20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਿੰਡ ਸੰਗਤਪੁਰਾ ਦੇ ਸਰਪੰਚ ਸਮੇਤ ਕਈ ਪਰਿਵਾਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਹੋਏ ਸ਼ਾਮਿਲ

ਬੀਜਾ, 19 ਅਗਸਤ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਦੀ ਵੰਡ ਦੇ ਦੁਖਾਂਤ ਨੂੰ ਸਮਰਪਿਤ ਹਫ਼ਤਾਵਾਰੀ ਪ੍ਰੋਗਰਾਮਾਂ ਦੀ ਲੜੀ ਤਹਿਤ ਮਿਤੀ 11 ਅਗਸਤ 2026 ਨੂੰ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਧਰਮ ਵਿਭਾਗ ਦੇ ਸਾਂਝੇ ਉੱਦਮ ਨਾਲ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦੇਸ਼ ਦੀ ਵੰਡ ਦੌਰਾਨ ਵਾਪਰੇ ਦੁਖਾਂਤਕ ਵਰਤਾਰੇ, ਲੱਖਾਂ ਬੇਗੁਨਾਹ ਲੋਕਾਂ ਦੀ ਮੌਤ, ਉਜਾੜੇ ਅਤੇ ਇਸ ਨਾਲ ਜੁੜੇ ਵੱਡੇ ਇਤਿਹਾਸਕ ਸਦਮੇ ਤੋਂ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 20-08-2026
ਬੀਜਾ, 19 ਅਗਸਤ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਦੀ ਵੰਡ ਦੇ ਦੁਖਾਂਤ ਨੂੰ ਸਮਰਪਿਤ ਹਫ਼ਤਾਵਾਰੀ ਪ੍ਰੋਗਰਾਮਾਂ ਦੀ ਲੜੀ ਤਹਿਤ ਮਿਤੀ 11 ਅਗਸਤ 2026 ਨੂੰ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਧਰਮ ਵਿਭਾਗ ਦੇ ਸਾਂਝੇ ਉੱਦਮ ਨਾਲ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦੇਸ਼ ਦੀ ਵੰਡ ਦੌਰਾਨ ਵਾਪਰੇ ਦੁਖਾਂਤਕ ਵਰਤਾਰੇ, ਲੱਖਾਂ ਬੇਗੁਨਾਹ ਲੋਕਾਂ ਦੀ ਮੌਤ, ਉਜਾੜੇ ਅਤੇ ਇਸ ਨਾਲ ਜੁੜੇ ਵੱਡੇ ਇਤਿਹਾਸਕ ਸਦਮੇ ਤੋਂ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣਾ ਸੀ। ਇਸ ਦੇ ਨਾਲ ਹੀ ਵਿਦਿਆਰਥੀਆਂ ਵਿੱਚ ਸਮਾਜਿਕ ਸਦਭਾਵਨਾ, ਭਾਈਚਾਰਕ ਸਾਂਝ, ਮਾਨਵੀ ਸੰਵੇਦਨਾ ਅਤੇ ਸਾਂਝੀਆਂ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਡਾ. ਸਤਿੰਦਰ ਸਿੰਘ ਜੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਦੇਸ਼ ਦੀ ਵੰਡ ਦੇ ਇਤਿਹਾਸਕ ਪਿਛੋਕੜ, ਇਸ ਦੇ ਕਾਰਨਾਂ ਅਤੇ ਉਸ ਸਮੇਂ ਦੀਆਂ ਰਾਜਨੀਤਕ ਤੇ ਸਮਾਜਿਕ ਪਰਿਸਥਿਤੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵੰਡ ਨਾਲ ਸੰਬੰਧਿਤ ਇਤਿਹਾਸਕ ਘਟਨਾਵਾਂ ਦੇ ਨਾਲ - ਨਾਲ ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀਆਂ ਮਹੱਤਵਪੂਰਨ ਸਾਹਿਤਕ ਕਿਰਤਾਂ ਨਾਲ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵੰਡ ਦੇ ਦੁਖਾਂਤ ਨੂੰ ਸਿਰਫ਼ ਇਤਿਹਾਸ ਦੀ ਇੱਕ ਘਟਨਾ ਵਜੋਂ ਨਹੀਂ, ਸਗੋਂ ਮਨੁੱਖੀ ਪੀੜਾ, ਵਿਛੋੜੇ ਅਤੇ ਸਾਂਝੀਵਾਲਤਾ ਦੇ ਸੰਦਰਭ ਵਿੱਚ ਸਮਝਣ ਦੀ ਲੋੜ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਗੁਰਮਤਿ ਦੇ ‘ਸਾਂਝੀਵਾਲਤਾ’ ਅਤੇ ‘ਸਰਬੱਤ ਦੇ ਭਲੇ’ ਦੇ ਸਿਧਾਂਤਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸ ਦੇ ਦੁਖਦਾਈ ਪੰਨਿਆਂ ਤੋਂ ਸਿੱਖਿਆ ਲੈਂਦਿਆਂ ਸਾਨੂੰ ਆਪਸੀ ਭਾਈਚਾਰੇ, ਸਹਿਣਸ਼ੀਲਤਾ ਅਤੇ ਮਨੁੱਖੀ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਪ੍ਰੋਗਰਾਮ ਦੇ ਸਫ਼ਲ ਆਯੋਜਨ ਵਿੱਚ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਮਨਜੀਤ ਕੌਰ ਭੱਟੀ, ਡਾ. ਰੂਪਾ ਕੌਰ ਅਤੇ ਲੈਕਚਰਾਰ ਸੁਰਿੰਦਰ ਕੌਰ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਮੁੱਖ ਬੁਲਾਰੇ ਅਤੇ ਸਮਾਗਮ ਵਿੱਚ ਸ਼ਾਮਲ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੰਭੀਰਤਾ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਦੇਸ਼ ਦੀ ਵੰਡ ਦੇ ਇਤਿਹਾਸਕ ਅਤੇ ਮਾਨਵੀ ਪੱਖਾਂ ਨੂੰ ਸਮਝਣ ਵਿੱਚ ਡੂੰਘੀ ਰੁਚੀ ਦਿਖਾਈ। ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਇਤਿਹਾਸ ਦੇ ਦੁਖਦਾਈ ਅਧਿਆਇ ਤੋਂ ਸਿੱਖਿਆ ਲੈ ਕੇ ਮਨੁੱਖਤਾ, ਸਾਂਝੀਵਾਲਤਾ, ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕਰਨ ਵਾਲਾ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਕੁਮੈਂਟੇਟਰ ਗੋਲਡੀ ਨਸਰਾਲੀ ਦਾ ਪ੍ਰਵਾਸੀ ਭਰਾਵਾਂ ਵਲੋਂ ਮੋਟਰਸਾਈਕਲ ਨਾਲ ਸਨਮਾਨ ਅਗਲੀ ਖ਼ਬਰ ਹਾਈ ਕੋਰਟ ਦੇ ਫੈਸਲੇ ਨੇ ਪ੍ਰੋਫੈਸਰ ਕਾਲੋਨੀ ਦੇ ਵਿਕਾਸ ਦਾ ਰਾਹ ਸਾਫ਼ ਕੀਤਾ - ਕੌਂਸਲ ਪ੍ਰਧਾਨ ਪਾਠਕ, ਗੁਪਤਾ
Ad Position 24