17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਗਰ ਕੌਂਸਲ ਵਿਖੇ ਸੁਤੰਤਰਤਾ ਦਿਵਸ ਮੌਕੇ ਲਹਿਰਾਇਆ ਤਿਰੰਗਾ ਝੰਡਾ

ਮਾਛੀਵਾੜਾ ਸਾਹਿਬ, 17 ਅਗਸਤ (ਰਾਜਦੀਪ ਸਿੰਘ ਅਲਬੇਲਾ)-ਨਗਰ ਕੌਂਸਲ ਮਾਛੀਵਾੜਾ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ ਜਿੱਥੇ ਝੰਡਾ ਚੜ੍ਹਾਉਣ ਦੀ ਰਸਮ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਅਦਾ ਕੀਤੀ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 18-08-2026
ਮਾਛੀਵਾੜਾ ਸਾਹਿਬ, 17 ਅਗਸਤ (ਰਾਜਦੀਪ ਸਿੰਘ ਅਲਬੇਲਾ)-ਨਗਰ ਕੌਂਸਲ ਮਾਛੀਵਾੜਾ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ ਜਿੱਥੇ ਝੰਡਾ ਚੜ੍ਹਾਉਣ ਦੀ ਰਸਮ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਅਦਾ ਕੀਤੀ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸਕੂਲੀ ਬੱਚਿਆਂ ਵਲੋਂ ਰਾਸ਼ਟਰੀ ਗੀਤ ਅਤੇ ਪੁਲਸ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਪ੍ਰਧਾਨ ਮੋਹਿਤ ਕੁੰਦਰਾ ਨੇ ਆਜ਼ਾਦੀ ਲਈ ਸ਼ਹਾਦਤ ਦੇਣ ਵਾਲਿਆਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਸਾਨੂੰ ਇਹ ਆਜ਼ਾਦੀ ਬੜੀਆਂ ਕੁਰਬਾਨੀਆਂ ਸਦਕਾ ਮਿਲੀ ਹੈ। ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਦਿਵਸ ‘ਤੇ ਪ੍ਰਣ ਕਰੀਏ ਕਿ ਅਸੀਂ ਆਪਣੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਾਂਗੇ। ਇਸ ਮੌਕੇ ਜਸਵੀਰ ਸਿੰਘ ਭੱਟੀਆਂ, ਨੀਰਜ ਕੁਮਾਰ, ਕਿਸ਼ੋਰ ਕੁਮਾਰ (ਸਾਰੇ ਕੌਂਸਲਰ) ਆਦਿ ਵੀ ਮੌਜੂਦ ਸਨ। ਮੰਚ ਸੰਚਾਲਨ ਦੀ ਭੂਮਿਕਾ ਪ੍ਰਿੰਸੀਪਲ ਦਰਸ਼ਨ ਲਾਲ ਜੈਨ ਨੇ ਬਾਖ਼ੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਵਿਖੇ ਭਾਦੋਂ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਡਾ. ਅਮਰ ਸਿੰਘ ਨੇ ਰੇਲ ਮੰਤਰੀ ਨਾਲ ਮੁਲਾਕਾਤ ਕਰਕੇ ਰੇਲਵੇ ਕੁਨੈਕਟੀਵਿਟੀ ਦੇ ਮੁੱਦੇ ਉਠਾਏ ਰਾਏਕੋਟ ਨੂੰ ਰੇਲ ਲਿੰਕ ਨਾਲ...
Ad Position 24