18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ੍ਰੀ ਗੁਰੂ ਤੇਗ ਬਹਾਦਰ ਮਾਡਲ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਹਾੜਾ

ਮਾਛੀਵਾੜਾ ਸਾਹਿਬ, 17 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇਸ਼ ਦਾ ਆਜ਼ਾਦੀ ਦਿਹਾੜਾ ਬਹੁਤ ਹੀ ਉਤਸ਼ਾਹ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਖ਼ਾਸ ਮੌਕੇ ਸਕੂਲ ਕੈਂਪਸ ਨੂੰ ਤਿਰੰਗੇ ਝੰਡਿਆਂ ਅਤੇ ਰੰਗ-ਬਿਰੰਗੇ ਗ਼ੁਬਾਰਿਆਂ ਨਾਲ ਬਹੁਤ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 18-08-2026
ਮਾਛੀਵਾੜਾ ਸਾਹਿਬ, 17 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇਸ਼ ਦਾ ਆਜ਼ਾਦੀ ਦਿਹਾੜਾ ਬਹੁਤ ਹੀ ਉਤਸ਼ਾਹ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਖ਼ਾਸ ਮੌਕੇ ਸਕੂਲ ਕੈਂਪਸ ਨੂੰ ਤਿਰੰਗੇ ਝੰਡਿਆਂ ਅਤੇ ਰੰਗ-ਬਿਰੰਗੇ ਗ਼ੁਬਾਰਿਆਂ ਨਾਲ ਬਹੁਤ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ। ਸਮਾਗਮ ਦੀ ਸ਼ੁਰੂਆਤ ਐੱਮ. ਡੀ. ਹਰਪਾਲ ਕੌਰ ਅਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਜਿਸ ਵਿਚ ਵਿਦਿਆਰਥੀਆਂ ਵਲੋਂ ਪਰੇਡ ਕਰ ਕੇ ਸਲਾਮੀ ਦਿੱਤੀ ਗਈ। ਜਿਸ ਤੋਂ ਬਾਅਦ ਸਾਰਿਆਂ ਨੇ ਮਿਲ ਕੇ ਰਾਸ਼ਟਰੀ ਗਾਨ ਗਾਇਆ। ਐੱਮ. ਡੀ. ਹਰਪਾਲ ਕੌਰ ਨੇ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਇਸ ਦੇਸ਼-ਭਗਤੀ ਦੇ ਸਮਾਗਮ ‘ਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਬੱਚਿਆਂ ਵਲੋਂ ਦੇਸ਼-ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।ਸਕੂਲ ਦੇ ਪ੍ਰਿੰਸੀਪਲ ਬੰਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਮਹੱਤਵ ਬਾਰੇ ਦੱਸਿਆ। ਉਨ੍ਹਾਂ ਨੇ ਬੱਚਿਆਂ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ, ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਅਤੇ ਇੱਕ ਜ਼ਿੰਮੇਵਾਰ ਨਾਗ ਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਕੂਲ ਦੇ ਵਾਈਸ ਪ੍ਰਿੰਸੀਪਲ ਰਜਿੰਦਰ ਸਿੰਘ ਬਾਜਵਾ ਤੇ ਬਾਕੀ ਸਟਾਫ਼ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਘਰ ਨਤਮਸਤਕ ਹੋਣ ਆਏ ਸਿੱਖ ’ਤੇ ਹਮਲਾ ਮੰਦਭਾਗਾ-ਅਕਾਲੀ ਆਗੂ ਅਗਲੀ ਖ਼ਬਰ ਪੰਜ ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਜਾਰੀ ਕਰਾਉਣ ਲਈ ਜੰਗਲਾਤ ਕਾਮੇ ਵਿੱਤ ਮੰਤਰੀ ਦੇ ਹਲਕੇ ‘ਚ ਕਰਨਗੇ ਪ੍ਰਦਰਸ਼ਨ-ਸੂਬਾ ਪ੍...
Ad Position 24