15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਇੰਜ. ਲਾਲਕਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੰਯੁਕਤ ਸਕੱਤਰ ਬਣਾਉਣ ’ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ-ਵਿਜੇ ਸੈਣੀ

ਕੁਹਾੜਾ, 16 ਅਗਸਤ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸੀਨੀਅਰ ਆਗੂ ਇੰਜ. ਬਲਵਿੰਦਰ ਸਿੰਘ ਲਾਲਕਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦਾ ਸੰਯੁਕਤ ਸਕੱਤਰ ਨਿਯੁਕਤ ਕੀਤੇ ਜਾਣ ‘ਤੇ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜ਼ਾਦੀ ਦਿਵਸ ਮੌਕੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਨਾਲ ਸਾਬਕਾ ਪ੍ਰਧਾਨ ਪੱਪੂ ਤੇ ਪ੍ਰਧਾਨ ਐਨੀ ਸ਼ਰਮਾ। ਤਸਵੀਰ ਗਿੱਲ ਵਿਜੇ ਸੈਣੀ ਅਤੇ ਇੰਜ. ਲਾਲਕਾ 17-08-2026
ਕੁਹਾੜਾ, 16 ਅਗਸਤ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸੀਨੀਅਰ ਆਗੂ ਇੰਜ. ਬਲਵਿੰਦਰ ਸਿੰਘ ਲਾਲਕਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦਾ ਸੰਯੁਕਤ ਸਕੱਤਰ ਨਿਯੁਕਤ ਕੀਤੇ ਜਾਣ ‘ਤੇ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਵਿਜੇ ਸੈਣੀ, ਪ੍ਰਧਾਨ ਵਪਾਰ ਵਿੰਗ ਹਲਕਾ ਸਾਹਨੇਵਾਲ ਨੇ ਹਾਈਕਮਾਂਡ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਮਿਹਨਤੀ ਅਤੇ ਸਰਗਰਮ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ। ਇਸ ਨਾਲ ਪਾਰਟੀ ਵਰਕਰਾਂ ਦਾ ਹੌਸਲਾ ਹੋਰ ਵਧਦਾ ਹੈ ਅਤੇ ਉਹ ਪਾਰਟੀ ਦੀ ਮਜ਼ਬੂਤੀ ਲਈ ਹੋਰ ਜੋਸ਼ ਨਾਲ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘਲੰਮੇ ਸਮੇਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਵਿਚਰਦੇ ਆ ਰਹੇ ਹਨ ਅਤੇ ਹਲਕੇ ਦੇ ਲੋਕਾਂ ਤੇ ਵਰਕਰਾਂ ਨਾਲ ਖੜ੍ਹ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਠਾਉਂਦੇ ਰਹੇ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਇਸ ਮੌਕੇ ਇੰਜ. ਲਾਲਕਾ ਨੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ। ਇਸ ਮੌਕੇ ਡਾ. ਰਾਜਪਾਲ, ਗੁਰਵੀਰ ਸਿੰਘ ਗਰਚਾ, ਅਵਤਾਰ ਸਿੰਘ ਕੁਹਾੜਾ, ਅਜਮੇਰ ਸਿੰਘ ਲਾਲੀ, ਮਲਕੀਤ ਸਿੰਘ ਮੀਤਾ, ਜਤਿੰਦਰ ਸਿੰਘ, ਸੁਰਿੰਦਰ ਸੈਣੀ, ਰੌਬਿਨ ਸਿੰਘ, ਕਾਲਾ ਸਿੰਘ ਵਲੋਂ ਇੰਜੀਨੀਅਰ ਬਲਵਿੰਦਰ ਸਿੰਘ ਲਾਲਕਾ ਦੀ ਨਿਯੁਕਤੀ ਤੇ ਮੁਬਾਰਕਬਾਦ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮਾਛੀਵਾੜਾ ਵਿਚ 11 ਬੀ. ਐੱਲ. ਓਜ਼. ਰਹੇ ਤਾਇਨਾਤ ਵੋਟਰਾਂ ਦੀ ਸਹੂਲਤ ਲਈ ਇੱਕ ਦਿਨਾਂ ਕੈਂਪ ਸੰਪੰਨ ਅਗਲੀ ਖ਼ਬਰ ਗੁੱਡ ਅਰਥ ਸਕੂਲ ਸਿਆੜ ਵਿਖੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ
Ad Position 24