱਚ ਤੀਜ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਰਵਾਇਤੀ ਰੰਗਾਂ ਦੇ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਵਿੱਚ ਪੰਜਾਬੀ ਸੱਭਿਆਚਾਰ ਅਤੇ ਲੋਕ ਪਰੰਪਰਾਵਾਂ ਦੀ ਮਨਮੋਹਕ ਝਲਕ ਦੇਖਣ ਨੂੰ ਮਿਲੀ।

Ad Position 21
No active advertisement
ਮਨਜੀਤ ਸਿੰਘ ਧੀਮਾਨ ਦੀ ਚਿਖਾ ਨੂੰ ਅਗਨੀ ਦਿੰਦੇ ਹੋਏ ਉਨ੍ਹਾਂ ਦੇ ਪੁੱਤਰ ਮਨਦੀਪ ਸਿੰਘ (ਇਨਸੈਟ ਵਿਚ) ਮਨਜੀਤ ਸਿੰਘ ਧੀਮਾਨ ਦੀ ਫ਼ਾਈਲ ਫ਼ੋਟੋ। ਤਸਵੀਰ : ਸੋਨੀ ਗਿੱਲ   ਪਲੈਨੇਟ-ਈ-ਸਕੂਲ ਖੰਨਾ ਵਿਚ ਤੀਆਂ ਦਾ ਤਿਉਹਾਰ ਮਨਾਉਣ ਸਮੇਂ ਵਿਦਿਆਰਥੀ ਅਤੇ ਸੋਨੀਆ ਧਵਨ ਅਤੇ ਹੋਰ। ਤਸਵੀਰ : ਸੋਨੀ ਗਿੱਲ 14-08-2026
ਖੰਨਾ, 13 ਅਗਸਤ (ਹਰਜਿੰਦਰ ਸਿੰਘ ਲਾਲ)- ਪਲੈਨੇਟ-ਈ- ਸਕੂਲ ਖੰਨਾ ਵਿੱਚ ਤੀਜ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਰਵਾਇਤੀ ਰੰਗਾਂ ਦੇ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਵਿੱਚ ਪੰਜਾਬੀ ਸੱਭਿਆਚਾਰ ਅਤੇ ਲੋਕ ਪਰੰਪਰਾਵਾਂ ਦੀ ਮਨਮੋਹਕ ਝਲਕ ਦੇਖਣ ਨੂੰ ਮਿਲੀ। ਰੰਗਾ ਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਬੰਧਕ ਕਮੇਟੀ ਵਲੋਂ ਸੋਨੀਆ ਧਵਨ ਅਤੇ ਮਨੀਸ਼ ਧਵਨ ਅਤੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਠਾਕੁਰ ਦੀ ਰਹਿਨੁਮਾਈ ਹੇਠ ਹੋਈ। ਪ੍ਰੋਗਰਾਮ ਵਿੱਚ ਕਮਲਜੀਤ ਕੌਰ ਅਤੇ ਸੁਖਵਿੰਦਰ ਕੌਰ (ਮਾਤਾ ਜੀ ਅਤੇ ਪਤਨੀ, ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਦ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪ੍ਰੋਗਰਾਮ ਦੀ ਸ਼ੋਭਾ ਵਧਾਈ। ਪ੍ਰੋਗਰਾਮ ਵਿੱਚ ਵਿਦਿਆਰਥਣਾਂ ਨੇ ਤੀਜ ਤਿਉਹਾਰ ਨਾਲ ਸੰਬੰਧਿਤ ਪੇਸ਼ਕਾਰੀ, ਸੋਲੋ ਡਾਂਸ, ਗਰੁੱਪ ਡਾਂਸ, ਲੋਕ ਨਾਚ ਗਿੱਧਾ ਆਦਿ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ। ਰੰਗ-ਬਿਰੰਗੇ ਰਵਾਇਤੀ ਪਹਿਰਾਵਿਆਂ ਵਿੱਚ ਸਜੀਆਂ ਹੋਈਆਂ ਵਿਦਿਆਰਥਣਾਂ ਨੇ ਸਾਰਿਆਂ ਦਾ ਮਨ ਮੋਹ ਲਿਆ। ਤੀਜ ਦੇ ਪਰੰਪਰਾਗਤ ਝੂਲੇ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਗਤੀਵਿਧੀਆਂ ਪ੍ਰੋਗਰਾਮ ਦਾ ਵਿਸ਼ੇਸ਼ ਆਕਰਸ਼ਣ ਰਹੀਆਂ। ਮੁੱਖ ਮਹਿਮਾਨ ਨੇ ਵੀ ਨੇ ਵਿਦਿਆਰਥੀਆਂ ਨੂੰ ਤੀਜ ਦੇ ਸੱਭਿਆਚਾਰਕ ਅਤੇ ਸਮਾਜਿਕ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਆਪਣੀ ਖੁਸ਼ਹਾਲੀ, ਪਰੰਪਰਾਵਾਂ ਅਤੇ ਵਿਰਾਸਤ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਠਾਕੁਰ ਨੇ ਵਿਦਿਆਰਥਣਾਂ ਨੂੰ ਤੀਜ ਦੀ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸਕੂਲ ਵਿੱਚ ਇਸ ਪ੍ਰਕਾਰ ਦੇ ਸੱਭਿਆਚਾਰਕ ਪ੍ਰੋਗਰਾਮ ਅਤੇ ਸਰਬਾਂਗੀ ਵਿਕਾਸ ਦੇ ਨਾਲ-ਨਾਲ ਆਪਣੇ ਸੱਭਿਆਚਾਰ ਦੇ ਪ੍ਰਤੀ ਸਨਮਾਨ ਦੀ ਭਾਵਨਾ ਵੀ ਵਿਕਸਿਤ ਕਰਦੇ ਹਨ। ਪ੍ਰੋਗਰਾਮ ਦਾ ਅੰਤ ਉਤਸ਼ਾਹ ਅ ਤੇ ਉਮੰਗ ਭਰੇ ਮਾਹੌਲ ਵਿੱਚ ਹੋਇਆ। ਸਾਰੇ ਹਾਜ਼ਰ ਲੋਕਾਂ ਨੇ ਤੀਜ ਦੇ ਤਿਉਹਾਰ ਦਾ ਆਨੰਦ ਲਿਆ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੀ. ਏ. ਸੀ. ਦੇ ਟਹਿਲ ਸਿੰਘ ਔਜਲਾ ਮੈਂਬਰ ਨਿਯੁਕਤ ਅਗਲੀ ਖ਼ਬਰ ਦੋਰਾਹਾ ਸ਼ਹਿਰ ਦੇ ਸਾਰੇ ਹੀ 15 ਵਾਰਡਾਂ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰਵਾਇਆ ਜਾਵੇਗਾ-ਵਿਧਾਇਕ ਗਿਆਸਪੁਰਾ, ਪ੍ਰਧਾ...
Ad Position 24