18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਾਇਆ ਕਲਾਂ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਭਰਵੀਂ ਇਕੱਤਰਤਾ

ਡੇਹਲੋਂ, 17 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਗਿੱਲ ਦੇ ਪਿੰਡ ਸਾਂਇਆ ਕਲਾਂ ਵਿਖੇ ਅਹਿਮ ਇਕੱਤਰਤਾ ਹੋਈ। ਜਿਸ ਦੌਰਾਨ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਇੰਚਾਰਜ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਵਿਸ਼ੇਸ਼ ਤੌਰ ‘ ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 18-08-2026
ਡੇਹਲੋਂ, 17 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਗਿੱਲ ਦੇ ਪਿੰਡ ਸਾਂਇਆ ਕਲਾਂ ਵਿਖੇ ਅਹਿਮ ਇਕੱਤਰਤਾ ਹੋਈ। ਜਿਸ ਦੌਰਾਨ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਇੰਚਾਰਜ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਵਿਸ਼ੇਸ਼ ਤੌਰ ‘ ਤੇ ਪਹੁੰਚੇ। ਦੋਵਾਂ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ, ਸਿੱਖ ਸਿਧਾਂਤਾਂ, ਨੌਜਵਾਨਾਂ, ਕਿਸਾਨਾਂ ਅਤੇ ਵੱਖ-ਵੱਖ ਵਰਗਾਂ ਦੇ ਮੁੱਦਿਆਂ ‘ਤੇ ਵਿਚਾਰ ਸਾਂਝੇ ਕੀਤੇ। ਵਿਧਾਇਕ ਇਆਲੀ ਨੇ ਕਿਹਾ ਕਿ ਸਿੱਖ ਧਰਮ ਦਾ ਮੁੱਖ ਸਿਧਾਂਤ ‘ਸਰਬੱਤ ਦਾ ਭਲਾ’ ਹੈ ਅਤੇ ਜਿੱਥੇ ਵੀ ਕਿਸੇ ਨਾਲ ਧੱਕਾ ਹੁੰਦਾ ਹੈ, ਸਿੱਖ ਉਸ ਦੀ ਬਾਂਹ ਫੜਨ ਲਈ ਅੱਗੇ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਦੂਸਰੇ ਧਰਮ ਦੀ ਆਜ਼ਾਦੀ ਲਈ ਮਹਾਨ ਕੁਰਬਾਨੀ ਦਿੱਤੀ, ਇਸ ਲਈ ਪੰਜਾਬ ਵਿਚ ਹਰ ਧਰਮ ਅਤੇ ਵਰਗ ਦੇ ਲੋਕਾਂ ਨੂੰ ਬਰਾਬਰ ਦੇ ਹੱਕ ਅਤੇ ਧਾਰਮਿਕ ਆਜ਼ਾਦੀ ਮਿਲਣੀ ਚਾਹੀਦੀ ਹੈ। ਇਆਲੀ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਕਿਸਾਨਾਂ, ਨੌਜਵਾਨਾਂ, ਵਪਾਰੀਆਂ, ਦੁਕਾਨਦਾਰਾਂ, ਮੁਲਾਜ਼ਮਾਂ ਅਤੇ ਉਦਯੋਗ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਪੰਜਾਬ ਲਈ ਇੱਕ ਠੋਸ ਵਿਜ਼ਨ ਅਤੇ ਏਜੰਡਾ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਰਜ਼ੇ ਦੇ ਬੋਝ ਤੋਂ ਬਾਹਰ ਕੱਢ ਕੇ ਆਪਣੇ ਪੈਰਾਂ ‘ਤੇ ਖੜ੍ਹਾ ਕਰਨਾ ਮੁੱਖ ਟੀਚਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਪੰਜਾਬ ਦੇ ਪੈਸੇ ਨੂੰ ਸਿਆਸੀ ਪ੍ਰਚਾਰ ਲਈ ਵਰਤਣ ਦੇ ਦੋਸ਼ ਵੀ ਲਗਾਏ। ਇਸ ਮੌਕੇ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਪਿੰਡਾਂ ਦੀਆਂ ਧੜੇਬੰਦੀਆਂ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣਾ, ਗੁਰੂ ਘਰਾਂ ਦੇ ਪ੍ਰਬੰਧ ਵਿਚ ਸੁਧਾਰ ਲਿਆਉਣਾ ਅਤੇ ਇਮਾਨਦਾਰ ਤੇ ਧਾਰਮਿਕ ਸੋਚ ਵਾਲੀ ਲੀਡਰਸ਼ਿਪ ਨੂੰ ਅੱਗੇ ਲਿਆਉਣਾ ਜਥੇਬੰਦੀ ਦੇ ਮੁੱਖ ਏਜੰਡੇ ਵਿਚ ਸ਼ਾਮਿਲ ਹੋਵੇਗਾ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਕਿਸੇ ਪਰਿਵਾਰ ਦੀ ਨਹੀਂ , ਸਗੋਂ ਪੰਥਕ ਸੋਚ ਨੂੰ ਸਮਰਪਿਤ ਜਥੇਬੰਦੀ ਵਜੋਂ ਪੰਜਾਬ ਅਤੇ ਪੰਥ ਦੇ ਹਿਤਾਂ ਲਈ ਕੰਮ ਕਰੇਗੀ। ਇਸ ਸਮੇਂ ਵੱਖ-ਵੱਖ ਪਿੰਡਾਂ ਦੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਦਾ ਸਿਰੋਪਾਓ ਨਾਲ ਵਿਧਾਇਕ ਇਆਲੀ ਅਤੇ ਹਲਕਾ ਇੰਚਾਰਜ ਸ਼ਿਵਾਲਿਕ ਵਲੋਂ ਸਵਾਗਤ ਕੀਤਾ ਗਿਆ। ਇਸ ਸਮੇਂ ਬਲਵੰਤ ਸਿੰਘ ਖ਼ਾਲਸਾ, ਸੰਦੀਪ ਸਿੰਘ, ਭੁਪਿੰਦਰ ਸਿੰਘ ਖ਼ਾਲਸਾ, ਪਰਮਜੀਤ ਸਿੰਘ ਪੰਮੀ, ਬਾਬਾ ਈਸ਼ਰ ਸਿੰਘ ਸਮੇਤ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਬਣਾਈ, ਜੋ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰੇਗੀ। ਇਸ ਸਮੇਂ ਮਨਦੀਪ ਸਿੰਘ ਹਸਨਪੁਰ, ਸਰਕਲ ਪ੍ਰਧਾਨ ਪਰਮਜੀਤ ਸਿੰਘ ਨੀਟੂ ਸਰੀਂਹ, ਜਗਦੀਪ ਸਿੰਘ ਬਿੱਟੂ ਡੇਹਲੋਂ, ਸਰਕਲ ਪ੍ਰਧਾਨ ਹਰਪਾਲ ਸਿੰਘ ਪਾਲੀ ਸਾਇਆਂ, ਦਿਲਬਾਗ ਸਿੰਘ, ਸਿਮਰਜੀਤ ਸਿੰਘ, ਸ਼ਰਨਜੀਤ ਸਿੰਘ, ਸੁਖਵਿੰਦਰ ਸਿੰਘ ਜੋਧੀ, ਗਿਆਨੀ ਸਵਰਨ ਸਿੰਘ, ਪਰਮਿੰਦਰ ਸਿੰਘ, ਹਰਵਿੰਦਰ ਸਿੰਘ, ਆਤਮਾ ਸਿੰਘ, ਬਲਦੇਵ ਸਿੰਘ ਹੈਪੀ, ਕੁਲਦੀਪ ਸਿੰਘ, ਲਖਵੀਰ ਸਿੰਘ, ਪ੍ਰਭਜੋਤ ਸਿੰਘ, ਸੁਖਵਿੰਦਰ ਸਿੰਘ, ਭਿੰਦਰ ਸਿੰਘ, ਰਾਜਿੰਦਰ ਸਿੰਘ, ਜਸਵਿੰਦਰ ਸਿੰਘ ਮੋਦੀ, ਕਾਲਾ ਮਾਣਕਵਾਲ, ਹਰਜੀਤ ਸਿੰਘ ਕਲਕੱਤਾ, ਕੁਲਵਿੰਦਰ ਸਿੰਘ ਜੂਪਾ, ਅਮਨਦੀਪ ਸਿੰਘ, ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸੁਖਦੇਵ ਸਿੰਘ ਰੋੜੀਆਂ ਨੂੰ ਸਦਮਾ, ਭਤੀਜ ਨੂੰਹ ਸਵਰਗਵਾਸ ਅਗਲੀ ਖ਼ਬਰ ਐਫ. ਆਰ. ਐਸ ਦੀ ਤਕਨੀਕ ਦੀ ਵਰਤੋਂ ਕਰਦਿਆਂ ਪੁਲਿਸ ਨੇ ਲੁਟੇਰਾ ਕੀਤਾ ਕਾਬੂ
Ad Position 24