14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

-ਐੱਸ. ਡੀ. ਐੱਮ. ਸਵਾਤੀ ਟਿਵਾਣਾ ਵਲੋਂ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ

ਈਸੜੂ, 14 ਅਗਸਤ (ਬਲਵਿੰਦਰ ਸਿੰਘ)-ਐੱਸ. ਡੀ.

Ad Position 21
No active advertisement
ਅਜੀਤ ਡੈਸਕ 15-08-2026
ਈਸੜੂ, 14 ਅਗਸਤ (ਬਲਵਿੰਦਰ ਸਿੰਘ)-ਐੱਸ. ਡੀ. ਐੱਮ. ਖੰਨਾ ਸਵਾਤੀ ਟਿਵਾਣਾ ਵਲੋਂ ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪਿੰਡ ਈਸੜੂ ਵਿਖੇ ਮੀਟਿੰਗ ਕੀਤੀ। ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਅਤੇ ਪੁਖ਼ਤਾ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਸੌਂਪੀਆਂ। ਐੱਸ. ਡੀ. ਐੱਮ . ਨੇ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਵਿਚ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂ ਕਰਨ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ ਤੇ ਪਿੰਡ ਈਸੜੂ ਵਿਖੇ ਪੁੱਜਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਟ ਕਰਨਗੀਆਂ। ਐਸ.ਡੀ.ਐਮ ਸਵਾਤੀ ਟਿਵਾਣਾ ਨੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਪਿੰਡ ਈਸੜੂ ਵਿਖੇ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਓ.ਐਸ.ਡੀ ਕਰਨ ਅਰੋੜਾ, ਅਮਰਦੀਪ ਸਿੰਘ ਪੁਰੇਵਾਲ, ਬੀ. ਡੀ. ਪੀ. ਓ ਖੰਨਾ ਸਤਵਿੰਦਰ ਸਿੰਘ ਕੰਗ, ਸਕੱਤਰ ਮਾਰਕੀਟ ਕਮੇਟੀ ਖੰਨਾ ਕਮਲਦੀਪ ਸਿੰਘ, ਐੱਸ. ਐੱਮ. ਓ. ਖੰਨਾ ਡਾ. ਮਨਿੰਦਰ ਭਸੀਨ, ਪੰਚਾਇਤ ਅਫ਼ਸਰ ਕੁਲਦੀਪ ਸਿੰਘ, ਸਰਪੰਚ ਜਤਿੰਦਰਜੋਤ ਸਿੰਘ ਈਸੜੂ ਤੋਂ ਇਲਾਵਾ ਪੰਚਾਇਤ ਨੁਮਾਇੰਦੇ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਮਨਪ੍ਰੀਤ ਦੀ ਕਪਤਾਨੀ ਸਭ ਤੋਂ ਵੱਡੀ ਉਮੀਦ ਅਗਲੀ ਖ਼ਬਰ ਅਕਾਲੀ ਦਲ ਦੀ ਈਸੜੂ ਸ਼ਹੀਦੀ ਕਾਨਫ਼ਰੰਸ ਲਈ ਤਿਆਰੀਆਂ ਮੁਕੰਮਲ-ਯਾਦੂ
Ad Position 24