14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮਾਤਾ ਮਲਕੀਤ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਂਟ

ਮਲੌਦ, 14 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਾਬਕਾ ਸਰਪੰਚ ਬਲਦੇਵ ਸਿੰਘ ਦੇ ਭਰਜਾਈ ਤੇ ਮਾ: ਨਰਿੰਦਰ ਸਿੰਘ ਦੇ ਮਾਤਾ ਮਲਕੀਤ ਕੌਰ ਪਤਨੀ ਸਵ. ਮੇਜਰ ਸਿੰਘ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਪਿੰਡ ਜਰਗੜੀ ਵਿਖੇ ਹੋਈ।

Ad Position 21
No active advertisement
ਸਵ. ਮਾਤਾ ਮਲਕੀਤ ਕੌਰ ਦੀ ਫਾਇਲ ਫੋਟੋ। 15-08-2026
ਮਲੌਦ, 14 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਾਬਕਾ ਸਰਪੰਚ ਬਲਦੇਵ ਸਿੰਘ ਦੇ ਭਰਜਾਈ ਤੇ ਮਾ: ਨਰਿੰਦਰ ਸਿੰਘ ਦੇ ਮਾਤਾ ਮਲਕੀਤ ਕੌਰ ਪਤਨੀ ਸਵ. ਮੇਜਰ ਸਿੰਘ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਪਿੰਡ ਜਰਗੜੀ ਵਿਖੇ ਹੋਈ। ਰਾਗੀ ਜਥੇ ਵਲੋਂ ਮਾਤਾ ਮਲਕੀਤ ਕੌਰ ਨਮਿਤ ਕੀਰਤਨ ਵਿਖਿਆਨ ਕਰਦਿਆਂ ਕਿਹਾ ਕਿ ਹਰ ਇਨਸਾਨ ਨੂੰ ਆਪਣੀ ਜ਼ਿੰਦਗੀ ਵਿਚ ਗੁਰਬਾਣੀ ਦੇ ਲੜ ਲੱਗ ਕੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ। ਕਿਉਂਕਿ ਪ੍ਰਮਾਤਮਾ ਵਲੋਂ ਮਨੁੱਖੀ ਜੀਵ ਨੂੰ ਹੀ ਪਰਉਪਕਾਰੀ ਕਾਰਜ ਕਰਨ ਲਈ ਧਰਤੀ ਉੱਪਰ ਭੇਜਿਆ ਗਿਆ ਹੈ। ਸ਼ਰਧਾਂਜਲੀ ਭੇਂਟ ਕਰਨ ਵਾਲਿਆਂ ਵਿਚ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਵ. ਮਾਤਾ ਮਲਕੀਤ ਕੌਰ ਨੇ ਆਪਣੀ ਜ਼ਿੰਦਗੀ ਵਿਚ ਆਪਣੇ ਬੱਚਿਆਂ ਨੂੰ ਚੰਗੀ ਤਾਲੀਮ ਦੇ ਕੇ ਸਮੇਂ ਦੇ ਹਾਣੀ ਬਣਾਇਆ ਹੈ ਅਤੇ ਇਹ ਪੰਥਕ ਪਰਿਵਾਰ ਦੀ ਸਮਾਜ ਸੇਵਾ ਅੰਦਰ ਵੀ ਵੱਡੀ ਘਾਲਣਾ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇ. ਹਰਪਾਲ ਸਿੰਘ ਜੱਲ੍ਹਾ ਨੇ ਪਰਿਵਾਰ ਦੀ ਤਰਫ਼ੋਂ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਇੰਚਾਰਜ ਪਾਇਲ ਸ਼੍ਰੋਮਣੀ ਅਕਾਲੀ ਦਲ (ਬ) ਮਨਜੀਤ ਸਿੰਘ ਮਦਨੀਪੁਰ, ਅਕਾਲੀ ਆਗੂ ਗੁਰਪ੍ਰੀਤ ਸਿੰਘ ਲਾਪਰਾਂ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੰਤ ਸਿੰਘ ਘਲੋਟੀ, ਸਾਬਕਾ ਸਰਪੰਚ ਜਤਿੰਦਰ ਸਿੰਘ ਭਿੰਦਾ, ਪ੍ਰਧਾਨ ਜਗਦੇਵ ਸਿੰਘ, ਭਵਨਦੀਪ ਸਿੰਘ, ਬੇਅੰਤ ਸਿੰਘ ਪੰਧੇਰ ਖੇੜੀ, ਮਨਪ੍ਰੀਤ ਸਿੰਘ ਬਿੱਲਾ, ਸਮਾਜ ਸੇਵੀ ਅਵਤਾਰ ਸਿੰਘ, ਨੰਬਰਦਾਰ ਨਰਿੰਦਰ ਸਿੰਘ, ਖੁਸ਼ਵਿੰਦਰ ਸਿੰਘ ਟਿੰਕਾ, ਦਵਿੰਦਰ ਸਿੰਘ ‘ਆਪ’ ਆਗੂ, ਸਰਪੰਚ ਪਵਿੱਤਰ ਸਿੰਘ, ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ, ਸਰਪੰਚ ਊਧਮ ਸਿੰਘ ਜੰਡਾਲੀ, ਡਾ. ਦਰਸਨ ਸਿੰਘ, ਕਿਸਾਨ ਆਗੂ ਹਾਕਮ ਸਿੰਘ ਸਮੇਤ ਅਧਿਆਪਕ ਤੇ ਇਲਾਕੇ ਭਰ ਦੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ ਅਗਲੀ ਖ਼ਬਰ ਚੇਅਰਮੈਨ ਰਾਜੀ ਆਮ ਆਦਮੀ ਪਾਰਟੀ ਦੇ ਨੈਸ਼ਨਲ ਕੌਂਸਲ ਮੈਂਬਰ ਨਿਯੁਕਤ
Ad Position 24