17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਰਾੜਾ ਸਾਹਿਬ ਸਕੂਲ ਵਿਖੇ ‘ਆਜ਼ਾਦੀ ਦੇ ਰੰਗ, ਦੇਸ਼-ਭਗਤੀ ਦੇ ਸੰਗ ਹਫ਼ਤਾ’ ਮਨਾਇਆ

ਰਾੜਾ ਸਾਹਿਬ, 17 ਅਗਸਤ (ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਰਾੜਾ ਸਾਹਿਬ ਵਲੋਂ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 10 ਤੋਂ 15 ਅਗਸਤ ਤਕ ਆਜ਼ਾਦੀ ਦੇ ਰੰਗ, ਦੇਸ਼-ਭਗਤੀ ਦੇ ਸੰਗ ਹਫ਼ਤਾ ਮਨਾਇਆ ਗਿਆ। ਹਫ਼ਤੇ ਦੀਆਂ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਸਾਡੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ, ਰਾਸ਼ਟਰੀ ਝੰਡੇ ਦੀ ਮਹੱਤਤਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਬਾਰੇ ਜਾਗਰੂਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-08-2026
ਰਾੜਾ ਸਾਹਿਬ, 17 ਅਗਸਤ (ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਰਾੜਾ ਸਾਹਿਬ ਵਲੋਂ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 10 ਤੋਂ 15 ਅਗਸਤ ਤਕ ਆਜ਼ਾਦੀ ਦੇ ਰੰਗ, ਦੇਸ਼-ਭਗਤੀ ਦੇ ਸੰਗ ਹਫ਼ਤਾ ਮਨਾਇਆ ਗਿਆ। ਹਫ਼ਤੇ ਦੀਆਂ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਸਾਡੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ, ਰਾਸ਼ਟਰੀ ਝੰਡੇ ਦੀ ਮਹੱਤਤਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਬਾਰੇ ਜਾਗਰੂਕ ਕੀਤਾ ਗਿਆ।15 ਅਗਸਤ ਨੂੰ ਆਜ਼ਾਦੀ ਦਿਵਸ ਸਮਾਗਮ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਗਾਇਆ। ਤਿਰੰਗੇ ਦੀ ਸ਼ਾਨ ਅਤੇ ਰਾਸ਼ਟਰੀ ਗੀਤ ਦੀਆਂ ਗੂੰਜਾਂ ਨੇ ਪੂਰੇ ਮਾਹੋਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਇਸ ਦਿਨ ਉਪ-ਮੰਡਲ ਮੈਜਿਸਟਰੇਟ ਦਫ਼ਤਰ ਪਾਇਲ ਵਿਖੇ ਆਯੋਜਿਤ ਸ਼ਾਨਦਾਰ ਪਰੇਡ ਦੌਰਾਨ ਸਕੂਲ ਦੇ ਐੱਨ. ਸੀ. ਸੀ. ਕੈਡਿਟਾਂ ਨੇ ਆਪਣੀ ਬਿਹਤਰੀਨ ਪ੍ਰਤਿਨਿਧਤਾ ਕਰਦਿਆਂ ਅਨੁਸ਼ਾਸਨ ਅਤੇ ਦੇਸ਼-ਭਗਤੀ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ। ਸਕੂਲ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਸਿਰਫ਼ ਇਕ ਅਧਿਕਾਰ ਨਹੀਂ, ਸਗੋਂ ਇਕ ਵੱਡੀ ਜ਼ਿੰਮੇਵਾਰੀ ਵੀ ਹੈ । ਸਾਨੂੰ ਆਪਣੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਗੌਰਵ ਨੂੰ ਬਣਾਈ ਰੱਖਣ ਲਈ ਹਮੇਸ਼ਾ ਇਮਾਨਦਾਰੀ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਸਭ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਦੀ ਵਰਤੋਂ ਘੱਟ ਕਰਨ ਦਾ ਪ੍ਰਣ ਲੈਣ ਲਈ ਪ੍ਰੇਰਿਤ ਕੀਤਾ। ਇਹ ਹਫ਼ਤਾ ਵਿਦਿਆਰਥੀਆਂ ਲਈ ਸਿੱਖਿਆ, ਸਿਰਜਣਾਤਮਕਤਾ ਅਤੇ ਦੇਸ਼-ਭਗਤੀ ਦਾ ਯਾਦਗਾਰ ਸੁਮੇਲ ਬਣ ਗਿਆ।
Ad Position 22
No active advertisement
ਪਿਛਲੀ ਖ਼ਬਰ ਡੀ. ਪੀ. ਐਸ. ਖੰਨਾ ਵੱਲੋਂ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਸਵਾਮੀ ਵਿਵੇਕਾਨੰਦ ਕਾਲਜ ਆਫ਼ ਨਰਸਿੰਗ ਅਤੇ ਹਸਪਤਾਲ ਵਿਖੇ ਆਜ਼ਾਦੀ ਦਿਵਸ ਮਨਾਇਆ
Ad Position 24