17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਜੇ. ਆਈ. ਐੱਸ. ਮੈਡੀਕਲ ਸੰਸਥਾ ਭੁੱਟਾ (ਲੁਧਿਆਣਾ) ਵਲੋਂ 80ਵੇਂ ਆਜ਼ਾਦੀ ਦਿਵਸ ’ਤੇ ਵਿਸ਼ੇਸ਼ ਸਮਾਗਮ

ਡੇਹਲੋਂ, 16 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਜੇ. ਆਈ.

Ad Position 21
No active advertisement
- ਆਜ਼ਾਦੀ ਦਿਵਸ ਤੋਂ ਸਾਨੂੰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦੀ ਪ੍ਰੇਰਨਾ ਮਿਲਦੀ ਹੈ- ਕੇ. ਡੀ. ਵੈਦ 17-08-2026
ਡੇਹਲੋਂ, 16 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਜੇ. ਆਈ. ਐੱਸ. ਮੈਡੀਕਲ ਕਾਲਜ ਅਤੇ ਹਸਪਤਾਲ , ਜੇ. ਆਈ. ਐੱਸ. ਇੰਸਟੀਚਿਊਟ ਆਫ਼ ਫਾਰਮੇਸੀ ਵਲੋਂ ਭੁੱਟਾ (ਲੁਧਿਆਣਾ) ਵਲੋਂ 80ਵਾਂ ਭਾਰਤੀ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ ਭਗਤੀ ਦੀ ਭਾਵਨਾ ਅਤੇ ਮਾਣ ਨਾਲ ਮਨਾਇਆ ਗਿਆ। ਇਸ ਸਮਾਗਮ ਦੌਰਾਨ ਸਾਬਕਾ ਵਿਧਾਇਕ ਅਤੇ ਸੇਵਾ ਮੁਕਤ ਆਈ. ਏ. ਐੱਸ. ਅਧਿਕਾਰੀ ਕੁਲਦੀਪ ਸਿੰਘ ਕੇ. ਡੀ. ਵੈਦ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਸਮੇਂ ਸੋਹਨ ਸਿੰਘ, ਡਾਇਰੈਕਟਰ ਜੇ. ਆਈ. ਐੱਸ. ਮੈਡੀਕਲ ਕਾਲਜ ਅਤੇ ਹਸਪਤਾਲ, ਡਾ. ਮ੍ਰਿਤਿਉਂਜ ਪ੍ਰਿੰਸੀਪਲ ਜੇ. ਆਈ. ਐੱਸ. ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਡਾ. ਸੂਰਜ ਬਾਂਸਲ, ਪ੍ਰਿੰਸੀਪਲ ਜੇ. ਆਈ. ਐੱਸ . ਇੰਸਟੀਚਿਊਟ ਆਫ਼ ਫਾਰਮੇਸੀ ਵਲੋਂ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਭੇਂਟ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਰਸਮੀ ਤੌਰ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ, ਜਿਸ ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਸਾਬਕਾ ਵਿਧਾਇਕ ਕੇ. ਡੀ. ਵੈਦ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵਲੋਂ ਕੀਤੀ ਗਈ। ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਪਰੇਡ ਅਤੇ ਰਾਸ਼ਟਰੀ ਝੰਡੇ ਅਤੇ ਮੁੱਖ ਮਹਿਮਾਨ ਨੂੰ ਦਿੱਤੀ ਗਈ ਰਸਮੀ ਸਲਾਮੀ ਰਹੀ। ਪਰੇਡ ਨੇ ਵਿਦਿਆਰਥੀਆਂ ਦੀ ਅਨੁਸ਼ਾਸਨ, ਏਕਤਾ, ਦੇਸ਼ ਭਗਤੀ ਅਤੇ ਰਾਸ਼ਟਰ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਇਆ। ਇਸ ਸਮੇਂ ਕੇ. ਡੀ. ਵੈਦ ਨੇ ਕਿਹਾ ਕਿ ਆਜ਼ਾਦੀ ਦਿਵਸ ਸਿਰਫ਼ ਆਜ਼ਾਦੀ ਦਾ ਜਸ਼ਨ ਮਨਾਉਣ ਦਾ ਮੌਕਾ ਨਹੀਂ ਹੈ, ਸਗੋਂ ਇਹ ਸਾਨੂੰ ਭਾਰਤ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦੀ ਪ੍ਰੇਰਨਾ ਵੀ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਗਿਆਨ, ਹੁਨਰ ਅਤੇ ਉਪਲਬਧ ਮੌਕਿਆਂ ਦੀ ਵਰਤੋਂ ਸਮਾਜ ਦੀ ਸੇਵਾ ਕਰਨ ਅਤੇ ਇੱਕ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੀ. ਫਾਰਮੇਸੀ ਦੇ ਵਿਦਿਆਰਥੀਆਂ ਅਤੇ ਜੇ. ਆਈ. ਐੱਸ. ਹਸਪਤਾਲ ਦੇ ਸਟਾਫ਼ ਵਲੋਂ ਦੇਸ਼ ਭਗਤੀ ਦੇ ਵਿਸ਼ੇ ‘ਤੇ ਆਧਾਰਿਤ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ । ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਗੀਤ ਅਤੇ ਨਾਚ ਪੇਸ਼ ਕਰ ਕੇ ਆਪਣੀ ਪ੍ਰਤਿਭਾ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸਕੂਲਾਂ/ਕਾਲਜਾਂ ’ਚ ਮਨਾਇਆ ਗਿਆ ਆਜ਼ਾਦੀ ਦਾ 80ਵਾਂ ਦਿਹਾੜਾ ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ਆਜ਼... ਅਗਲੀ ਖ਼ਬਰ ਪੀਲੇ ਰੰਗ ਦੀ ਮਹੱਤਤਾ ਨੂੰ ਬਿਆਨ ਕਰਦੇ ਹੋਏ ਸਕੂਲੀ ਬੱਚਿਆਂ ਦਾ ਪ੍ਰਭਾਵਸਾਲੀ ਸਮਾਗਮ ਸੰਪੰਨ
Ad Position 24