19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

‘ ਆਪ’ ਸਰਕਾਰ ਨੇ ਲੋਕਾਂ ਨੂੰ ਕੀਤਾ ਗੁਮਰਾਹ-ਬਾਜਵਾ

ਸਾਹਨੇਵਾਲ, 19 ਅਗਸਤ (ਹਨੀ ਚਾਠਲੀ)-ਪੰਜਾਬ ਵਿਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਰਾਜ ਅੰਦਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਹੈ। ਇਹ ਪ੍ਰਗਟਾਵਾ ਸ਼ਹਿਰੀ ਕਾਂਗਰਸ ਦੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਪੱਪੂ, ਸਾਹਨੇਵਾਲ ਸ਼ਹਿਰੀ ਕਾਂਗਰਸ ਦੇ ਮੰਡਲ ਪ੍ਰਧਾਨ ਅਵਤਾਰ ਸਿੰਘ ਚਹਿਲ ਦੀ ਅਗਵਾਈ ਹੇਠ ਰੱਖੀ ਮੀਟਿੰਗ ਦੌਰਾਨ ਪਹੁੰਚੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਬਾਜਵਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ।

Ad Position 21
No active advertisement
ਕਾਂਗਰਸ ਦੀ ਸਰਕਾਰ ਸਮੇਂ ਸ਼ੁਰੂ ਹੋਈਆਂ ਲੋਕ ਭਲਾਈ ਸਕੀਮਾਂ ਨੂੰ ਆਪ ਸਰਕਾਰ ਨੇ ਕੀਤਾ ਬੰਦ-ਪੱਪੂ, ਚਹਿਲ 20-08-2026
ਸਾਹਨੇਵਾਲ, 19 ਅਗਸਤ (ਹਨੀ ਚਾਠਲੀ)-ਪੰਜਾਬ ਵਿਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਰਾਜ ਅੰਦਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਹੈ। ਇਹ ਪ੍ਰਗਟਾਵਾ ਸ਼ਹਿਰੀ ਕਾਂਗਰਸ ਦੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਪੱਪੂ, ਸਾਹਨੇਵਾਲ ਸ਼ਹਿਰੀ ਕਾਂਗਰਸ ਦੇ ਮੰਡਲ ਪ੍ਰਧਾਨ ਅਵਤਾਰ ਸਿੰਘ ਚਹਿਲ ਦੀ ਅਗਵਾਈ ਹੇਠ ਰੱਖੀ ਮੀਟਿੰਗ ਦੌਰਾਨ ਪਹੁੰਚੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਬਾਜਵਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਉਨ੍ਹਾਂ ਕਿਹਾ ਅੱਜ ਪੰਜਾਬ ਦਾ ਮੁਲਾਜ਼ਮ ਵਰਗ, ਪੈਨਸ਼ਨਰ ਅਤੇ ਹੋਰ ਕਰਮਚਾਰੀ ਸੜਕਾਂ ‘ਤੇ ਰੁਲ ਰਹੇ ਹਨ ਕਿਉਂਕਿ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਪੰਜਾਬ ਅੰਦਰ ਨਿੱਤ ਰੋਜ਼ ਧਰਨੇ ਪ੍ਰਦਰਸ਼ਨ ਅਤੇ ਹੜਤਾਲਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਰਕਾਰ ਵਲੋਂ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾ ਨੇ ਹੁਣ ਪੰਜਾਬ ਅੰਦਰ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨ ਦਾ ਮਨ ਬਣਾ ਲਿਆ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਉਣਗੇ। ਉਨ੍ਹਾਂ ਕਿਹਾ ਪੰਜਾਬ ਅੰਦਰ ਜੇਕਰ ਪੰਜਾਬੀਆਂ ਦਾ ਕੋਈ ਭਲਾ ਕਰ ਸਕਦਾ ਹੈ ਤਾਂ ਉਹ ਕਾਂਗਰਸ ਪਾਰਟੀ ਹੀ ਹੈ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਨੇ ਆਪਣੇ ਕਾਰਜਕਾਲ ਵਿਚ ਲੋਕਾਂ ਦੀ ਬਿਹਤਰੀ ਲਈ ਅਨੇਕਾਂ ਕੰਮ ਕੀਤੇ ਅਤੇ ਜੇਕਰ ਇਕ ਵਾਰ ਫਿਰ ਤੋਂ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਸੱਤਾ ਵਿਚ ਆਉਂਦੀ ਹੈ ਤਾਂ ਨੌਜਵਾਨਾਂ ਲਈ ਰੁਜ਼ਗਾਰ, ਪੈਨਸ਼ਨਰ, ਮੁਲਾਜ਼ਮਾਂ ਦੀਆਂ ਬਕਾਇਆ ਮੰਗਾਂ ਨੂੰ ਜਲਦ ਪੂਰਾ ਕਰਨ ਦੇ ਨਾਲ-ਨਾਲ ਹੋਰ ਵੀ ਪੰਜਾਬ ਅੰਦਰ ਅਨੇਕਾਂ ਕਾਰਜ ਕੀਤੇ ਜਾਣਗੇ। ਇਸ ਮੌਕੇ ਰਮੇਸ਼ ਕੁਮਾਰ ਪੱਪੂ, ਅਵਤਾਰ ਸਿੰਘ ਚਹਿਲ ਅਤੇ ਸ਼ਮਸ਼ੇਰ ਸ਼ੇਰੀ ਵਲੋਂ ਵਿਕਰਮ ਸਿੰਘ ਬਾਜਵਾ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਮੈਂ ਸਾਹਨੇਵਾਲ ਦੇ ਵੱਖ ਵੱਖ ਵਾਰਡਾਂ ਦੇ ਅੰਦਰ ਲੋਕਾਂ ਦੇ ਨਾਲ ਮੀਟਿੰਗਾਂ ਕਰ ਕੇ ਕਾਂਗਰਸ ਦੀ ਸਰਕਾਰ ਸਮੇਂ ਜੋ ਲੋਕ ਭਲਾਈ ਸਕੀਮਾਂ ਸ਼ੁਰੂ ਹੋਈਆਂ ਸਨ। ਉਨ੍ਹਾਂ ਲੋਕ ਭਲਾਈ ਸਕੀਮਾਂ ਨੂੰ ਆਪ ਸਰਕਾਰ ਨੇ ਬੰਦ ਕਰ ਦਿੱਤਾ ਹੈ ਤੇ ਉਨ੍ਹਾਂ ਲੋਕ ਭਲਾਈ ਸਕੀਮਾਂ ਨੂੰ ਕਾਂਗਰਸ ਦੀ ਸਰਕਾਰ ਆਉਣ ‘ਤੇ ਮੁੜ ਤੋਂ ਸ਼ੁਰੂ ਕਰਨ ਬਾਰੇ ਜਾਗਰੂਕ ਕਰਾਂਗੇ। ਇਸ ਮੌਕੇ ਕੌਂਸਲਰ ਸ਼ਮਸ਼ੇਰ ਸ਼ੇਰੀ, ਕੌਂਸਲਰ ਕੁਲਜੀਤ ਸਿੰਘ, ਪ੍ਰਧਾਨ ਕਰਨ ਅਨੇਜਾ, ਕੌਂਸਲਰ ਅਮਨਜੋਤ ਸਿੰਘ, ਸੁਨੀਤਾ ਤੇਜਾਨੀਆਂ, ਹਨੀ ਕੈਲੇ, ਰਾਜਿੰਦਰ ਚਹਿਲ, ਸੰਦੀਪ ਸੋਨੀ, ਗੁਲਜ਼ਾਰ ਸਿੰਘ, ਰਜਨੀਸ਼ ਵਿਨਾਇਕ, ਮਨੀ ਗੋਗਨਾ, ਬਲਰਾਮ ਪਾਠਕ, ਭਿੰਦਰ ਵਿਰਕ, ਪ੍ਰੀਤਪਾਲ ਸਿੰਘ ਹੈਪੀ, ਸਰਬੀ ਸੰਧੂ, ਅਮਨਾ, ਧਰਮਵੀਰ ਸ਼ੀਲਾ, ਰੁਪਿੰਦਰ ਸਿੰਘ, ਗੁਰਜੀਤ ਸੰਧੂ, ਕਰਮਜੀਤ ਸਿੰਘ ਨੰਦਪੁਰ, ਅਮਿਤ ਭਾਟੀਆ, ਸੁਖਚੈਨ ਸਿੰਘ, ਸੋਨੂੰ ਵਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਪਾਇਲ ਵਲੋਂ ਮੀਟਿੰਗ ਅਗਲੀ ਖ਼ਬਰ ਕੁਲਾਰ ਪਬਲਿਕ ਸਕੂਲ ਖੰਨਾ ਨੇ 70ਵੀਆਂ ਜ਼ਿਲ੍ਹਾ ਪੱਧਰੀ ਫੈਂਸਿੰਗ ਖੇਡਾਂ ਵਿੱਚ ਮਾਰੀ ਬਾਜ਼ੀ
Ad Position 24