21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਰਾੜਾ ਸਾਹਿਬ ਦੀਆਂ ਖਿਡਾਰਨਾਂ ਨੇ ਪੰਜਾਬ ਰਾਜ ਅਥਲੈਟਿਕਸ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ

ਰਾੜਾ ਸਾਹਿਬ, 20 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਰਾੜਾ ਸਾਹਿਬ ਦੀਆਂ ਹੋਣਹਾਰ ਖਿਡਾਰਨਾਂ ਨੇ 101ਵੀਂ ਪੰਜਾਬ ਰਾਜ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਆਪਣੀ ਅਦਭੁੱਤ ਖੇਡ-ਪ੍ਰਤਿਭਾ, ਦ੍ਰਿੜ੍ਹ ਇਰਾਦੇ ਅਤੇ ਅਣਥੱਕ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਮਗੇ ਆਪਣੇ ਨਾਮ ਕਰਕੇ ਸਕੂਲ ਦੇ ਮਾਣ ਵਿੱਚ ਵਾਧਾ ਕੀਤਾ। ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ 16 ਤੋਂ 18 ਅਗਸਤ 2026 ਤੱਕ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਵਰਗਾਂ ਦੇ ਖਿਡਾਰੀਆਂ ਨੇ ਆਪਣੀ ਖੇਡ-ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 21-08-2026
ਰਾੜਾ ਸਾਹਿਬ, 20 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਰਾੜਾ ਸਾਹਿਬ ਦੀਆਂ ਹੋਣਹਾਰ ਖਿਡਾਰਨਾਂ ਨੇ 101ਵੀਂ ਪੰਜਾਬ ਰਾਜ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਆਪਣੀ ਅਦਭੁੱਤ ਖੇਡ-ਪ੍ਰਤਿਭਾ, ਦ੍ਰਿੜ੍ਹ ਇਰਾਦੇ ਅਤੇ ਅਣਥੱਕ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਮਗੇ ਆਪਣੇ ਨਾਮ ਕਰਕੇ ਸਕੂਲ ਦੇ ਮਾਣ ਵਿੱਚ ਵਾਧਾ ਕੀਤਾ। ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ 16 ਤੋਂ 18 ਅਗਸਤ 2026 ਤੱਕ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਵਰਗਾਂ ਦੇ ਖਿਡਾਰੀਆਂ ਨੇ ਆਪਣੀ ਖੇਡ-ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਿਮਰਨ ਕੌਰ (ਅੰਡਰ-18) ਨੇ 1000 ਮੀਟਰ ਦੌੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ।ਸਿਮਰਨ ਕੌਰ ਦੀ ਕਾਮਯਾਬੀ ਦਾ ਸਫ਼ਰ ਇੱਥੇ ਹੀ ਨਹੀਂ ਰੁਕਿਆ। ਉਸ ਦੀ ਚੋਣ ਯੂਥ ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ ਲੁਧਿਆਣਾ, ਨਾਰਥ ਜ਼ੋਨ ਐਥਲੈਟਿਕਸ ਚੈਂਪੀਅਨਸ਼ਿਪ ਰਾਏਪੁਰ (ਦੇਹਰਾਦੂਨ) ਅਤੇ ਜੂਨੀਅਰ ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ ਚੇਨੱਈ, ਤਾਮਿਲਨਾਡੂ ਲਈ ਹੋਈ ਹੈ। ਇਸੇ ਤਰ੍ਹਾਂ ਅਦੀਬ ਕੌਰ (ਅੰਡਰ-16) ਨੇ 600 ਮੀਟਰ ਦੌੜ ਵਿੱਚ ਆਪਣੀ ਸ਼ਾਨਦਾਰ ਖੇਡ-ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅਦੀਬ ਕੌਰ ਦੀ ਚੋਣ ਵੀ ਜੂਨੀਅਰ ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ ਚੇਨੱਈ ਅਤੇ ਨਾਰਥ ਜ਼ੋਨ ਐਥਲੈਟਿਕਸ ਚੈਂਪੀਅਨਸ਼ਿਪ ਰਾਏਪੁਰ (ਦੇਹਰਾਦੂਨ) ਲਈ ਹੋਈ ਹੈ। ਇਨ੍ਹਾਂ ਦੋ ਸੋਨ ਤਮਗਿਆਂ ਨਾਲ ਸੰਤ ਈਸ਼ਰ ਸਿੰਘ ਸਕੂਲ ਦੇ ਖੇਡ ਜਗਤ ਦੇ ਇਤਿਹਾਸ ਵਿੱਚ ਇੱਕ ਹੋਰ ਸੁਨਹਿਰੀ ਅਧਿਆਇ ਜੁੜ ਗਿਆ ਹੈ। ਦੋਵੇਂ ਹੋਣਹਾਰ ਖਿਡਾਰਨਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਦੌੜ ਗਈ। ਇਸ ਮਾਣਮੱਤੀ ਸਫਲਤਾ ਲਈ ਸਕੂਲ ਦੇ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਵੱਲੋਂ ਸਿਮਰਨ ਕੌਰ, ਅਦੀਬ ਕੌਰ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਕੂਲ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥਣਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਉੱਚ ਪੱਧਰੀ ਮੁਕਾਬਲਿਆਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਮਰਪਿਤ ਖੇਡ ਕੋਚ ਚਮਕੌਰ ਸਿੰਘ ਦੀ ਮਿਹਨਤ ਅਤੇ ਯੋਗ ਅਗਵਾਈ ਦੀ ਵੀ ਸ਼ਲਾਘਾ ਕੀਤੀ ਗਈ। ਸੰਤ ਬਾਬਾ ਅਮਰ ਸਿੰਘ ਦੇ ਪਵਿੱਤਰ ਆਸ਼ੀਰਵਾਦ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦੇ ਮਾਰਗਦਰਸ਼ਨ ਅਤੇ ਸਹਿਯੋਗ ਸਦਕਾ ਪ੍ਰਾਪਤ ਇਹ ਕਾਮਯਾਬੀ ਸਕੂਲ ਲਈ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ। ਸਕੂਲ ਪ੍ਰਬੰਧਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਹੋਣਹਾਰ ਖਿਡਾਰਨਾਂ ਆਪਣੀ ਲਗਨ, ਮਿਹਨਤ ਅਤੇ ਜਜ਼ਬੇ ਨਾਲ ਆਉਣ ਵਾਲੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਖੰਨਾ, ਪਾਇਲ, ਬੀਜਾ, ਦੋਰਾਹਾ, ਸਮਰਾਲਾ ਤੇ ਆਲੇ-ਦੁਆਲੇ ਪੂਰਨ ਬੰਦ ਕਰਵਾਇਆ ਜਾਵੇਗਾ– ਭਾਈ ਜਤਿੰ... ਅਗਲੀ ਖ਼ਬਰ ਪੁਰਾਣੀ ਪੈਨਸ਼ਨ ਲਈ 23 ਨੂੰ ਸਤੌਜ ਵਿਖੇ ਹੋਵੇਗੀ ਮਹਾਂਰੈਲੀ-ਜਸਵਿੰਦਰ ਸਿੰਘ
Ad Position 24