20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੰਯੁਕਤ ਕਿਸਾਨ ਮੋਰਚਾ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੋਰਚਾ ਲਗਾਇਆ ਜਾਵੇਗਾ

ਸਮਰਾਲਾ, 19 ਅਗਸਤ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ। ਇਸ ਮੋਰਚੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨ ਜਥੇਬੰਦੀ ਦੇ ਆਗੂਆਂ ਤੇ ਮੈਂਬਰਾਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 20-08-2026
ਸਮਰਾਲਾ, 19 ਅਗਸਤ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ। ਇਸ ਮੋਰਚੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨ ਜਥੇਬੰਦੀ ਦੇ ਆਗੂਆਂ ਤੇ ਮੈਂਬਰਾਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ. ਕੇ. ਯੂ. ਰਾਜੇਵਾਲ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਪੂਰਬਾ ਨੇ ਦੱਸਿਆ ਕਿ ਸਰਕਾਰ ਤੋਂ ਆਪਣੀਆਂ ਮੰਗਾਂ ਜਿਨ੍ਹਾਂ ‘ਚ ਫਰੀ ਟਰੇਡ ਐਗਰੀਮੈਂਟ ਸਮਝੌਤਾ ਜਿਹੜਾ ਅਮਰੀਕਾ ਵਲੋਂ ਭਾਰਤ ਨਾਲ ਕੀਤਾ ਜਾ ਰਿਹਾ ਹੈ ਜਿਸ ਨਾਲ ਖੇਤੀ, ਡੇਅਰੀ ਫਾਰਮਿੰਗ, ਮੱਛੀ ਪਾਲਣ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਣਗੇ ਪੰਜਾਬ ਦੇ ਪਾਣੀਆਂ ਦਾ ਮੁੱਦਾ, ਐੱਮ. ਐੱਸ. ਪੀ, ਕਰਜ਼ਾ ਮੁਆਫ਼ੀ ਅਤੇ ਹੋਰ ਵੀ ਕਈ ਅਹਿਮ ਮੁੱਦਿਆਂ ਉੱਤੇ ਇਹ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੋਇਆ ਹੈ। ਪੰਜਾਬ ਦੇ ਪਾਣੀਆਂ ਦਾ ਮੁੱਦਾ ਵੀ ਬਹੁਤ ਅਹਿਮ ਹੈ, ਹੁਣ ਪੰਜਾਬ ਦਾ ਪਾਣੀ ਬਹੁਤ ਦੂਸ਼ਿਤ ਹੋ ਚੁੱਕਿਆ ਜਿਸ ਨਾਲ ਕਿ ਇਨਸਾਨਾਂ ਨੂੰ ਨਾ ਮੁਰਾਦ ਬਿਮਾਰੀਆਂ ਲੱਗ ਰਹੀਆਂ ਹਨ। ਅੱਜ ਰਾਜੇਵਾਲ ਜਥੇਬੰਦੀ ਵਲੋਂ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਆਪੋ-ਆਪਣੀਆਂ ਟਰੈਕਟਰ ਟਰਾਲੀਆਂ ਲੈ ਕੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਪਹੁੰਚੋ।ਬੀ. ਕੇ. ਯੂ. ਰਾਜੇਵਾਲ ਜਥੇਬੰਦੀ ਦੇ ਅਹੁਦੇਦਾਰਾਂ ਵਿਚ ਮੁਖ਼ਤਿਆਰ ਸਿੰਘ ਸਰਵਰਪੁਰ, ਜਗਦੇਵ ਸਿੰਘ ਮੁੱਤੋ, ਅਵਤਾਰ ਸਿੰਘ ਸ਼ੇਰੀਆਂ, ਸੁੱਖਾ ਬਾਬਾ ਸੰਗਤਪੁਰਾ, ਬੂਟਾ ਸਿੰਘ ਬਗ਼ਲੀ ਕਲਾਂ, ਜਸਵਿੰਦਰ ਸਿੰਘ ਕੁਲੇਵਾਲ, ਨਿਰਮਲ ਸਿੰਘ ਮਾਨੂੰਪੁਰ, ਨਾਜ਼ਰ ਸਿੰਘ,ਪਾਲ ਸਿੰਘ, ਧਿਆਨ ਸਿੰਘ ਮਾਨੂੰਪੁਰ, ਰਾਜੂ ਸਿੰਘ, ਝਰਮਲ ਸਿੰਘ ਆਜ ਤੋਂ ਇਲਾਵਾ ਹੋਰ ਵੀ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨੀ ਹੱਕਾਂ ਲਈ 1 ਸਤੰਬਰ ਤੋਂ ਚੰਡੀਗੜ੍ਹ ਵੱਲ ਹਜ਼ਾਰਾਂ ਕਿਸਾਨ ਕਰਨਗੇ ਕੂਚ-ਮੇਹਲੋਂ, ਜੰਡਿਆਲੀ, ਗਰੇਵਾਲ ਅਗਲੀ ਖ਼ਬਰ ਸ਼ਕਤੀ ਸਕੂਲ ਦੋਰਾਹਾ ਵਿਖੇ ਆਜ਼ਾਦੀ ਦਿਵਸ ਮਨਾਇਆ
Ad Position 24