18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਖੰਨਾ ਬਿਊਟੀਜ਼ ਕਲੱਬ ਵਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਬਿਊਟੀਜ਼ ਕਲੱਬ ਵਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਔਰਤਾਂ ਅਤੇ ਮੁਟਿਆਰਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕਰਦਿਆਂ ਲੋਕ ਗੀਤ, ਬੋਲੀਆਂ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ।

Ad Position 21
No active advertisement
ਅਜੀਤ ਡੈਸਕ 19-08-2026
ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਬਿਊਟੀਜ਼ ਕਲੱਬ ਵਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਔਰਤਾਂ ਅਤੇ ਮੁਟਿਆਰਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕਰਦਿਆਂ ਲੋਕ ਗੀਤ, ਬੋਲੀਆਂ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਹਾਜ਼ਰ ਔਰਤਾਂ ਨੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਕੀਤੇ ਸਮਾਗਮ ਨੇ ਤੀਆਂ ਦੇ ਤਿਉਹਾਰ ਦੀ ਰੌਣਕ ਨੂੰ ਹੋਰ ਵਧਾਇਆ ਅਤੇ ਪੰਜਾਬੀ ਸੱਭਿਆਚਾਰ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਦਾ ਸੁਨੇਹਾ ਦਿੱਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਤੀਕਸ਼ਾ ਸਿੰਘੀ, ਪਲਕ ਗੋਇਲ, ਸਾਬਕਾ ਕੌਂਸਲਰ ਰਜਨੀ ਫੱਲੀ, ਰੋਜ਼ੀ ਖਾਨਮ ਗਿੱਲ, ਸੰਤੋਸ਼ ਬੱਤਰਾ, ਰਜਨੀਸ਼ ਸਿੰਗਲਾ, ਆਸ਼ੂ ਜਿੰਦਲ, ਨੀਰੂ ਖੁਲਰ, ਰੋਜ਼ੀ, ਮਹਿਕ ਗੁਪਤਾ, ਸੋਨਮ ਸੂਦ, ਖੁਸ਼ੀ ਵਿਜਨ, ਟੀਨਾ, ਸੋਨੀ ਸਮੇਤ ਹੋਰ ਔਰਤਾਂ ਅਤੇ ਮੁਟਿਆਰਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੰਨਾ ਬਿਊਟੀਜ਼ ਕਲੱਬ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਗੁਰੋਂ ਨੂੰ ਯੂਥ ਅਕਾਲੀ ਦਲ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ ’ਤੇ ਸਮਰਾਲਾ ਹਲਕੇ ’ਚ ਖ਼ੁਸ਼ੀ ਦੀ...
Ad Position 24