ਖੰਡ-ਗੁੜ ਸਮੇਤ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੇ ਵਧੇ ਭਾਅ ਨੇ ਵਿਗਾੜਿਆ ਗਰੀਬ ਵਰਗ ਦੀ ਰਸੋਈ ਦਾ ਬਜਟ-ਐਡਵੋਕੇਟ ਸਿਵੀਆ
ਕੁਹਾੜਾ, 20 ਅਗਸਤ (ਸੰਦੀਪ ਸਿੰਘ ਕੁਹਾੜਾ)-ਖੰਡ ਅਤੇ ਗੁੜ ਸਮੇਤ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਦੇ ਲਗਾਤਾਰ ਵਧ ਰਹੇ ਭਾਅ ਨੇ ਆਮ ਲੋਕਾਂ ਅਤੇ ਖ਼ਾਸ ਕਰ ਕੇ ਗਰੀਬ ਵਰਗ ਦੀਆਂ ਮੁਸ਼ਕਲਾਂ ਵਿਚ ਵਾਧਾ ਕਰ ਦਿੱਤਾ ਹੈ। ਇਹ ਪ੍ਰਗਟਾਵਾ ਸਮਾਜ ਸੇਵੀ ਅਤੇ ਐਡਵੋਕੇਟ ਰਣਜੀਤ ਸਿੰਘ ਸਿਵੀਆ ਨੇ ਕਰਦਿਆਂ ਕਿਹਾ ਕਿ ਮਹਿੰਗਾਈ ਲਗਾਤਾਰ ਵਧਣ ਕਾਰਨ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।
ਕੁਹਾੜਾ, 20 ਅਗਸਤ (ਸੰਦੀਪ ਸਿੰਘ ਕੁਹਾੜਾ)-ਖੰਡ ਅਤੇ ਗੁੜ ਸਮੇਤ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਦੇ ਲਗਾਤਾਰ ਵਧ ਰਹੇ ਭਾਅ ਨੇ ਆਮ ਲੋਕਾਂ ਅਤੇ ਖ਼ਾਸ ਕਰ ਕੇ ਗਰੀਬ ਵਰਗ ਦੀਆਂ ਮੁਸ਼ਕਲਾਂ ਵਿਚ ਵਾਧਾ ਕਰ ਦਿੱਤਾ ਹੈ। ਇਹ ਪ੍ਰਗਟਾਵਾ ਸਮਾਜ ਸੇਵੀ ਅਤੇ ਐਡਵੋਕੇਟ ਰਣਜੀਤ ਸਿੰਘ ਸਿਵੀਆ ਨੇ ਕਰਦਿਆਂ ਕਿਹਾ ਕਿ ਮਹਿੰਗਾਈ ਲਗਾਤਾਰ ਵਧਣ ਕਾਰਨ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਖੰਡ ਅਤੇ ਗੁੜ ਦੇ ਭਾਅ ਵਿਚ ਹੋਏ ਵਾਧੇ ਨੇ ਆਮ ਪਰਿਵਾਰਾਂ ਦੀ ਰਸੋਈ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ। ਇਸੇ ਤਰ੍ਹਾਂ ਰਸੋਈ ਗੈਸ ਸਿਲੰਡਰ ਸਮੇਤ ਹੋਰ ਜ਼ਰੂਰੀ ਵਸਤਾਂ ਦੇ ਭਾਅ ਵੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੇ ਜਾ ਰਹੇ ਹਨ। ਆਮਦਨ ਦੇ ਮੁਕਾਬਲੇ ਖਰਚੇ ਲਗਾਤਾਰ ਵਧਣ ਕਾਰਨ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਰਿਹਾ ਹੈ। ਐਡਵੋਕੇਟ ਸਿਵੀਆ ਨੇ ਕਿਹਾ ਕਿ ਮਹਿੰਗਾਈ ਦਾ ਸਭ ਤੋਂ ਵੱਧ ਅਸਰ ਦਿਹਾੜੀਦਾਰ ਮਜ਼ਦੂਰਾਂ, ਛੋਟੇ ਦੁਕਾਨਦਾਰਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ‘ਤੇ ਪੈ ਰਿਹਾ ਹੈ। ਜ਼ਰੂਰੀ ਵਸਤਾਂ ਦੇ ਭਾਅ ਵਧਣ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਖ਼ਰਚਿਆਂ ਵਿਚ ਕਟੌਤੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਹਿੰਗਾਈ ਨੂੰ ਨੱਥ ਪਾਉਣ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਗੰਭੀਰ ਮੁੱਦੇ ‘ਤੇ ਵਿਰੋਧੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨੂੰ ਵੀ ਲੋਕਾਂ ਦੀ ਆਵਾਜ਼ ਬਣ ਕੇ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਸਮੇਤ ਲੋਕ ਹਿਤ ਨਾਲ ਜੁੜੇ ਮੁੱਦਿਆਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਦੇ ਧਿਆਨ ਵਿੱਚ ਜ਼ੋਰਦਾਰ ਢੰਗ ਨਾਲ ਲਿਆਉਣਾ ਸਮੇਂ ਦੀ ਲੋੜ ਹੈ।