17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਈਸੜੂ ਦੀ ਸ਼ਹੀਦੀ ਕਾਨਫਰੰਸ ’ਚ ਹਲਕਾ ਪਾਇਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਵੱਡੇ ਕਾਫ਼ਲੇ ਹੋਏ ਰਵਾਨਾ

ਪਾਇਲ, 16 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਵਲੋਂ ਈਸੜੂ ਵਿਖੇ ਕਰਵਾਈ ਗਈ ਰੈਲੀ ਵਿੱਚ ਹਲਕਾ ਪਾਇਲ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਵੱਡੇ ਕਾਫਲਿਆਂ ਦੇ ਰੂਪ ਵਿੱਚ ਸ਼ਾਮਿਲ ਹੋਏ। ਹਲਕਾ ਪਾਇਲ ਦੀ ਲੀਡਰਸ਼ਿਪ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਅਤੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਪਾਇਲ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਤੇ ਆਗੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਆਉਣ ਵਾਲੀ ਕਿਸੇ ਵੀ ਮੁਸ਼ਕਲ ਵਿਚ ਉਹਨਾਂ ਨਾਲ ਚਟਾਨ ਵਾਂਗ ਖੜੇ ਹਨ ਉਹਨਾਂ ਕਿਹਾ ਕਿ ਕੁਝ ਵਿਰੋਧੀ ਤਾਕਤਾਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਘਟੀਆ ਹੱਥ ਕੰਡੇ ਵਰਤ ਰਹੀਆਂ ਹਨ ਜਿਨਾਂ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣਗੇ l ਉਹਨਾਂ ਕਿਹਾ ਕਿ ਵਿਰੋਧੀ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਦੇ ਦਿਨੋ ਦਿਨ ਵਾਧੇ ਗ੍ਰਾਫ ਨੂੰ ਦੇਖ ਕੇ ਬੁਲਾ ਗਈਆਂ ਹਨ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ 20 27 ਦੀਆਂ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਸਰਕਾਰ ਬਣਾਵੇਗਾ।

Ad Position 21
No active advertisement
ਅਜੀਤ ਡੈਸਕ 17-08-2026
ਪਾਇਲ, 16 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਵਲੋਂ ਈਸੜੂ ਵਿਖੇ ਕਰਵਾਈ ਗਈ ਰੈਲੀ ਵਿੱਚ ਹਲਕਾ ਪਾਇਲ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਵੱਡੇ ਕਾਫਲਿਆਂ ਦੇ ਰੂਪ ਵਿੱਚ ਸ਼ਾਮਿਲ ਹੋਏ। ਹਲਕਾ ਪਾਇਲ ਦੀ ਲੀਡਰਸ਼ਿਪ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਅਤੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਪਾਇਲ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਤੇ ਆਗੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਆਉਣ ਵਾਲੀ ਕਿਸੇ ਵੀ ਮੁਸ਼ਕਲ ਵਿਚ ਉਹਨਾਂ ਨਾਲ ਚਟਾਨ ਵਾਂਗ ਖੜੇ ਹਨ ਉਹਨਾਂ ਕਿਹਾ ਕਿ ਕੁਝ ਵਿਰੋਧੀ ਤਾਕਤਾਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਘਟੀਆ ਹੱਥ ਕੰਡੇ ਵਰਤ ਰਹੀਆਂ ਹਨ ਜਿਨਾਂ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣਗੇ l ਉਹਨਾਂ ਕਿਹਾ ਕਿ ਵਿਰੋਧੀ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਦੇ ਦਿਨੋ ਦਿਨ ਵਾਧੇ ਗ੍ਰਾਫ ਨੂੰ ਦੇਖ ਕੇ ਬੁਲਾ ਗਈਆਂ ਹਨ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ 20 27 ਦੀਆਂ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਸਰਕਾਰ ਬਣਾਵੇਗਾ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ, ਜਥੇਦਾਰ ਗੁਰਜੀਤ ਸਿੰਘ ਪੰਧੇਰ ਖੇੜੀ, ਸੀਨੀਅਰ ਆਗੂ ਅਵਤਾਰ ਸਿੰਘ ਧਮੋਟ, ਜਥੇਦਾਰ ਮਨਜੀਤ ਸਿੰਘ ਘੁੜਾਣੀ, ਜਗਦੀਪ ਸਿੰਘ ਲਹਿਲ, ਜਗਜੀਤ ਸਿੰਘ ਦੌਲਤਪੁਰ, ਪਿਰਤਪਾਲ ਸਿੰਘ ਝੱਮਟ, ਜਗਦੇਵ ਸਿੰਘ ਦਬੁਰਜੀ ਸ਼ਿਵਰਾਜ ਸਿੰਘ ਜੱਲਾ ਸਰਬਜੀਤ ਸਿੰਘ ਸੇਠੀ ਦੋਰਾਹਾ, ਸਰਕਲ ਪ੍ਰਧਾਨ ਅਮਨਦੀਪ ਸਿੰਘ ਟੋਨਾ, ਪ੍ਰਧਾਨ ਬੀਬੀ ਜਸਪ੍ਰੀਤ ਕੌਰ ਅੜੈਚਾ, ਪ੍ਰਧਾਨ ਬੀਬੀ ਕਰਮਜੀਤ ਕੌਰ ਕੱਦੋਂ, ਸੀਨੀਅਰ ਆਗੂ ਨੀਤੂ ਸਿੰਘ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਸੰਬੰਧੀ ਐੱਸ. ਪੀ. ਨਾਂਦੇੜ ਵਲੋਂ ਮੀਡੀਆ ਨੂੰ ਦਿੱਤੀ ਜਾਣਕਾਰੀ ਅਗਲੀ ਖ਼ਬਰ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਸਰਕਾਰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ-ਤਰਸੇਮ ਸਿੰਘ ਖ਼ਲਸਾ ਗੁਰਪ੍ਰੀਤ...
Ad Position 24