ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਆਜ਼ਾਦੀ ਦਿਵਸ ਮਨਾਇਆ
ਡੇਹਲੋਂ, 16 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਮਿਡਲ ਵਿੰਗ ਅੰਦਰ ਆਜ਼ਾਦੀ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਰਾਹੀਂ ਮਾਤ-ਭੂਮੀ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਂਟ ਕੀਤੀ ਗਈ।
ਡੇਹਲੋਂ, 16 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਮਿਡਲ ਵਿੰਗ ਅੰਦਰ ਆਜ਼ਾਦੀ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਰਾਹੀਂ ਮਾਤ-ਭੂਮੀ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਂਟ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਪ੍ਰਮਾਤਮਾ ਦਾ ਆਸ਼ੀਰਵਾਦ ਲੈ ਕੇ ਮੂਲ ਮੰਤਰ ਦੇ ਪਾਠ ਨਾਲ ਕੀਤੀ ਗਈ। ਇਸ ਤੋਂ ਬਾਅਦ ਸਕੂਲ ਦੇ ਸੰਗੀਤ ਦਲ ਨੇ ਦੇਸ਼ ਭਗਤੀ ਨਾਲ ਭਰਪੂਰ ਗੀਤ ‘ਮੇਰਾ ਮੁਲਕ ਮੇਰਾ ਦੇਸ਼ ਮੇਰਾ ਇਹ ਵਤਨ’ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਵਿਦਿਆਰਥੀਆਂ ਨੇ ਦੇਸ਼ ਦੀ ਏਕਤਾ, ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਸਹੁੰ ਚੁੱਕੀ। ਸਕੂਲ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ ਨੇ ਵਿਦਿਆਰਥੀਆਂ ਦੀ ਦੇਸ਼ ਭਗਤੀ ਭਰੀ ਭਾਵਨਾ ਅਤੇ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਦੂਰਦਰਸ਼ੀ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਚੇਅਰਪਰਸਨ ਸੁਮਨ ਸੋਫਤ ਨੇ ਮੰਚ ‘ਤੇ ਪ੍ਰਦਰਸ਼ਿਤ ਸਭਿਆਚਾਰਕ ਏਕਤਾ ਦੀ ਪ੍ਰਸ਼ੰਸਾ ਕਰਦਿਆਂ ਵਿਦਿਆਰਥੀਆਂ ਨੂੰ ਨੈਤਿਕ ਅਤੇ ਸਭਿਆਚਾਰਕ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਨੇ ਸਾਰੇ ਭਾਗੀਦਾਰਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਕੀਤੀ ਗਈ। ਪ੍ਰੋਗਰਾਮ ਦਾ ਸੰਚਾਲਨ ਵਿਦਿਆਰਥੀ ਐਂਕਰ ਸਾਹਿਬਜੋਤ ਸਿੰਘ ਅਤੇ ਕਿਰਤ ਕੌਰ ਨੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ।