18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੰਜ ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਜਾਰੀ ਕਰਾਉਣ ਲਈ ਜੰਗਲਾਤ ਕਾਮੇ ਵਿੱਤ ਮੰਤਰੀ ਦੇ ਹਲਕੇ ‘ਚ ਕਰਨਗੇ ਪ੍ਰਦਰਸ਼ਨ-ਸੂਬਾ ਪ੍ਰਧਾਨ

ਸਮਰਾਲਾ, 17 ਅਗਸਤ (ਗੋਪਾਲ ਸੋਫਤ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸੰਬਧਿਤ ਜੰਗਲਾਤ, ਜੰਗਲੀ ਜੀਵ ਤੇ ਕਾਰਪੋਰੇਸ਼ਨ ਕਾਮਿਆਂ ਦੀ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਪੈ੍ਰੱਸ ਦੇ ਨਾਂ ਜਾਰੀ ਕਰਦਿਆਂ ਕਿਹਾ ਕਿ ਮੀਟਿੰਗ ਵਿਚ ਹਾਜ਼ਰ ਹੋਏ ਸਾਥੀ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ ਨੇ ਕਿਹਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਪਿਛਲੇ 27-28 ਸਾਲਾਂ ਤੋਂ ਕੰਮ ਕਰਦੇ ਸੀਨੀਅਰ ਕਾਮਿਆਂ ਨੂੰ ਪੰਜਾਬ ਸਰਕਾਰ ਨੇ ਪੱਕਿਆਂ ਤਾਂ ਕੀ ਕਰਨਾ ਸੀ, ਸਰਕਾਰ ਨੇ ਇਨ੍ਹਾਂ ਕਾਮਿਆਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹਾਂ ਵੀ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਜੰਗਲਾਤ ਕਾਮਿਆਂ ਦੇ ਬੱਚੇ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ ਤੇ ਬੁੱਢੇ ਮਾਪਿਆਂ ਨੂੰ ਦਵਾਈ ਨਾ ਮਿਲਣ ਕਾਰਨ ਪ੍ਰੇਸ਼ਾਨ ਹਨ।

Ad Position 21
No active advertisement
ਅਜੀਤ ਡੈਸਕ 18-08-2026
ਸਮਰਾਲਾ, 17 ਅਗਸਤ (ਗੋਪਾਲ ਸੋਫਤ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸੰਬਧਿਤ ਜੰਗਲਾਤ, ਜੰਗਲੀ ਜੀਵ ਤੇ ਕਾਰਪੋਰੇਸ਼ਨ ਕਾਮਿਆਂ ਦੀ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਪੈ੍ਰੱਸ ਦੇ ਨਾਂ ਜਾਰੀ ਕਰਦਿਆਂ ਕਿਹਾ ਕਿ ਮੀਟਿੰਗ ਵਿਚ ਹਾਜ਼ਰ ਹੋਏ ਸਾਥੀ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ ਨੇ ਕਿਹਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਪਿਛਲੇ 27-28 ਸਾਲਾਂ ਤੋਂ ਕੰਮ ਕਰਦੇ ਸੀਨੀਅਰ ਕਾਮਿਆਂ ਨੂੰ ਪੰਜਾਬ ਸਰਕਾਰ ਨੇ ਪੱਕਿਆਂ ਤਾਂ ਕੀ ਕਰਨਾ ਸੀ, ਸਰਕਾਰ ਨੇ ਇਨ੍ਹਾਂ ਕਾਮਿਆਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹਾਂ ਵੀ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਜੰਗਲਾਤ ਕਾਮਿਆਂ ਦੇ ਬੱਚੇ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ ਤੇ ਬੁੱਢੇ ਮਾਪਿਆਂ ਨੂੰ ਦਵਾਈ ਨਾ ਮਿਲਣ ਕਾਰਨ ਪ੍ਰੇਸ਼ਾਨ ਹਨ। ਜਿਸ ਕਾਰਨ ਜੰਗਲਾਤ ਕਾਮਿਆਂ ਵਿਚ ਭਾਰੀ ਰੋਸ ਦੇ ਬੇਚੈਨੀ ਪਾਈ ਜਾ ਰਹੀ ਹੈ। ਵਿੱਤ ਸਕੱਤਰ ਅਮਨਦੀਪ ਸਿੰਘ ਛੱਤ, ਚੇਅਰਮੈਨ ਵਿਰਸਾ ਸਿੰਘ ਚਹਿਲ, ਸੀਨੀ. ਮੀਤ ਰਣਜੀਤ ਸਿੰਘ ਗੁਰਦਾਸਪੁਰ ਅਤੇ ਸਤਨਾਮ ਸੰਗਤੀਵਾਲਾ ਸੰਗਰੂਰ, ਬਲਵੀਰ ਤਰਨਤਾਰਨ, ਰਵੀ ਲੁਧਿਆਣਾ, ਬੱਬੂ ਮਾਨਸਾ, ਬਲਰਾਜ ਪਠਾਨਕੋਟ, ਰਵੀ ਕਾਂਤ ਰੋਪੜ ਅਤੇ ਸੁਖਦੇਵ ਜਲੰਧਰ ਦੱਸਿਆ ਕਿ ਅੰਤਾਂ ਦੀ ਮਹਿੰਗਾਈ ਵਿਚ ਅਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਜਿਸ ਕਾਰਨ ਜਥੇਬੰਦੀ ਵਲੋਂ ਫ਼ੈਸਲਾ ਕੀਤਾ ਗਿਆ ਕਿ ਫੈਡਰੇਸ਼ਨ ਦੇ ਸਹਿਯੋਗ ਨਾਲ ਮੰਗ ਪੱਤਰ ਵਿਚ ਦਰਜ ਇਨ੍ਹਾਂ ਮੰਗਾਂ ਜਿਵੇਂ ਕਿ ਵਰਕਰਾਂ ਨੂੰ ਫੁੱਲ ਸਕੇਲ ਰਾਹੀਂ ਤਨਖ਼ਾਹਾਂ ਦਿਵਾਉਣ ਡੀ. ਏ., ਹੋਰ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਤੇ ਪੈਨਸ਼ਰੀ ਲਾਭ ਦਿਵਾਉਣ ਲਈ ਅਤੇ ਹੋਰ ਮੰਗ ਪੱਤਰ ਵਿਚ ਦਰਜ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਮਜਬੂਰਨ ਜਥੇਬੰਦੀ 18 ਅਗਸਤ ਨੂੰ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਚ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੱਕਾ ਮੋਰਚਾ ਲਗਾਇਆ ਜਾਵੇਗਾ। ਇਹ ਪੱਕਾ ਮੋਰਚਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਮੰਗ ਪੱਤਰ ਵਿਚ ਦਰਜ ਮੰਗਾਂ ਦਾ ਹੱਲ ਨਹੀਂ ਹੁੰਦਾ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੁਲੱਖਣ ਮੁਹਾਲੀ, ਮਲਕੀਤ ਮੁਕਤਸਰ, ਪਵਨ ਹੁਸ਼ਿਆਰਪੁਰ, ਰਾਣਾ ਫ਼ਿਰੋਜ਼ਪੁਰ, ਭੁਪਿੰਦਰ ਦਸੂਹਾ, ਕਰਮ ਸਿੰਘ ਹਰੀਕੇ ਪੱਤਣ, ਜਗਤਾਰ ਸ਼ਾਹਪੁਰ, ਭੁਪਿੰਦਰ ਸਿੰਘ ਸਾਧੋਹੇੜੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਮਾਡਲ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਹਾੜਾ ਅਗਲੀ ਖ਼ਬਰ ਆਕਸਫੋਰਡ ਸੀਨੀਅਰ ਸਕੂਲ ’ਚ ਸ਼ਾਨੋ ਸ਼ੌਕਤ ਨਾਲ ਮਨਾਇਆ ਆਜ਼ਾਦੀ ਦਿਵਸ
Ad Position 24