17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੈਕਰਡ ਹਾਰਟ ਸਕੂਲ ਵਿਚ ਆਜ਼ਾਦੀ ਦਿਵਸ ਦਾ ਸ਼ਾਨਦਾਰ ਸਮਾਗਮ

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)-ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਚ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਦੀ ਮਨਮੋਹਕ ਪੇਸ਼ਕਾਰੀ ਕੀਤੀ।

Ad Position 21
No active advertisement
ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨਾਲ ਪ੍ਰਿੰਸੀਪਲ ਨਵੀਨ ਬਾਂਸਲ ਅਤੇ ਹੋਰ ਸਟਾਫ ਮੈਂਬਰ । ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ 17-08-2026
ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)-ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਚ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਦੀ ਮਨਮੋਹਕ ਪੇਸ਼ਕਾਰੀ ਕੀਤੀ।ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਦੇਸ਼ ਭਗਤੀ ਗੀਤਾਂ ਉੱਤੇ ਸ਼ਾਨਦਾਰ ਕੋਰੀਓਗ੍ਰਾਫੀ ਪੇਸ਼ ਕੀਤੀ। ਵਿਦਿਆਰਥੀਆਂ ਦੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਨੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਦਰਸ਼ਕਾਂ ਨੇ ਤਾਲੀਆਂ ਵਜਾ ਕੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਪ੍ਰਤੀ ਪਿਆਰ, ਏਕਤਾ ਅਤੇ ਦੇਸ਼ ਭਗਤੀ ਦਾ ਸੁਨੇਹਾ ਦਿੱਤਾ। ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਜੋਸ਼ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਪ੍ਰਿੰਸੀਪਲ ਸਿਸਟਰ ਐਂਸੀ ਜੋਸ ਨੇ ਵਿਦਿਆ ਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਹਮੇਸ਼ਾ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੀਲੇ ਰੰਗ ਦੀ ਮਹੱਤਤਾ ਨੂੰ ਬਿਆਨ ਕਰਦੇ ਹੋਏ ਸਕੂਲੀ ਬੱਚਿਆਂ ਦਾ ਪ੍ਰਭਾਵਸਾਲੀ ਸਮਾਗਮ ਸੰਪੰਨ ਅਗਲੀ ਖ਼ਬਰ ਡਾ. ਮਨਿੰਦਰ ਸਿੰਘ ਭਸੀਨ ਆਜ਼ਾਦੀ ਦਿਹਾੜੇ ’ਤੇ ਸਨਮਾਨਿਤ
Ad Position 24