17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨੌਜਵਾਨਾਂ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦੇ ਰੁਝਾਨ ਨੇ ਵਿਰੋਧੀਆਂ ਦੇ ਹੋਸ਼ ਉਡਾਏ-ਢਿੱਲੋਂ

ਸਮਰਾਲਾ, 17 ਅਗਸਤ (ਗੋਪਾਲ ਸੋਫਤ)-ਸ਼੍ਰੋਮਣੀ ਅਕਾਲੀ ਦਲ ਦੇ ਵੱਧ ਰਹੇ ਉਭਾਰ ਨੇ ਸਮਰਾਲਾ ਹਲਕੇ ਵਿਚ ਸਿਆਸੀ ਸਮੀਕਰਨ ਬਦਲਣੇ ਸ਼ੁਰੂ ਹੋ ਚੁੱਕੇ ਹਨ। ਬੀਤੇ ਤੋਂ ਸਬਕ ਸਿੱਖਦੇ ਹੋਏ ਪੰਜਾਬੀਆਂ ਖ਼ਾਸ ਕਰ ਕੇ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਸ਼ੁਰੂ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 18-08-2026
ਸਮਰਾਲਾ, 17 ਅਗਸਤ (ਗੋਪਾਲ ਸੋਫਤ)-ਸ਼੍ਰੋਮਣੀ ਅਕਾਲੀ ਦਲ ਦੇ ਵੱਧ ਰਹੇ ਉਭਾਰ ਨੇ ਸਮਰਾਲਾ ਹਲਕੇ ਵਿਚ ਸਿਆਸੀ ਸਮੀਕਰਨ ਬਦਲਣੇ ਸ਼ੁਰੂ ਹੋ ਚੁੱਕੇ ਹਨ। ਬੀਤੇ ਤੋਂ ਸਬਕ ਸਿੱਖਦੇ ਹੋਏ ਪੰਜਾਬੀਆਂ ਖ਼ਾਸ ਕਰ ਕੇ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਇੰਚਾਰਜ ਹਲਕਾ ਸਮਰਾਲਾ ਨੇ ਅੱਜ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਵਾਉਣ ਅਤੇ ਯੂਥ ਵਿੰਗ ਵਿਚ ਸਮਰਾਲਾ ਬਲਾਕ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅੰਦਰ ਪਾਰਟੀ ਪ੍ਰਤੀ ਵੱਧ ਰਹੇ ਜਜ਼ਬੇ ਨੂੰ ਦੇਖਦੇ ਹੋਏ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ ਦੇ ਵਿਕਾਸ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੱਧ ਤੋਂ ਵੱਧ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿਚ ਦਿੱਤੀ ਜਾਵੇ। ਇਸੇ ਲੜੀ ਤਹਿਤ ਸਮਰਾਲਾ ਹਲਕੇ ਦੇ ਨੌਜਵਾਨ ਜਗਪ੍ਰੀਤ ਸਿੰਘ ਘੁਲਾਲ ਨੂੰ ਸਮਰਾਲਾ ਬਲਾਕ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜਗਪ੍ਰੀਤ ਸਿੰਘ ਘੁਲਾਲ ਨੇ ਕਿਹਾ ਕਿ ਪੰਜਾਬ ਦੀ ਸਭ ਤੋਂ ਪੁਰਾਣੀ ਪੰਥਕ ਪਾਰਟੀ ਅਕਾਲੀ ਦਲ ਜਿਸ ਨੇ ਹਮੇਸ਼ਾ ਪੰਜਾਬ ਦਾ ਭਲਾ ਲੋਚਿਆ ਹੈ, ਜਿਸ ਕਾਰਨ ਪੰਜਾਬ ਦਾ ਜ਼ਿਆਦਾ ਯੂਥ ਵਿੰਗ ਖ਼ੁਦ ਹੀ ਅਕਾਲੀ ਦਲ ਨਾਲ ਜੁੜਨ ਲੱਗ ਚੁੱਕਾ ਹੈ। ਉਨ੍ਹਾਂ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਸ ਨੂੰ ਸਮਰਾਲਾ ਬਲਾਕ ਤੋਂ ਯੂਥ ਵਿੰਗ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਮੈਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ ਅਤੇ ਹੋਰ ਨੌਜਵਾਨਾਂ ਨੂੰ ਆਪਣੇ ਨਾਲ ਜੋੜ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਾਵਾਂਗਾ। ਜਗਪ੍ਰੀਤ ਸਿੰਘ ਤੋਂ ਪੇਰਣਾ ਲੈਂਦੇ ਹੋਏ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਾ ਜੁਆਇਨ ਕੀਤਾ, ਜਿਨ੍ਹਾਂ ਵਿਚ ਹਰਪ੍ਰੀਤ ਸਿੰਘ ਮਾਣੇਵਾਲ, ਸੁਖਵਿੰਦਰ ਸਿੰਘ ਸ਼ਤਾਬਗੜ੍ਹ, ਪੁਨੀਤ ਸਿੰਘ ਹਾਦੀਵਾਲ, ਕਰਨਵੀਰ ਸਿੰਘ ਚੱਕੀ, ਜਗਜੀਵਨ ਸਿੰਘ ਚੱਕੀ, ਗੁਰਪ੍ਰੀਤ ਸਿੰਘ ਜਾਤੀਵਾਲ, ਸ਼ਮਸ਼ੇਰ ਸਿੰਘ ਮਾਣੇਵਾਲ, ਮੁਨੀ ਸਤਿਆਣਾ, ਸੁਖਮਨਪ੍ਰੀਤ ਸਿੰਘ ਬੁਲੇਵਾਲ, ਜਸਕਰਨ ਸਿੰਘ ਉਧੋਵਾਲ ਕਲਾਂ, ਹਰਜਿੰਦਰ ਸਿੰਘ ਟਾਂਡਾ ਕੁਸ਼ਲ ਸਿੰਘ ਸ਼ਾਮਲ ਹੋਏ। ਜਿਨ੍ਹਾਂ ਨੂੰ ਪਰਮਜੀਤ ਸਿੰਘ ਢਿੱਲੋਂ ਨੇ ਸਿਰੋਪਾਓ ਪਾ ਕੇ ਸ਼ੋਮਣੀ ਅਕਾਲੀ ਦਲ ਵਿਚ ਸ਼ਾਮਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਇਆ ਅਗਲੀ ਖ਼ਬਰ ਡਾ. ਰਾਵਿੰਦਰਪਾਲ ਸ਼ਰਮਾ ਘੁਡਾਣੀ ਕਲਾਂ ਵੱਲੋਂ ਸਾਥੀਆਂ ਸਮੇਤ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ’ਤੇ ਫੁੱਲ ਮਾਲਾ ਭੇਂਟ
Ad Position 24