15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਸਰਕਾਰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ-ਤਰਸੇਮ ਸਿੰਘ ਖ਼ਲਸਾ ਗੁਰਪ੍ਰੀਤ ਸਿੰਘ ਭੱਟੀ ਅਤੇ ਸੰਦੀਪ ਸਿੰਘ ਰੁਪਾਲੋਂ ਨੇ ਈਸੜੂ ਪਹੁੰਚ ਕੇ ਦਿੱਤੀ ਸ਼ਹੀਦ ਨੂੰ ਸ਼ਰਧਾਂਜਲੀ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਖਾਲਸਾ ਨੇ ਸਮੁੱਚੀ ਲੀਡਰਸ਼ਿਪ ਸਮੇਤ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ, ਪੰਜਾਬ ਦੀ ਧਰਤੀ ਤੋਂ ਹਮੇਸ਼ਾ ਹੀ ਪੰਜਾਬ ਅਤੇ ਪੰਥ ਦੇ ਭਲੇ ਦੇ ਲਈ ਆਵਾਜ਼ ਉੱਠਦੀ ਰਹੀ ਹੈ ਪਰ ਸਮੇਂ ਦੀਆਂ ਸਰਕਾਰਾਂ ਨੇ ਕਦੇ ਵੀ ਸਿੱਖਾਂ ਦੇ ਨਾਲ ਇਨਸਾਫ ਨਹੀਂ ਕੀਤਾ।

Ad Position 21
No active advertisement
ਅਜੀਤ ਡੈਸਕ 17-08-2026
ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਖਾਲਸਾ ਨੇ ਸਮੁੱਚੀ ਲੀਡਰਸ਼ਿਪ ਸਮੇਤ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ, ਪੰਜਾਬ ਦੀ ਧਰਤੀ ਤੋਂ ਹਮੇਸ਼ਾ ਹੀ ਪੰਜਾਬ ਅਤੇ ਪੰਥ ਦੇ ਭਲੇ ਦੇ ਲਈ ਆਵਾਜ਼ ਉੱਠਦੀ ਰਹੀ ਹੈ ਪਰ ਸਮੇਂ ਦੀਆਂ ਸਰਕਾਰਾਂ ਨੇ ਕਦੇ ਵੀ ਸਿੱਖਾਂ ਦੇ ਨਾਲ ਇਨਸਾਫ ਨਹੀਂ ਕੀਤਾ। ਜਿੱਥੇ ਅੱਜ ਪੂਰਾ ਦੇਸ਼ ਆਜ਼ਾਦੀ ਦੀ ਵਰੇਗੰਡ ਮਨਾ ਰਿਹਾ ਹੈ, ਉੱਥੇ ਅਸੀਂ ਆਪਣੇ ਕੌਮੀ ਆਗੂਆਂ ਨੂੰ ਆਜ਼ਾਦ ਕਰਵਾਉਣ ਦੇ ਲਈ ਸੜਕਾਂ ਤੇ ਧਰਨੇ ਦੇ ਰਹੇ ਹਾਂ । ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਸਰਕਾਰ ਸਾਡੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕਰੇ । ਉਹਨਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਕੁਰਬਾਨੀਆਂ ਕੀਤੀਆਂ ਹਨ ਪਰ ਸਮੇਂ ਦੀਆਂ ਸਰਕਾਰਾਂ ਨੇ ਸਾਡੇ ਨਾਲ ਇਨਸਾਫ ਨਹੀਂ ਕੀਤਾ ਬਲਕਿ ਸਾਡੇ ਉੱਤੇ ਜ਼ੁਲਮ ਤੇ ਧੱਕੇਸ਼ਾਹੀ ਕੀਤੀ ਹੈ। ਇਸ ਤੋਂ ਵੱਡਾ ਜ਼ੁਲਮ ਕੀ ਹੋ ਸਕਦਾ ਹੈ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਬਿਰਧ ਮਾਂ ਨੂੰ ਬਿਮਾਰ ਅਵਸਥਾ ਵਿੱਚ ਵੀ ਉਹਨਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਸਾਡੇ ਨਾਲ ਇੱਕ ਦਿਨ ਦੀ ਪਰੋਲ ਦੇ ਕੇ ਮਜ਼ਾਕ ਕੀਤਾ ਜਾ ਰਿਹਾ ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਭੱਟੀ, ਪਾਰਟੀ ਦੇ ਮੁੱਖ ਬੁਲਾਰੇ ਹਲਕਾ ਪਾਇਲ ਦੇ ਇੰਚਾਰਜ਼ ਸੰਦੀਪ ਸਿੰਘ ਰੁਪਾਲੋਂ ਅਤੇ ਸੀਨੀਅਰ ਆਗੂ ਬਰਜਿੰਦਰ ਸਿੰਘ ਬਬਲੂ ਸਮੇਤ ਸਮੁੱਚੀ ਲੀਡਰਸ਼ਿਪ ਨੇ ਈਸੜੂ ਪਹੁੰਚ ਕੇ ਸ਼ਹੀਦ ਕਰਨੈਲ ਸਿੰਘ ਅਤੇ ਭੁਪਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਮੋਹਣ ਸਿੰਘ ਖੇੜਾ, ਅਮਰਿੰਦਰ ਸਿੰਘ ਲਿਬੜਾ, ਕਰਮਜੀਤ ਸਿੰਘ ਕੌੜੀ, ਸਰਬਜੀਤ ਸਿੰਘ ਪੱਪੀ, ਮਨਰਾਜ ਸਿੰਘ ਲੁਬਾਣਗੜ੍ਹ, ਗਗਨਦੀਪ ਸਿੰਘ ਪਾਇਲ, ਹਰਬੰਤ ਸਿੰਘ ਗਿੱਲ , ਲੋਕੇਸ਼ ਕੁਮਾਰ, ਗੁਰਿੰਦਰ ਸਿੰਘ ਰਾਜੇਵਾਲ, ਦੀਪਾ ਕੁੱਲੇਵਾਲ, ਰਾਜਵੰਤ ਕੌਰ ਘੜਾਮ , ਲਵਪ੍ਰੀਤ ਸਿੰਘ ਇੱਕੋਲਾਹਾ, ਸਰਪੰਚ ਜਸਮੀਤ ਸਿੰਘ ਰੋਲੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈਸੜੂ ਦੀ ਸ਼ਹੀਦੀ ਕਾਨਫਰੰਸ ’ਚ ਹਲਕਾ ਪਾਇਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਵੱਡੇ ਕਾਫ਼ਲੇ ਹੋਏ ਰਵਾਨਾ ਅਗਲੀ ਖ਼ਬਰ ਨਵਾਂਸ਼ਹਿਰ ਸਰਕਾਰੀ ਆਈ.ਟੀ.ਆਈ ਗਰਾਊਂਡ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਨਿਚਰਵਾਰ ਨੂੰ ਭਾਰਤ ਦ...
Ad Position 24