19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮੁਫ਼ਤ ਮੈਡੀਕਲ ਕੈਂਪ ਲਗਾਇਆ

ਮਲੌਦ, 19 ਅਗਸਤ (ਪ. ਪ.)

Ad Position 21
No active advertisement
ਅਜੀਤ ਡੈਸਕ 20-08-2026
ਮਲੌਦ, 19 ਅਗਸਤ (ਪ. ਪ.)– ਹਲਕਾ ਪਾਇਲ ਦੇ ਪਿੰਡ ਸਿਹੋੜਾ ਸਾਹਿਬ ਵਿਖੇ ਡਾ. ਅੰਬੇਡਕਰ ਵੈਲਫੇਅਰ ਐਸੋਸੀਏਸ਼ਨ ਅਤੇ ਮਾਂ ਦੁਰਗਾ ਲੰਗਰ ਕਮੇਟੀ ਵੱਲੋਂ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਦਾ ਅੱਜ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕੈਂਪ ਵਿੱਚ ਪਹੁੰਚ ਕੇ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਸ. ਲੱਖਾ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਜਿਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ਨੇ ਡਾ. ਅੰਬੇਡਕਰ ਵੈਲਫੇਅਰ ਐਸੋਸੀਏਸ਼ਨ ਅਤੇ ਮਾਂ ਦੁਰਗਾ ਲੰਗਰ ਕਮੇਟੀ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਇਸ ਨੇਕ ਕਾਰਜ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਸਮਾਜ ਸੇਵਾ ਦੇ ਅਜਿਹੇ ਯਤਨ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ। ਇਸ ਮੌਕੇ ਸ਼ਿਆਮ ਸਿੰਘ, ਸੋਹਣ ਸਿੰਘ, ਪ੍ਰਧਾਨ ਧਲਵਿੰਦਰ ਸਿੰਘ, ਗੁਰਿੰਦਰ ਸਿੰਘ ਗਿੰਦ, ਜੈ ਸਿੰਘ ਅਤੇ ਸੰਤੋਖ ਸਿੰਘ ਸਮੇਤ ਕਮੇਟੀ ਦੇ ਹੋਰ ਮੈਂਬਰ ਅਤੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ -ਯੂ.ਕੇ. ’ਚ ਸਾਲਮੋਨੇਲਾ ਦਾ ਪ੍ਰਕੋਪ, ਇੱਕ ਵਿਅਕਤੀ ਦੀ ਮੌਤ, 200 ਤੋਂ ਵੱਧ ਬਿਮਾਰ ਅਗਲੀ ਖ਼ਬਰ ਜਥੇਦਾਰ ਗੁਰਜੀਤ ਸਿੰਘ ਪੰਧੇਰ ਖੇੜੀ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਸਨਮਾਨ
Ad Position 24