ਕੋਟਾਂ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਮੈਰਿਟ ਸਥਾਨ ਹਾਸਿਲ ਕੀਤਾ
ਬੀਜਾ, 19 ਅਗਸਤ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ) ਦੇ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਹੋਈਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਟੌਪ-20 ਮੈਰਿਟ ਸੂਚੀ ਵਿੱਚ ਚਾਰ ਸਥਾਨ ਹਾਸਲ ਕਰਕੇ ਆਪਣੀ ਅਕਾਦਮਿਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਕ
ਕੋਟਾਂ ਕਾਲਜ ਦਾ ਨਾਂਅ ਰੋਸ਼ਨ ਕਰਨ ਵਾਲੇ ਵਿਦਿਆਰਥੀ।
20-08-2026
ਬੀਜਾ, 19 ਅਗਸਤ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ) ਦੇ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਹੋਈਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਟੌਪ-20 ਮੈਰਿਟ ਸੂਚੀ ਵਿੱਚ ਚਾਰ ਸਥਾਨ ਹਾਸਲ ਕਰਕੇ ਆਪਣੀ ਅਕਾਦਮਿਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਮਰਸ ਵਿਭਾਗ ਦੇ ਬੀ. ਕਾਮ. ਚੌਥੇ ਸਮੈਸਟਰ ਦੇ ਤਿੰਨ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਟੌਪ-20 ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਵਿਭਾਗ ਦਾ ਮਾਣ ਵਧਾਇਆ। ਅਲੀਸ਼ਾ ਨੇ 14ਵਾਂ ਸਥਾਨ, ਸ਼ਾਂਤੀ ਨੇ 16ਵਾਂ ਸਥਾਨ ਅਤੇ ਸਹਿਜਪ੍ਰੀਤ ਕੌਰ ਨੇ 19ਵਾਂ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕੰਪਿਊਟਰ ਸਾਇੰਸ ਵਿਭਾਗ ਦੇ ਬੀ. ਸੀ. ਏ. ਚੌਥੇ ਸਮੈਸਟਰ ਦੇ ਵਿਦਿਆਰਥੀ ਰਮਨਪ੍ਰੀਤ ਸਿੰਘ ਨੇ ਯੂਨੀਵਰਸਿਟੀ ਪੱਧਰ ’ਤੇ 19ਵਾਂ ਸਥਾਨ ਹਾਸਲ ਕਰਕੇ ਕਾਲਜ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਵਿੱਚ ਹੋਰ ਵਾਧਾ ਕੀਤਾ। ਵਿਦਿਆਰਥੀਆਂ ਦੀ ਇਹ ਸ਼ਾਨਦਾਰ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ, ਨਿਰੰਤਰ ਯਤਨਾਂ ਅਤੇ ਪੜ੍ਹਾਈ ਪ੍ਰਤੀ ਸਮਰਪਣ ਦਾ ਨਤੀਜਾ ਹੈ। ਇਸ ਦੇ ਨਾਲ ਹੀ ਇਹ ਸਫਲਤਾ ਕਾਲਜ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਸੁਚੱਜੀ ਅਗਵਾਈ, ਮਾਰਗ ਦਰਸ਼ਨ ਅਤੇ ਪ੍ਰੇਰਨਾ ਨੂੰ ਵੀ ਦਰਸਾਉਂਦੀ ਹੈ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਅਤੇ ਸਮੂਹ ਅਧਿਆਪਕਾਂ ਨੇ ਮੈਰਿਟ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ। ਪ੍ਰਿੰਸੀਪ ਲ ਸਾਹਿਬ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਅੱਗੇ ਵਧਦਿਆਂ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।