ਡੀ. ਪੀ. ਐਸ. ਖੰਨਾ ਵੱਲੋਂ ਆਜ਼ਾਦੀ ਦਿਵਸ ਮਨਾਇਆ
ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)- ਦਿੱਲੀ ਪਬਲਿਕ ਸਕੂਲ ਖੰਨਾ ਵੱਲੋਂ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ ਭਗਤੀ ਅਤੇ ਰਾਸ਼ਟਰੀ ਗੌਰਵ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ, ਜਿਸ ਉਪਰੰਤ ਰਾਸ਼ਟਰੀ ਗੀਤ ਦਾ ਭਾਵਪੂਰਨ ਗਾਇਨ ਕੀਤਾ ਗਿਆ।
ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)- ਦਿੱਲੀ ਪਬਲਿਕ ਸਕੂਲ ਖੰਨਾ ਵੱਲੋਂ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ ਭਗਤੀ ਅਤੇ ਰਾਸ਼ਟਰੀ ਗੌਰਵ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ, ਜਿਸ ਉਪਰੰਤ ਰਾਸ਼ਟਰੀ ਗੀਤ ਦਾ ਭਾਵਪੂਰਨ ਗਾਇਨ ਕੀਤਾ ਗਿਆ। ਪ੍ਰਿੰਸੀਪਲ ਸੁਸ਼ਮਿਤਾ ਕਾਨੂੰਨਗੇ ਨੇ ਆਪਣੇ ਸੰਬੋਧਨ ਵਿੱਚ ਭਾਰਤ ਨੂੰ ਬੜੀਆਂ ਕੁਰਬਾਨੀਆਂ ਅਤੇ ਸੰਘਰਸ਼ਾਂ ਤੋਂ ਬਾਅਦ ਮਿਲੀ ਆਜ਼ਾਦੀ ਦੀ ਮਹੱਤਤਾ ਉਜਾਗਰ ਕੀਤੀ ਅਤੇ ਇਸ ਆਜ਼ਾਦੀ ਲਈ ਕੀਤੇ ਗਏ ਸੰਘਰਸ਼ ਦਾ ਸਨਮਾਨ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਭਗਤੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਦੇ ਮੁੱਲਾਂ ਨੂੰ ਅਪਣਾਉਣ ਅਤੇ ਦੇਸ਼ ਦੀ ਤਰੱਕੀ ਤੇ ਵਿਕਾਸ ਵਿੱਚ ਸਾਰਥਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸ਼ੁਰੂਆਤ ਇੱਕ ਦੇਸ਼ ਭਗਤੀ ਦੇ ਗੀਤ ਨਾਲ ਹੋਈ। ਇਸ ਤੋਂ ਬਾਅਦ ਹੈੱਡ ਬੁਆਏ ਮਨਇੰਦਰ ਸਿੰਘ ਅਤੇ ਹੈੱਡ ਗਰਲ ਮੰਨਤ ਕੌਰ ਨੇ ਪ੍ਰੇਰਨਾਦਾਇਕ ਭਾਸ਼ਣ ਦਿੱਤੇ। ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਦੇਸ਼ ਪ੍ਰਤੀ ਨੌਜਵਾਨ ਪੀੜ੍ਹੀ ਦੀਆਂ ਜ਼ਿੰਮੇਵਾਰੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਵਿੱਚ ਰੰਗ ਅਤੇ ਜੋਸ਼ ਭਰਦਿਆਂ ਵਿਦਿਆਰਥੀਆਂ ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਪ੍ਰਦਰਸ਼ਿਤ ਕਰਦੀ ਇੱਕ ਸ਼ਾਨਦਾਰ ਨ੍ਰਿਤ ਪੇਸ਼ਕਾਰੀ ਦਿੱਤੀ। ਇੱਕ ਮਹੱਤਵਪੂਰਨ ਐਲਾਨ ਕਰਦਿਆਂ ਪ੍ਰਿੰਸੀਪਲ ਨੇ ਦੱਸਿਆ ਕਿ ਮਾਪਿਆਂ ਦੀ ਭਾਰੀ ਮੰਗ ਅਤੇ ਰੁਚੀ ਨੂੰ ਦੇਖਦੇ ਹੋਏ ਡੀ. ਪੀ. ਐਸ. ਪਲ ੇਵੇ ਖੰਨਾ ਹੁਣ ਪ੍ਰੀ-ਨਰਸਰੀ ਅਤੇ ਨਰਸਰੀ ਦੀਆਂ ਕਲਾਸਾਂ ਸ਼ੁਰੂ ਕਰੇਗਾ। ਸਮਾਗਮ ਦਾ ਸਮਾਪਨ ਜੋਸ਼ੀਲੇ ਢੰਗ ਨਾਲ ਵੰਦੇ ਮਾਤਰਮ ਦੇ ਗਾਇਨ ਨਾਲ ਹੋਇਆ।