18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰੂ ਘਰ ਨਤਮਸਤਕ ਹੋਣ ਆਏ ਸਿੱਖ ’ਤੇ ਹਮਲਾ ਮੰਦਭਾਗਾ-ਅਕਾਲੀ ਆਗੂ

ਮਾਛੀਵਾੜਾ ਸਾਹਿਬ, 17 ਅਗਸਤ (ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਵਿਖੇ ਇੱਕ ਗੁਰੂ ਘਰ ਵਿਚ ਨਤਮਸਤਕ ਹੋਣ ਦੌਰਾਨ ਜੋ ਜਾਨਲੇਵਾ ਹਮਲਾ ਕੀਤਾ ਗਿਆ , ਪ੍ਰਤੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ, ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਪਵਾਤ, ਆੜ੍ਹਤੀ ਐਸੋ. ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਸ਼ਹਿਰੀ ਪ੍ਰਧਾਨ ਜਸਪਾਲ ਜੱਜ, ਬਲਾਕ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 18-08-2026
ਮਾਛੀਵਾੜਾ ਸਾਹਿਬ, 17 ਅਗਸਤ (ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਵਿਖੇ ਇੱਕ ਗੁਰੂ ਘਰ ਵਿਚ ਨਤਮਸਤਕ ਹੋਣ ਦੌਰਾਨ ਜੋ ਜਾਨਲੇਵਾ ਹਮਲਾ ਕੀਤਾ ਗਿਆ , ਪ੍ਰਤੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ, ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਪਵਾਤ, ਆੜ੍ਹਤੀ ਐਸੋ. ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਸ਼ਹਿਰੀ ਪ੍ਰਧਾਨ ਜਸਪਾਲ ਜੱਜ, ਬਲਾਕ ਪ੍ਰਧਾਨ ਡਾ. ਅਮਨਪ੍ਰੀਤ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਆਏ ਇੱਕ ਗੁਰਸਿੱਖ ਵਿਅਕਤੀ ‘ਤੇ ਹਮਲਾ ਕਰਨਾ ਬਹੁਤ ਮੰਦਭਾਗਾ ਹੈ ਜਿਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾਂਦੀ ਹੈ। ਉਕਤ ਆਗੂਆਂ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਬਣਾਈ ਰੱਖਣਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਉਕਤ ਆਗੂਆਂ ਨੇ ਕਿਹਾ ਕਿ ਸਾਡੇ ਗੁਰਦੁਆਰਾ ਸਾਹਿਬਾਨ ਸਾਡੀ ਆਸਥਾ ਦੇ ਪ੍ਰਤੀਕ ਹਨ ਅਤੇ ਅਜਿਹੇ ਪਵਿੱਤਰ ਅਸਥਾਨ ‘ਤੇ ਇੱਕ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ‘ਤੇ ਜਾਨਲੇਵਾ ਹਮਲਾ ਕਰਨ ਪਿੱਛੇ ਕੁੱਝ ਵਿਰੋਧੀ ਤਾਕਤਾਂ ਹਨ ਜੋ ਕਿ ਸਾਡੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ। ਉਕਤ ਆਗੂਆਂ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੂੰ ਇਸ ਹਮਲੇ ਦੀ ਸਾਜ਼ਿਸ਼ ਪਿੱਛੇ ਕੌਣ ਹਨ, ਉਸ ਦਾ ਪਰਦਾਫਾਸ਼ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਸ਼ਿਵਾਲਿਕ ਨੂੰ ਹਲਕਾ ਗਿੱਲ ਦੇ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ਤੇ ਸਰਕਲ ਪ੍ਰਧਾਨਾਂ ਤੇ... ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਮਾਡਲ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਹਾੜਾ
Ad Position 24