ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਕੌਮੀ ਮੀਤ ਪ੍ਰਧਾਨ ਬਣਨ ’ਤੇ ਬੌਂਦਲੀ ਨੂੰ ਨਵਤੇਜ ਸਿੰਘ ਨੇ ਕੀਤਾ ਸਨਮਾਨਿਤ
ਬੀਜਾ, 16 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੀਆਂ ਸਫ਼ਾ ਅੰਦਰ ਅਹਿਮ ਭੂਮਿਕਾ ਨਿਭਾਉਣ ਵਾਲੇ ਟਕਸਾਲੀ ਆਗੂ ਜਸਮੇਲ ਸਿੰਘ ਬੌਂਦਲੀ ਸਾਬਕਾ ਜ਼ਿਲ੍ਹਾ ਪ੍ਰਧਾਨ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ। ਅੱਜ ਉਹ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਗੁਰੂ ਘਰ ਨਤਮਸਤਕ ਹੋਣ ਪੁੱਜੇ ਜਿਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉਥੇ ਉਨ੍ਹਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾਂ ਲਈ ਕਾਮਨਾ ਵੀ ਕੀਤੀ।
ਦ
ਦੋਰਾਹਾ ਨਗਰ ਕੌਂਸਲ ਵਿਖੇ ਵਿਧਾਇਕ ਗਿਆਸਪੁਰਾ ਤੇ ਪ੍ਰਧਾਨ ਅਨਮੋਲ ਸ਼ਰਮਾ ਨੇ ਲਹਿਰਾਇਆ ਕੌਮੀ ਝੰਡਾ
17-08-2026
ਬੀਜਾ, 16 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੀਆਂ ਸਫ਼ਾ ਅੰਦਰ ਅਹਿਮ ਭੂਮਿਕਾ ਨਿਭਾਉਣ ਵਾਲੇ ਟਕਸਾਲੀ ਆਗੂ ਜਸਮੇਲ ਸਿੰਘ ਬੌਂਦਲੀ ਸਾਬਕਾ ਜ਼ਿਲ੍ਹਾ ਪ੍ਰਧਾਨ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ। ਅੱਜ ਉਹ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਗੁਰੂ ਘਰ ਨਤਮਸਤਕ ਹੋਣ ਪੁੱਜੇ ਜਿਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉਥੇ ਉਨ੍ਹਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾਂ ਲਈ ਕਾਮਨਾ ਵੀ ਕੀਤੀ। ਇਸ ਮੌਕੇ ਦਫ਼ਤਰ ਵਿਖੇ ਇੱਕ ਸੰਖੇਪ ਜਿਹੇ ਸਮਾਗਮ ਦੌਰਾਨ ਇਫਕੋ ਦੇ ਡਾਇਰੈਕਟਰ ਨਵਤੇਜ ਸਿੰਘ ਖੱਟੜਾ ਦੀ ਅਗਵਾਈ ਹੇਠ ਨਵ ਨਿਯੁਕਤ ਮੀਤ ਪ੍ਰਧਾਨ ਜਸਮੇਲ ਸਿੰਘ ਬੌਂਦਲੀ ਨੂੰ ਸਿਰਪਾਓ ਦੇ ਕੇ ਸਨਮਾਨਿਤ ਕਰਦਿਆਂ ਆਖਿਆ ਕਿ ਜਸਮੇਲ ਸਿੰਘ ਬੌਂਦਲੀ ਇੱਕ ਮਿਹਨਤੀ, ਜੁਝਾਰੂ, ਜਜ਼ਬੇ ਵਾਲੇ ਅਕਾਲੀ ਆਗੂ ਹਨ ਜਿਨ੍ਹਾਂ ਨੇ ਪਿਛਲੇ ਚਾਰ ਸਾਲ ਚ ਜ਼ਿਲ੍ਹਾ ਪ੍ਰਧਾਨ ਦੇ ਹੁੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕੀਤਾ। ਜਿਲ੍ਹੇ ਅੰਦਰ ਹਰ ਅਕਾਲੀ ਵਰਕਰ ਦੇ ਦੁੱਖ ਸੁੱਖ ’ਚ ਸ਼ਰੀਕ ਹੁੰਦੇ ਸਨ। ਜਿਸ ਕਰਕੇ ਅੱਜ ਵੀ ਉਨ੍ਹਾਂ ਵਲੋਂ ਨਿਭਾਈਆਂ ਸੇਵਾਵਾਂ ਨੂੰ ਵਰਕਰ ਯਾਦ ਕਰ ਰਹੇ ਹਨ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਜਸਮੇਲ ਸਿੰਘ ਬੌਂਦਲੀ ਨੇ ਗੁਰੂ ਘਰ ਦੇ ਸੇਵਾਦਾਰ ਤੇ ਨਵਤੇਜ ਸਿੰਘ ਖੱਟੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾ ਦੀ ਤਰ੍ਹਾਂ ਹੁਣ ਵੀ ਪਾਰਟੀ ਦੀ ਹਰ ਸਰਗਰਮੀ ਵਿਚ ਅਹਿਮ ਰੋਲ ਅਦਾ ਕਰਨਗੇ। ਉਨ੍ਹਾਂ ਨੇ ਕਿਹਾ ਪਾਰਟੀ ਨੇ ਜੋ ਮੈਨੂੰ ਏਡੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਉਹ ਪੂਰੀ ਈਮਾਨਦਾਰੀ ਨਾਲ ਨਿਭਾ ਕੇ ਆਪਣਾ ਫਰਜ਼ ਅਦਾ ਕਰਨਗੇ। ਇਸ ਮੌਕੇ ਮੈਨੇਜਰ ਇਕਬਾਲ ਸਿੰਘ ਝਬਾਲ, ਮੈਨੇਜਰ ਕੇਹਰ ਸਿੰਘ ਮਗਰ ਕਟਾਣਾ ਸਾਹਿਬ, ਰਾਜਿੰਦਰ ਸਿੰਘ ਕੋਟ ਪਨੈਚ, ਸੁਰਜੀਤ ਸਿੰਘ ਪੂਰਬਾ, ਜਸਵੰਤ ਸਿੰਘ ਬੀਜਾ, ਮਨਪ੍ਰੀਤ ਸਿੰਘ ਰਾਜਾ ਸਰਪੰਚ ਹਰਬੰਸਪੁਰਾ, ਰੁਪਿੰਦਰ ਸਿੰਘ ਮਾਣਕੀ, ਬਿੱਲੂ ਘਰਖਣਾ, ਰਣਜੀਤ ਸਿੰਘ ਪਾਇਲ, ਪਰਮਜੀਤ ਸਿੰਘ ਗੁਰਦਾਸਪੁਰ, ਹਰਪ੍ਰੀਤ ਸਿੰਘ ਪ੍ਰਚਾਰਕ, ਭਾਈ ਗੁਰਪ੍ਰੀਤ ਸਿੰਘ ਰੁਪਾਲੋਂ, ਸ ੁਖਵਿੰਦਰ ਸਿੰਘ ਸੁੱਖਾ ਕੋਟ, ਮਾਸਟਰ ਬਲਵਿੰਦਰ ਸਿੰਘ ਭੁੱਲਰ, ਰਣਜੀਤ ਸਿੰਘ ਮਾਂਗਟ, ਗੁਰਬੀਰ ਸਿੰਘ ਜੱਲ੍ਹਾ, ਦਲਭੰਜਨ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।