17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੰਤ ਕਿਰਪਾਲ ਸਿੰਘ ਸਕੂਲ ਵਿਖੇ ਲੱਗੀਆਂ ਤੀਆਂ ਦੇ ਤਿਉਹਾਰ ਦੀਆਂ ਰੌਣਕਾਂ

ਸਮਰਾਲਾ, 16 ਅਗਸਤ (ਗੋਪਾਲ ਸੋਫਤ)-ਸੰਤ ਕਿਰਪਾਲ ਸਿੰਘ ਪਬਲਿਕ ਸਕੂਲ, ਨੀਲੋਂ ਵਿਖੇ ਹਰ ਸਾਲ ਦੀ ਤਰ੍ਹਾਂ ਪ੍ਰਿੰਸੀਪਲ ਸਵਿਤਾ ਸ਼ਰਮਾ ਦੀ ਅਗਵਾਈ ਹੇਠ ਅਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਰਵਾਇਤੀ ਅਤੇ ਸਭਿਆਚਾਰਕ ਢੰਗ ਨਾਲ ਮਨਾਇਆ ਗਿਆ। ਤੀਆਂ ਨੂੰ ਰਵਾਇਤੀ ਰੰਗ ਦੇਣ ਲਈ ਪੁਰਾਤਨ ਬਰਤਨਾਂ, ਚਰਖੇ, ਮਧਾਣੀਆਂ, ਗਾਗਰਾਂ, ਪੱਖੀਆਂ, ਫੁਲਕਾਰੀਆਂ ਅਤੇ ਹੋਰ ਕਈ ਤਰ੍ਹਾਂ ਦੇ ਸਾਜੋ-ਸਮਾਨ ਦੀ ਵਰਤੋਂ ਕੀਤੀ ਗਈ।

Ad Position 21
No active advertisement
ਪੰਜਾਬ ਪਬਲਿਕ ਸਕੂਲ ਰੁਪਾਲੋਂ ਵਿਖੇ ਆਜ਼ਾਦੀ ਦਿਵਸ ਸੰਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਕਰਦੇ ਹੋਏ ਡਾਇਰੈਕਟਰ ਕਰਮਜੀਤ ਸਿੰਘ ਤੇ ਹੋਰ। ਤਸਵੀਰ : ਕਸ਼ਮੀਰਾ ਸਿੰਘ ਬਗਲੀ 17-08-2026
ਸਮਰਾਲਾ, 16 ਅਗਸਤ (ਗੋਪਾਲ ਸੋਫਤ)-ਸੰਤ ਕਿਰਪਾਲ ਸਿੰਘ ਪਬਲਿਕ ਸਕੂਲ, ਨੀਲੋਂ ਵਿਖੇ ਹਰ ਸਾਲ ਦੀ ਤਰ੍ਹਾਂ ਪ੍ਰਿੰਸੀਪਲ ਸਵਿਤਾ ਸ਼ਰਮਾ ਦੀ ਅਗਵਾਈ ਹੇਠ ਅਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਰਵਾਇਤੀ ਅਤੇ ਸਭਿਆਚਾਰਕ ਢੰਗ ਨਾਲ ਮਨਾਇਆ ਗਿਆ। ਤੀਆਂ ਨੂੰ ਰਵਾਇਤੀ ਰੰਗ ਦੇਣ ਲਈ ਪੁਰਾਤਨ ਬਰਤਨਾਂ, ਚਰਖੇ, ਮਧਾਣੀਆਂ, ਗਾਗਰਾਂ, ਪੱਖੀਆਂ, ਫੁਲਕਾਰੀਆਂ ਅਤੇ ਹੋਰ ਕਈ ਤਰ੍ਹਾਂ ਦੇ ਸਾਜੋ-ਸਮਾਨ ਦੀ ਵਰਤੋਂ ਕੀਤੀ ਗਈ। ਇਸ ਤਿਉਹਾਰ ਦੀ ਖ਼ੁਸ਼ੀ ਵਿਚ ਸਭਿਆਚਾਰਕ ਅਤੇ ਰਵਾਇਤੀ ਪਹਿਰਾਵੇ ਸਲਵਾਰ-ਸੂਟ, ਘੱਗਰੇ, ਰੰਗ ਬਿਰੰਗੀਆਂ ਗੋਟੇ ਵਾਲੀਆਂ ਚੁੰਨੀਆਂ, ਫੁਲਕਾਰੀਆਂ ਲੈ ਕੇ ਸਜੀਆਂ ਵਿਦਿਆਰਥਣਾਂ ਦੀ ਦਿੱਖ ਬਹੁਤ ਸੁੰਦਰ ਲੱਗ ਰਹੀ ਸੀ। ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪੰਜਾਬੀ ਸਭਿਆਚਾਰ ਨੂੰ ਦਰਸਾਉਂਦੀ ਟੱਪੇ, ਲੋਕ ਬੋਲੀਆਂ, ਸਿੱਠਣੀਆਂ, ਮਾਹੀਏ, ਘੋੜੀਆਂ, ਗਿੱਧਾ, ਭੰਗੜਾ ਤੇ ਲੋਕ ਗੀਤ ਗਾ ਕੇ ਅਤੇ ਨੱਚ ਕੇ ਖੂਬ ਰੰਗ ਬੰਨ੍ਹਿਆ ਗਿਆ। ਛੋਟੇ ਬੱਚਿਆਂ ਦੁਆਰਾ ਭਰਾਵਾਂ ਵਲੋਂ ਭੈਣਾਂ ਨੂੰ ਦਿੱਤੇ ਜਾਣ ਵਾਲੇ ਸੰਧਾਰੇ ਦੇ ਵਿਸ਼ੇ ਸਬੰਧੀ ਕੋਰਿਓਗਰਾਫੀ ਪੇਸ਼ ਕਰ ਕੇ ਸਭ ਦਾ ਮਨ ਮੋਹ ਲਿਆ ਗਿਆ। ਇਸ ਦੌਰਾਨ ਮਹਿੰਦੀ, ਕਢਾਈ, ਮਟਕਾ ਸਜਾਵਟ, ਪਰਾਂਦਾ ਤੇ ਨੇਲ ਆਰਟ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਉਪਰੰਤ ਗਿੱਧੇ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਵਿਚ ਤੀਜ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਤਿੰਨ ਭਾਗਾਂ ਵਿਚ ਵੰਡੇ ਗਏ ਵੱਖ-ਵੱਖ ਉਮਰ ਗਰੁੱਪਾਂ ਵਿਚੋਂ ਪ੍ਰਭਲੀਨ ਕੌਰ, ਮਨਰੀਤ ਕੌਰ ਅਤੇ ਪਰਮਿੰਦਰ ਕੌਰ ਨੂੰ ਮਿਸ ਤੀਜ ਐਲਾਨਿਆ ਗਿਆ। ਪ੍ਰਿੰਸੀਪਲ ਸਵਿਤਾ ਸ਼ਰਮਾ ਵਲੋਂ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਗਿਆ ਕਿ ਸਾਨੂੰ ਅਜੋਕੇ ਸਮੇਂ ਵਿਚ ਬੱਚਿਆਂ ਨੂੰ ਆਪਣੇ ਸਭਿਆਚਾਰਕ ਵਿਰਸੇ ਨਾਲ ਜੋੜ ਕੇ ਰੱਖਣ ਲਈ ਇਹੋ ਜਿਹੇ ਤਿਉਹਾਰਾਂ ਨੂੰ ਮਨਾਉਂਦੇ ਰਹਿਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮਨਿਸਟੀਰੀਅਲ ਕਾਮਿਆਂ ਵਲੋਂ ਦੋ ਦਿਨਾਂ ਦੀ ਕਲਮ ਛੋੜ ਤੇ ਕੰਪਿਊਟਰ ਬੰਦ, ਹੜਤਾਲ ਅੱਜ ਤੋਂ ਅਗਲੀ ਖ਼ਬਰ ਵੱਖ-ਵੱਖ ਸਕੂਲਾਂ/ਕਾਲਜਾਂ ’ਚ ਮਨਾਇਆ ਗਿਆ ਆਜ਼ਾਦੀ ਦਾ 80ਵਾਂ ਦਿਹਾੜਾ ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ਆਜ਼...
Ad Position 24