21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੁਰਾਣੀ ਪੈਨਸ਼ਨ ਲਈ 23 ਨੂੰ ਸਤੌਜ ਵਿਖੇ ਹੋਵੇਗੀ ਮਹਾਂਰੈਲੀ-ਜਸਵਿੰਦਰ ਸਿੰਘ

ਕੁਹਾੜਾ, 20 ਅਗਸਤ (ਸੰਦੀਪ ਸਿੰਘ ਕੁਹਾੜਾ)-ਬੀ. ਐੱਡ.

Ad Position 21
No active advertisement
ਅਜੀਤ ਡੈਸਕ 21-08-2026
ਕੁਹਾੜਾ, 20 ਅਗਸਤ (ਸੰਦੀਪ ਸਿੰਘ ਕੁਹਾੜਾ)-ਬੀ. ਐੱਡ. ਅਧਿਆਪਕ ਫ਼ਰੰਟ ਮਾਂਗਟ-2, 3 ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ 23 ਅਗਸਤ ਨੂੰ ਮਹਾਂਰੈਲੀ ਹੋਵੇਗੀ। ਜਿਸ ਵਿਚ ਪੰਜਾਬ ਦੇ ਲੱਖਾਂ ਐਨ. ਪੀ. ਐੱਸ . ਕਰਮਚਾਰੀ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਕੀਤੇ ਨੂੰ ਲਗਭਗ 4 ਸਾਲ ਹੋ ਗਏ ਹਨ। ਪਰ ਅਜੇ ਵੀ ਪੁਰਾਣੀ ਪੈਨਸ਼ਨ ਲਾਗੂ ਨਹੀਂ ਕੀਤੀ ਗਈ, ਜਦਕਿ ਗੁਆਂਢੀ ਰਾਜਾਂ ਵਿਚ ਪੁਰਾਣੀ ਪੈਨਸ਼ਨ ਬਹਾਲ ਵੀ ਹੋ ਗਈ ਹੈ। ਰੈਲੀਆਂ ਤੋਂ ਬਾਅਦ ਲਗਾਤਾਰ ਮੁਲਾਜ਼ਮਾਂ ਨੂੰ ਮੀਟਿੰਗਾਂ ਦਿੱਤੀਆਂ ਜਾਂਦੀਆਂ ਹਨ। ਪਰ ਐਨ ਮੌਕੇ ‘ਤੇ ਸਰਕਾਰ ਇਹ ਮੀਟਿੰਗਾਂ ਕੈਂਸਲ ਕਰ ਦਿੰਦੀ ਹੈ। ਇੱਥੋਂ ਤੱਕ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮੁਤਾਬਿਕ 18 ਫ਼ੀਸਦੀ ਡੀ. ਏ. ਦੇਣ ਤੋਂ ਵੀ ਇਨਕਾਰ ਕਰ ਦਿੱਤਾ ਹੈ, ਜਿਸ ਕਾਰਨ ਪੰਜਾਬ ਦੇ ਸਮੂਹ ਐਨ. ਪੀ. ਐੱਸ. ਮੁਲਾਜ਼ਮਾਂ ਅੰਦਰ ਗ਼ੁੱਸੇ ਦੀ ਲਹਿਰ ਦੌੜ ਗਈ ਹੈ। ਜ਼ਿਲ੍ਹਾ ਕਮੇਟੀ ਮੈਂਬਰ ਪਰਮਜੀਤ ਸਿੰਘ ਤੇ ਪਵਨ ਕੁਮਾਰ ਨੇ ਕਿਹਾ ਕਿ 7 ਅਗਸਤ ਦੀ ਚੰਡੀਗੜ੍ਹ ਦੀ ਮਹਾਂ ਰੈਲੀ ਦੀ ਸਫਲਤਾ ਤੋਂ ਬਾਅਦ ਮੁਲਾਜ਼ਮ ਇਸ ਰੈਲੀ ਨੂੰ ਵੀ ਸਫਲ ਬਣਾਉਣ ਲਈ ਪੱਬਾਂ ਭਾਰ ਹੋ ਗਏ ਹਨ।ਆਗੂਆਂ ਨੇ ਕਿਹਾ ਕਿ ਮਾਂਗਟ-2, 3 ਦੇ ਸਮੂਹ ਅਧਿਆਪਕ ਇਸ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨਗੇ। ਇਹ ਰੈਲੀ ਸਰਕਾਰ ਦੀਆਂ ਜੜਾ ਹਿਲਾ ਦੇਵੇਗੀ ਤੇ ਪੁਰਾਣੀ ਪੈਨਸ਼ਨ ਨੂੰ ਲਾਗੂ ਕਰਨ ਲਈ ਮਜਬੂਰ ਕਰ ਦੇਵੇਗੀ।
Ad Position 22
No active advertisement
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਰਾੜਾ ਸਾਹਿਬ ਦੀਆਂ ਖਿਡਾਰਨਾਂ ਨੇ ਪੰਜਾਬ ਰਾਜ ਅਥਲੈਟਿਕਸ ਚੈਂਪੀਅਨਸ਼ਿਪ ’ਚ ਸੋ... ਅਗਲੀ ਖ਼ਬਰ ਖੰਡ-ਗੁੜ ਸਮੇਤ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੇ ਵਧੇ ਭਾਅ ਨੇ ਵਿਗਾੜਿਆ ਗਰੀਬ ਵਰਗ ਦੀ ਰਸੋਈ ਦਾ ਬਜਟ-ਐਡਵੋਕੇਟ ਸਿਵੀਆ
Ad Position 24