ਸਮੂਹ ਪੰਜਾਬੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੂਬੇ ਦੇ ਸੁਨਹਿਰੀ ਭਵਿੱਖ ਨਾਲ ਜੋੜਨ ਲੱਗੇ- ਇਆਲੀ, ਸ਼ਿਵਾਲਿਕ
ਕਾਲਜ ਦੇ ਨਵੇਂ ਅਕਾਦਮਿਕ ਸੈਸ਼ਨ ਦਾ ਆਗਾਜ਼ ਅਤੇ ਤੀਆਂ ਤੀਜ ਸਮਾਰੋਹ
ਮਾਛੀਵਾੜਾ ਸਾਹਿਬ, 18 ਅਗਸਤ (ਮਨੋਜ ਕੁਮਾਰ)-ਪ੍ਰਿੰਸੀਪਲ ਨੰਦਿਨੀ ਵੈਦ ਦੀ ਯੋਗ ਅਗਵਾਈ ਹੇਠ ਸਥਾਨਕ ਸਰਕਾਰੀ ਕਾਲਜ ਮਾਛੀਵਾੜਾ ‘ਚ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਇਆ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਗੁਰਮਤਿ ਰਹਿਤ ਮਰਿਆਦਾ ਅਨੁਸਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਉਪਰੰਤ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ।
*
* ਸਾਇਆਂ ਕਲਾਂ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼ਾਮਿਲ
19-08-2026
ਮਾਛੀਵਾੜਾ ਸਾਹਿਬ, 18 ਅਗਸਤ (ਮਨੋਜ ਕੁਮਾਰ)-ਪ੍ਰਿੰਸੀਪਲ ਨੰਦਿਨੀ ਵੈਦ ਦੀ ਯੋਗ ਅਗਵਾਈ ਹੇਠ ਸਥਾਨਕ ਸਰਕਾਰੀ ਕਾਲਜ ਮਾਛੀਵਾੜਾ ‘ਚ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਇਆ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਗੁਰਮਤਿ ਰਹਿਤ ਮਰਿਆਦਾ ਅਨੁਸਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਉਪਰੰਤ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਪਾਠ ਉਪਰੰਤ ਬੱਚਿਆਂ ਨੇ ਬਾਣੀ ਦੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਨੂੰ ਸੁਣਿਆ। ਕਥਾਕਾਰ ਨੇ ਵਿਦਿਆਰਥੀਆਂ ਨੂੰ ਸਬਰ ਸੰਤੋਖ ਅਤੇ ਸ਼ੁਕਰ ਚ ਰਹਿਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਦੇ ਚੰਗੇ ਭਵਿੱਖ, ਨਵੇਂ ਅਕਾਦਮਿਕ ਵਰ੍ਹੇ ਦੌਰਾਨ ਕਾਲਜ ਦੀ ਚੜ੍ਹਦੀ ਕਲਾ ਅਤੇ ਤਰੱਕੀ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਲੰਗਰ ਛਕਿਆ। ਸਾਉਣ ਦਾ ਮਹੀਨਾ ਹੋਣ ਕਾਰਨ ਕਾਲਜ ਦੀਆਂ ਵਿਦਿਆਰਥਣਾਂ ਲਈ ਤੀਜ ਦਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥਣਾਂ ਨੇ ਸਭਿਆਚਾਰਕ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਤੀਆਂ ਦਾ ਤਿਉਹਾਰ ਮਨਾਇਆ। ਵਿਦਿਆਰਥਣਾਂ ਨੇ ਪੀਂਘ ਝੂਟਣ ਅਤੇ ਗਿੱਧੇ ਦੀ ਰਵਾਇਤ ਨਾਲ ਇਸ ਸ ਮਾਰੋਹ ਨੂੰ ਸੰਪੰਨ ਕੀਤਾ। ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਅਤੇ ਦੁਆਵਾਂ ਦਿੱਤੀਆਂ। ਇਸ ਸਮੇਂ ਸਮੂਹ ਸਟਾਫ਼ ਕਾਲਜ ‘ਚ ਹਾਜ਼ਰ ਰਿਹਾ।