ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
ਸਾਹਨੇਵਾਲ, 17 ਅਗਸਤ (ਹਨੀ ਚਾਠਲੀ)-ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਦੇ ਦੱਸਣ ਅਨੁਸਾਰ ਅੰਮ੍ਰਿਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ।
ਸਾਹਨੇਵਾਲ, 17 ਅਗਸਤ (ਹਨੀ ਚਾਠਲੀ)-ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਦੇ ਦੱਸਣ ਅਨੁਸਾਰ ਅੰਮ੍ਰਿਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿਚ ਢਾਡੀ ਜਥਾ ਬੀਬੀ ਨਰਿੰਦਰ ਕੌਰ, ਹਜ਼ੂਰੀ ਰਾਗੀ ਭਾਈ ਸਤਵਿੰਦਰ ਸਿੰਘ, ਹਜੂਰੀ ਰਾਗੀ ਭਾਈ ਪਵਨਦੀਪ ਸਿੰਘ, ਹਜ਼ੂਰੀ ਰਾਗੀ ਭਾਈ ਦਿਲਬਰ ਸਿੰਘ ਦੇ ਜਥਿਆਂ ਨੇ ਕੀਰਤਨ ਕਰ ਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਕਥਾ ਵਾਚਕ ਭਾਈ ਵਿਰਸਾ ਸਿੰਘ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਮੇਟੀ ਮੈਂਬਰ ਕੁਲਜੀਤ ਸਿੰਘ ਹਰਾ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ ਅਤੇ ਮੈਨੇਜਰ ਅਜੀਤ ਸਿੰਘ ਆਦਿ ਦਾ ਯੋਗਦਾਨ ਰਿਹਾ।