17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਵਿਖੇ ਭਾਦੋਂ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਖੰਨਾ, 17 ਅਗਸਤ (ਲਾਲ)-ਸੰਤ ਨਾਮਦੇਵ ਸਭਾ ਖੰਨਾ ਵੱਲੋਂ ਅੱਜ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਵਿੱਚ ਪਾਠ ਦੇ ਭੋਗ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 18-08-2026
ਖੰਨਾ, 17 ਅਗਸਤ (ਲਾਲ)-ਸੰਤ ਨਾਮਦੇਵ ਸਭਾ ਖੰਨਾ ਵੱਲੋਂ ਅੱਜ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਵਿੱਚ ਪਾਠ ਦੇ ਭੋਗ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜੱਥੇ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਿਖਿਆਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਕਰਮਜੀਤ ਸਿੰਘ ਜੀ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਚੱਲ ਰਹੀ ਕਾਰਸੇਵਾ ਵਿੱਚ ਵੱਧ ਤੋਂ ਵੱਧ ਸਹਿਜੋਗ ਕਰਨ ਦੀ ਬੇਨਤੀ ਕੀਤੀ। ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪ੍ਰੋਗਰਾਮ ਦੀ ਸਮਾਪਤੀ ’ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਨਾਮਦੇਵ ਸਭਾ ਰਜਿ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ ਮੀਤ ਪ੍ਰਧਾਨ ਅਮਰਜੀਤ ਸਿੰਘ ਔਲਖ ਤੇ ਦਵਿੰਦਰ ਸਿੰਘ ਮੋਹਲ ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ ਖ਼ਜ਼ਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ, ਹਰਮੀਤ ਸਿੰਘ ਪੱਪੀ, ਮਨਦੀਪ ਸਿੰਘ ਮਰਜਾਰਾ, ਬਲਬੀਰ ਸਿੰਘ ਮਾਨ, ਅਰਵਿੰਦਰ ਸਿੰਘ, ਸੁਰਿੰਦਰ ਸਿੰਘ ਮਾਨ, ਜਰਨੈਲ ਸਿੰਘ ਤੱਗੜ, ਕੁਲਵੰਤ ਸਿੰਘ ਫੌਜੀ, ਰਜਿੰਦਰ ਸਿੰਘ ਤੱਗੜ, ਹਰਸ਼, ਬਾਬਾ ਕੁਲਦੀਪ ਸਿੰਘ, ਗੁਰਮੀਤ ਸਿੰਘ ਕਾਲਾ, ਮੰਗਤ ਸਿੰਘ ਬਿਜਲੀ ਵਾਲੇ, ਡਾਕਟਰ ਗੁਰਮੀਤ ਸਿੰਘ, ਸੁਖਦੇਵ ਸਿੰਘ ਕਢਾਈ ਵਾਲੇ, ਬੀਬੀ ਗੁਰਪ੍ਰੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਬਲਜੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਗੁਰਸ਼ਰਨ ਕੌਰ ਅਤੇ ਰਾਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਿੰਨ ਮਹੀਨਿਆਂ ਤੋਂ ਨਹੀਂ ਮਿਲੀਆਂ ਈ.ਐੱਸ.ਆਈ. ਹਸਪਤਾਲ ਦੇ ਡਾਕਟਰਾਂ ਸਮੇਤ ਸਮੁੱਚੇ ਮੁਲਾਜ਼ਮਾਂ ਨੂੰ ਤਨਖਾਹਾਂ ਹਸਪਤਾਲ ਦ... ਅਗਲੀ ਖ਼ਬਰ ਨਗਰ ਕੌਂਸਲ ਵਿਖੇ ਸੁਤੰਤਰਤਾ ਦਿਵਸ ਮੌਕੇ ਲਹਿਰਾਇਆ ਤਿਰੰਗਾ ਝੰਡਾ
Ad Position 24