19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਵਿਖੇ ਸੁਤੰਤਰਤਾ ਦਿਵਸ ਮਨਾਇਆ

ਦੋਰਾਹਾ, 19 ਅਗਸਤ (ਮਨਜੀਤ ਸਿੰਘ ਗਿੱਲ)-ਸੁਤੰਤਰਤਾ ਦਿਵਸ ਦੇ ਮੌਕੇ ਨੂੰ ਸਮਰਪਿਤ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਵਿਚ ਵਿਦਿਆਰਥੀਆਂ ਲਈ ਦੇਸ਼ ਭਗਤੀ ਅਤੇ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਿੰਡਰਗਾਰਟਨ ਵਿੰਗ ਦੇ ਬੱਚਿਆਂ ਲਈ ਫ਼ੈਂਸੀ ਡਰੈੱਸ ਗਤੀਵਿਧੀ ਕਰਵਾਈ ਗਈ, ਜਿਸ ਵਿਚ ਉਨ੍ਹਾਂ ਨੇ ਵੱਖ-ਵੱਖ ਦੇਸ਼ ਭਗਤਾਂ ਦੇ ਕਿਰਦਾਰਾਂ ਦਾ ਰੋਲ ਨਿਭਾਇਆ।

Ad Position 21
No active advertisement
ਅਜੀਤ ਡੈਸਕ 20-08-2026
ਦੋਰਾਹਾ, 19 ਅਗਸਤ (ਮਨਜੀਤ ਸਿੰਘ ਗਿੱਲ)-ਸੁਤੰਤਰਤਾ ਦਿਵਸ ਦੇ ਮੌਕੇ ਨੂੰ ਸਮਰਪਿਤ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਵਿਚ ਵਿਦਿਆਰਥੀਆਂ ਲਈ ਦੇਸ਼ ਭਗਤੀ ਅਤੇ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਿੰਡਰਗਾਰਟਨ ਵਿੰਗ ਦੇ ਬੱਚਿਆਂ ਲਈ ਫ਼ੈਂਸੀ ਡਰੈੱਸ ਗਤੀਵਿਧੀ ਕਰਵਾਈ ਗਈ, ਜਿਸ ਵਿਚ ਉਨ੍ਹਾਂ ਨੇ ਵੱਖ-ਵੱਖ ਦੇਸ਼ ਭਗਤਾਂ ਦੇ ਕਿਰਦਾਰਾਂ ਦਾ ਰੋਲ ਨਿਭਾਇਆ। ਪਹਿਲੀ ਤੋਂ ਪੰਜਵੀਂ ਜਮਾਤ ਤਕ ਕਵਿਤਾ ਉਚਾਰਨ ਮੁਕਾਬਲਾ, ਕੋਲਾਜ ਮੇਕਿੰਗ ਮੁਕਾਬਲੇ ਕਰਵਾਏ ਗਏ। ਛੇਵੀਂ ਤੋਂ ਅੱਠਵੀਂ ਤਕ ਬੁੱਕ-ਮਾਰਕ (ਗਤੀਵਿਧੀ) ਅਤੇ ਸੰਵਿਧਾਨ ਦੀ ਪ੍ਰਸਤਾਵਨਾ ਉਚਾਰਨ ਗਤੀਵਿਧੀਆਂ ਕਰਵਾਈਆਂ ਗਈਆਂ। ਨੌਵੀਂ-ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਸ਼ਣ ਮੁਕਾਬਲੇ ਵਿਚ ਵੱਧ ਚੜ੍ਹ ਕੇ ਭਾਗ ਲਿਆ। ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ ਗਿਆ। ਸਾਰੀਆਂ ਗਤੀਵਿਧੀਆਂ ਸੁਤੰਤਰਤਾ ਦਿਵਸ ਅਤੇ ਭਾਰਤ ਦੀ ਅਮੀਰ ਸਭਿਆਚਾਰਕ ਵਿਰਾਸਤ ਨਾਲ ਸਬੰਧਿਤ ਸਨ। ਇਸ ਮੌਕੇ ਪ੍ਰਿੰਸੀਪਲ ਜਸਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਭਾਸ਼ਣ ਦੌਰਾਨ ਆਜ਼ਾਦੀ ਦੇ ਮਹੱਤਵ ਬਾਰੇ ਦੱਸਿਆ ਕਿ ਆਜ਼ਾਦੀ ਦਿਵਸ ਸਾਨੂੰ ਆਪਣੇ ਵਿਚਾਰ ਪ੍ਰਗਟ ਕਰਨ, ਸਿੱਖਣ ਅਤੇ ਅੱਗੇ ਵਧਣ ਦਾ ਮੌਕਾ ਦਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਦੋਂ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਪਾਇਲ ਵਲੋਂ ਮੀਟਿੰਗ
Ad Position 24