ਚੰਡੀਗੜ੍ਹ ਧਰਨੇ ਸੰਬੰਧੀ ਬੀ. ਕੇ. ਯੂ. (ਲੱਖੋਵਾਲ) ਦੀ ਅਹਿਮ ਮੀਟਿੰਗ 20 ਨੂੰ
ਬੀਜਾ, 19 ਅਗਸਤ (ਕਸ਼ਮੀਰਾ ਸਿੰਘ ਬਗਲੀ)-ਮੰਜੀ ਸਾਹਿਬ ਕੋਟਾਂ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਪ੍ਰੋਗ੍ਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।
ਬੀਜਾ, 19 ਅਗਸਤ (ਕਸ਼ਮੀਰਾ ਸਿੰਘ ਬਗਲੀ)-ਮੰਜੀ ਸਾਹਿਬ ਕੋਟਾਂ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਪ੍ਰੋਗ੍ਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਵਿਦਿਆਰਥੀਆਂ ਨੇ ਧਾਰਮਿਕ ਵਿਚਾਰਾਂ, ਕਵਿਤਾਵਾਂ ਅਤੇ ਹੋਰ ਪੇਸ਼ਕਾਰੀਆਂ ਰਾਹੀਂ ਸੰਗਤ ਨੂੰ ਇਸ ਪਵਿੱਤਰ ਅਸਥਾਨ ਦੇ ਇਤਿਹਾਸ ਅਤੇ ਮਹੱਤਤਾ ਨਾਲ ਜੋੜਿਆ। ਉਨ੍ਹਾਂ ਵਲੋਂ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਸਿੱਖ ਪੰਥ ਲਈ ਕੀਤੇ ਮਹਾਨ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਮਹਾਨ ਧਾਰਮਿਕ ਅਤੇ ਇਤਿਹਾਸਕ ਵਿਰਸੇ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਵਿਦਿਆਰਥੀ ਆਪਣੇ ਜੀਵਨ ਵਿੱਚ ਉੱਚੇ ਨੈਤਿਕ ਅਤੇ ਮਨੁੱਖੀ ਮੁੱਲ ਅਪਣਾ ਸਕਦੇ ਹਨ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਇਸ ਧਾਰਮਿਕ ਪ੍ਰੋਗ੍ਰਾਮ ਦੇ ਆਯੋਜਨ ਲਈ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।