ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਹਾੜਾ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ
ਕੁਹਾੜਾ, 18 ਅਗਸਤ (ਸੰਦੀਪ ਸਿੰਘ ਕੁਹਾੜਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕੁਹਾੜਾ ਤੋਂ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਅਤੇ ਬਲਬੀਰ ਸਿੰਘ ਬੱਬੂ ਵਲੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਕੁਹਾੜਾ, 18 ਅਗਸਤ (ਸੰਦੀਪ ਸਿੰਘ ਕੁਹਾੜਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕੁਹਾੜਾ ਤੋਂ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਅਤੇ ਬਲਬੀਰ ਸਿੰਘ ਬੱਬੂ ਵਲੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਬੱਸ ਰਵਾਨਾ ਕੀਤੀ ਗਈ ਹੈ। ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਤੀਜੇ ਦਿਨ ਮੁੜ ਪਿੰਡ ਕੁਹਾੜਾ ਵਿਖੇ ਵਾਪਸ ਪਰਤਣਗੇ। ਇਸ ਮੌਕੇ ਸ਼ਰਧਾਲੂਆਂ ਵਿਚ ਧਾਰਮਿਕ ਯਾਤਰਾ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ। ਆਗੂਆਂ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਇਸ ਮੌਕ ੇ ਪੀ. ਏ. ਇਕਬਾਲ ਸਿੰਘ, ਗੁਰਦੀਪ ਸਿੰਘ ਗਰਚਾ, ਗੋਲਡੀ ਗਰਚਾ, ਜਸਵੀਰ ਸਿੰਘ ਜੱਸੀ, ਕੁਲਦੀਪ ਸਿੰਘ ਐਰੀ, ਜੀਤੂ ਕੁਹਾੜਾ ਸੁਖਦੇਵ ਸਿੰਘ, ਸਿਕੰਦਰ ਸਿੰਘ ਮਾਸਟਰ, ਗੁਰਦੀਪ ਸਿੰਘ ਮਾਸਟਰ ਭਾਰੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸ ਨ।