17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਲੋਂ ਸਕੂਲ ਕੈਬਨਿਟ ਦੀ ਚੋਣ ਸਮਾਗਮ ਕਰਵਾਇਆ

ਸਮਰਾਲਾ, 17 ਅਗਸਤ (ਗੋਪਾਲ ਸੋਫਤ)-ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ‘ਚ ਵਿਦਿਆਰਥੀਆਂ ਵਿਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਉਨ੍ਹਾਂ ਨੂੰ ਪ੍ਰਬੰਧਕੀ ਕਾਰਜਾਂ ਦਾ ਅਹਿਸਾਸ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਅਹੁਦਿਆਂ ਲਈ ਵਿਦਿਆਰਥੀਆਂ ਨੂੰ ਨਾਮਜ਼ਦ ਕਰਨ ਸਬੰਧੀ ਸਕੂਲ ਕੈਬਨਿਟ ਦੇ ਗਠਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਕੂਲ ਮੈਨੇਜਮੈਂਟ ਵਲੋਂ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਅਤੇ ਐੱਮ.

Ad Position 21
No active advertisement
ਅਜੀਤ ਡੈਸਕ 18-08-2026
ਸਮਰਾਲਾ, 17 ਅਗਸਤ (ਗੋਪਾਲ ਸੋਫਤ)-ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ‘ਚ ਵਿਦਿਆਰਥੀਆਂ ਵਿਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਉਨ੍ਹਾਂ ਨੂੰ ਪ੍ਰਬੰਧਕੀ ਕਾਰਜਾਂ ਦਾ ਅਹਿਸਾਸ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਅਹੁਦਿਆਂ ਲਈ ਵਿਦਿਆਰਥੀਆਂ ਨੂੰ ਨਾਮਜ਼ਦ ਕਰਨ ਸਬੰਧੀ ਸਕੂਲ ਕੈਬਨਿਟ ਦੇ ਗਠਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਕੂਲ ਮੈਨੇਜਮੈਂਟ ਵਲੋਂ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਅਤੇ ਐੱਮ. ਡੀ. ਅੰਮ੍ਰਿਤਪਾਲ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਨਵੇ-ਚੁਣੇ ਗਏ ਕੈਬਨਿਟ ਮੈਂਬਰਾਂ ਨੂੰ ਮੁੱਖ ਮਹਿਮਾਨ ਵਲੋਂ ਬੈਜ ਅਤੇ ਝੰਡੇ ਦੇ ਕੇ ਸਨਮਾਨਿਤ ਕੀਤਾ ਗਿਆ। ਹੈੱਡ ਗਰਲ ਕਸ਼ਨੀਤ ਕੌਰ ਨੇ ਸ਼ਾਮਲ ਹੋਏ ਮੈਂਬਰਾਂ ਨੂੰ ਸਹੁੰ ਚੁਕਾਈ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਜ਼ਿੰਮੇਵਾਰੀਆਂ ਅਤੇ ਚੁਨੌਤੀਆਂ ਨੂੰ ਸਵੀਕਾਰ ਕਰਦੇ ਹੋਏ ਸਕੂਲ ਦੀ ਬਿਹਤਰੀ ਲਈ ਕੰਮ ਕਰਨ ਦਾ ਸੰਕਲਪ ਲਿਆ। ਸਮਾਗਮ ਦੌਰਾਨ ਹੈੱਡ ਜਸਨੀਤ ਕੌਰ ਨੂੰ ਹੈੱਡ ਗਰਲ ਅਤੇ ਤਨਵੀਰ ਸਿੰਘ ਨੂੰ ਹੈੱਡ ਬੁਆਏ ਨਿਯੁਕਤ ਕੀਤਾ ਗਿਆ। ਗੁਰਮਨ ਕੌਰ ਅਤੇ ਕਿਰਨਪ੍ਰੀਤ ਕੌਰ ਨੂੰ ਸਪੋਰਟਸ ਕਪਤਾਨ ਬਣਾਇਆ ਗਿਆ।ਮੁੱਖ ਮਹਿਮਾਨ ਕਰਨਵੀਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਵਿਚ ਵਧੀਆ ਪ੍ਰਦਰਸ਼ਨ ਕਰਨ ਅਤੇ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਨਿਯੁਕਤੀ ਸਮਾਰੋਹ ਵਿਦਿਆਰਥੀਆਂ ਨਾਲ ਨਿਭਾਉਣ ਲਈ ਮਾਣ ਦਾ ਮੌਕਾ ਹੋਣ ਦੇ ਨਾਲ-ਨਾਲ ਉਨ੍ਹਾਂ ਵਿਚ ਜ਼ਿੰਮੇਵਾਰੀ ਅਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਨਵ-ਨਿਯੁਕਤ ਵਿਦਿਆਰਥੀਆਂ ਨੂੰ ਵਧਾਈ ਦਿੰਦੀਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਡਿਊਟੀ ਇਸ ਤਰ੍ਹਾਂ ਨਿਭਾਉਣੀ ਚਾਹੀਦੀ ਹੈ ਕਿ ਉਹ ਪੂਰੇ ਸਕੂਲ ਲਈ ਇੱਕ ਮਿਸਾਲ ਬਣਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰੀ, ਅਨੁਸ਼ਾਸਨ, ਸਹਿਯੋਗ ਅਤੇ ਲੀਡਰਸ਼ਿਪ ਦੇ ਗੁਣ ਅਪਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦੀਵਾ ਮੰਡੇਰ ਦੁੱਧ ਉਤਪਾਦਕ ਸਭਾ ਦੇ ਮੈਂਬਰਾਂ ਦੀ ਚੋਣ ਅਗਲੀ ਖ਼ਬਰ ਸਿੰਚਾਈ ਵਿਭਾਗ ਵਲੋਂ ਅੱਪਰਬਾਰੀ ਦੁਆਬ ਨਹਿਰ ਦੇ ਕਿਨਾਰੇ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ
Ad Position 24