ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਇਆ
ਰਾੜਾ ਸਾਹਿਬ, 17 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਡਾਕਟਰ ਮੁਹੰਮਦ ਇਰਫਾਨ ਦੀ ਅਗਵਾਈ ਹੇਠ ਹਿਸਟਰੀ ਵਿਭਾਗ, ਪੰਜਾਬੀ ਵਿਭਾਗ, ਐਨ. ਐਸ.
ਰਾੜਾ ਸਾਹਿਬ, 17 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਡਾਕਟਰ ਮੁਹੰਮਦ ਇਰਫਾਨ ਦੀ ਅਗਵਾਈ ਹੇਠ ਹਿਸਟਰੀ ਵਿਭਾਗ, ਪੰਜਾਬੀ ਵਿਭਾਗ, ਐਨ. ਐਸ. ਐਸ ਅਤੇ ਯੂਥ ਕਲੱਬ ਵੱਲੋਂ ਗੁਰੂ ਰਵਿਦਾਸ ਜੀ ਦੀ 650ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ । ਗੁਰੂ ਜੀ ਦੇ ਉਪਦੇਸ਼ਾਂ ਅਤੇ ਬਾਣੀ ਨਾਲ ਸੰਬੰਧਿਤ ਕਾਲਜ ਦੇ ਵਿੱਚ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨਾਂ ਮੁਕਾਬਲਿਆਂ ਦੇ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਪ੍ਰੋਫੈਸਰ ਇੰਦਰਪਾਲ ਸਿੰਘ ਪੰਜਾਬੀ ਵਿਭਾਗ ਨੇ ਵਿਦਿਆਰਥੀਆਂ ਨੂੰ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ਬਾਰੇ ਡੂੰਘਾਈ ਨਾਲ ਜਾਣਕਾਰੀ ਦਿੱਤੀ ਅਤੇ ਪ੍ਰੋਫੈਸਰ ਰੁਪਿੰਦਰ ਕੌਰ ਹਿਸਟਰੀ ਵਿਭਾਗ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਆ । ਮੰਚ ਸੰਚਾਲਕ ਦੀ ਭੂਮਿਕਾ ਬਾਖੂਬੀ ਨਿਭਾਈ। ਅੰਤ ਵਿੱਚ ਵਾਈਸ ਪ੍ਰਿੰਸੀਪਲ ਪ੍ਰੋਫੈਸਰ ਗੁਰਦਿੱਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰੋਫੈਸਰ ਨੇਹਾ ਕਮਰਸ ਵਿਭਾਗ ਸਮੂਹ ਸਟਾਫ ਉਚੇਚੇ ਤੌਰ ’ਤੇ ਸ਼ਾਮਿਲ ਸੀ।