18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੀ. ਸੀ. ਐੱਲ. ਪੀ. ਵਿਦਿਆਰਥੀਆਂ ਦੇ ਭਵਿੱਖ ਨਿਰਮਾਣ ਲਈ ਵਿਲੱਖਣ ਉਪਰਾਲਾ-ਡਾ. ਰਜਿੰਦਰ ਕੌਰ

ਮਾਛੀਵਾੜਾ ਸਾਹਿਬ, 17 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੁਖਮਿੰਦਰ ਸਿੰਘ (ਸਕੱਤਰ ਵਿੱਦਿਆ) ਦੀ ਰਹਿਨੁਮਾਈ ਅਤੇ ਦਿਸ਼ਾ-ਨਿਰਦੇਸ਼ ਅਨੁਸਾਰ ਨਿਸ਼ਚੈ ਸਿਵਲ ਸਰਵਿਸਿਜ਼ ਕੋਚਿੰਗ ਅਕੈਡਮੀ, ਚੰਡੀਗੜ੍ਹ ਵਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਯੋਗ ਬਣਾਉਣ ਲਈ ਸੀ. ਸੀ.

Ad Position 21
No active advertisement
ਅਜੀਤ ਡੈਸਕ 18-08-2026
ਮਾਛੀਵਾੜਾ ਸਾਹਿਬ, 17 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੁਖਮਿੰਦਰ ਸਿੰਘ (ਸਕੱਤਰ ਵਿੱਦਿਆ) ਦੀ ਰਹਿਨੁਮਾਈ ਅਤੇ ਦਿਸ਼ਾ-ਨਿਰਦੇਸ਼ ਅਨੁਸਾਰ ਨਿਸ਼ਚੈ ਸਿਵਲ ਸਰਵਿਸਿਜ਼ ਕੋਚਿੰਗ ਅਕੈਡਮੀ, ਚੰਡੀਗੜ੍ਹ ਵਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਯੋਗ ਬਣਾਉਣ ਲਈ ਸੀ. ਸੀ. ਐੱਲ. ਪੀ. ਰਾਹੀਂ ਮੁਫ਼ਤ ਕੋਚਿੰਗ ਦਿੱਤੀ ਜਾ ਰਹੀ ਹੈ। ਕਾਲਜ ਪ੍ਰਿੰਸੀਪਲ ਅਤੇ ਡਿਪਟੀ ਡਾਇਰੈਕਟਰ ਨਿਸ਼ਚੈ ਅਕੈਡਮੀ ਡਾ. ਰਜਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਯੋਗ ਬਣਾਉਣ ਲਈ ਸੀ. ਸੀ. ਐੱਲ. ਪੀ. (ਕੰਪ੍ਰੀਹੈਂਸਿਵ ਕੰਪੀਟਿਟਿਵ ਲਰਨਿੰਗ ਪ੍ਰੋਗਰਾਮ) ਰਾਹੀਂ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ ਯੂ. ਪੀ. ਐੱਸ. ਸੀ. ਪ੍ਰੀਖਿਆ ਲਈ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਨਿਸ਼ਚੈ ਅਕੈਡਮੀ ਵਲੋਂ ਸੀ. ਸੀ. ਐੱਲ. ਪੀ. ਰਾਹੀਂ ਕਰਵਾਈ ਜਾਣ ਵਾਲੀ ਇਸ ਤਿਆਰੀ ਸਬੰਧੀ ਯੋਜਨਾ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਜ ਪੱਧਰੀ ਅਤੇ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨਾ ਹੈ ਤਾਂ ਜੋ ਉਹ ਉੱਚ ਨੌਕਰੀਆਂ ਪ੍ਰਾਪਤ ਕਰ ਕੇ ਸਮਾਜ ਨੂੰ ਆਪਣੀਆਂ ਬਿਹਤਰ ਸੇਵਾਵਾਂ ਦੇ ਸਕਣ। ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਵਿਦਿਆਰਥਣਾਂ ਨੂੰ ਨਿਸ਼ਚੈ ਅਕੈਡਮੀ ‘ਚ ਮੁਫ਼ਤ ਕੋਚਿੰਗ ਦੇ ਨਾਲ-ਨਾਲ ਰਿਹਾਇਸ਼ ਅਤੇ ਭੋਜਨ ਦੀਆਂ ਸਾਰੀਆਂ ਸਹੂਲਤਾਂ ਵੀ ਬਗੈਰ ਅਦਾਇਗੀ ਤੋਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਅਤੇ ਨਾਲ ਹੀ ਪੜ੍ਹਾਈ ਯੋਗ ਵਾਤਾਵਰਨ ਉਪਲਬਧ ਕਰਵਾਇਆ ਗਿਆ ਹੈ। ਪ੍ਰੋਗਰਾਮ ਦੇ ਕਨਵੀਨਰ ਡਾ. ਸੁਨੀਤਾ ਕੌਸ਼ਲ ਨੇ ਕਿਹਾ ਕਿ ਇਸ ਮੁਫ਼ਤ ਕੋਚਿੰਗ ਰਾਹੀਂ ਵਿਦਿਆਰਥਣਾਂ ਨੂੰ ਨਵੀਆਂ ਦਿਸ਼ਾਵਾਂ ਅਤੇ ਭਵਿੱਖ ਮੁਖੀ ਸੁਨਹਿਰੀ ਮੌਕੇ ਪ੍ਰਾਪਤ ਹੋਣਗੇ। ਨਿਸ਼ਚੈ ਸਿਵਲ ਸਰਵਿਸਿਜ਼ ਕੋਚਿੰਗ ਅਕੈਡਮੀ ਵਲੋਂ ਬੈਚਲਰ ਡਿਗਰੀ ਦੇ ਵਿਦਿਆਰਥੀਆਂ ਦਾ ਅੱਜ ਟੈੱਸਟ ਲਿਆ ਗਿਆ, ਜਿਸ ‘ਚ ਝਾੜ ਸਾਹਿਬ ਕਾਲਜ ਦੀਆਂ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਲਸਾੜਾ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਬਾ ਸੁਖਦੇਵ ਸਿੰਘ ਰੋੜੀਆਂ ਨੂੰ ਸਦਮਾ, ਭਤੀਜ ਨੂੰਹ ਸਵਰਗਵਾਸ
Ad Position 24