21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸ਼ਿਵਪੁਰੀ ਮੰਦਰ ਖੰਨਾ ਵਿੱਚ ਸ੍ਰੀ ਸੋਮੇਸ਼ਵਰ ਮਹਾਦੇਵ ਦੇ ਸਥਾਪਨਾ ਦਿਵਸ ਮੌਕੇ ਭਜਨ ਸੰਧਿਆ ਦਾ ਆਯੋਜਨ

ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਰੀਬ 70 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਅਤੇ ਪਾਰਦਰਸ਼ੀ ਪ੍ਰਕਿਰਿਆ ਦੇ ਆਧਾਰ ’ਤੇ ਰੈਗੂਲਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

Ad Position 21
No active advertisement
ਸ਼ਿਵਪੁਰੀ ਮੰਦਰ ਖੰਨਾ ਵਿੱਚ ਸ੍ਰੀ ਸੋਮੇਸ਼ਵਰ ਮਹਾਦੇਵ ਦੇ ਸਥਾਪਨਾ ਦਿਵਸ ਮੌਕੇ ਭਜਨ ਸੰਧਿਆ ਦੌਰਾਨ ਸੰਗਤ। ਤਸਵੀਰ : ਸੋਨੀ ਗਿੱਲ 21-08-2026
ਖੰਨਾ, 20 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਰੀਬ 70 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਅਤੇ ਪਾਰਦਰਸ਼ੀ ਪ੍ਰਕਿਰਿਆ ਦੇ ਆਧਾਰ ’ਤੇ ਰੈਗੂਲਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਦਾਅਵਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਸ਼ੋਰੀ ਲਾਲ ਜੇਠੀ (ਲੜਕੀਆਂ) ਸਕੂਲ ਆਫ਼ ਐਮੀਨੈਂਸ, ਖੰਨਾ ਵਿਖੇ 28 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਨੂੰ ਵਧਾਈ ਦਿੰਦਿਆਂ ਆਪਣੀ ਜ਼ਿੰਮੇਵਾਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣ ਦੀ ਅਪੀਲ ਕੀਤੀ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਮੈਰਿਟ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਿਸ ਨਾਲ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਸੌਂਦ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਮਜ਼ਬੂਤੀ ਉਸ ਦੇ ਬੱਚਿਆਂ ਦੇ ਸਿਹਤਮੰਦ ਅਤੇ ਸੁਚੱਜੇ ਵਿਕਾਸ ਨਾਲ ਜੁੜੀ ਹੁੰਦੀ ਹੈ। ਆਂਗਣਵਾੜੀ ਕੇਂਦਰ ਬੱਚਿਆਂ ਨੂੰ ਪੋਸ਼ਣ, ਸਿਹਤ ਸੰਭਾਲ ਅਤੇ ਮੁੱਢਲੇ ਵਿਕਾਸ ਨਾਲ ਸਬੰਧਤ ਸਹੂਲਤਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਦੀ ਜ਼ਿੰਮੇਵਾਰੀ ਹੋਰ ਵੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਹੈਲਪਰ ਆਪਣੀ ਨੌਕਰੀ ਨੂੰ ਕੇਵਲ ਰੋਜ਼ਗਾਰ ਦਾ ਸਾਧਨ ਨਾ ਸਮਝਣ, ਸਗੋਂ ਇਸ ਨੂੰ ਸਮਾਜ ਸੇਵਾ ਦੇ ਮਹੱਤਵਪੂਰਨ ਮੌਕੇ ਵਜੋਂ ਨਿਭਾਉਣ। ਉਨ੍ਹਾਂ ਨੂੰ ਸਰਕਾਰ ਦੀਆਂ ਮਹਿਲਾ ਅਤੇ ਬਾਲ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਲੋੜਾਂ ਨੂੰ ਸਮਝਦਿਆਂ ਸਰਕਾਰੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ। ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਰੋਜ਼ਗਾਰ ਦੇ ਨਾਲ-ਨਾਲ ਬੱਚਿਆਂ ਅਤੇ ਮਹਿਲਾਵਾਂ ਦੀ ਸੇਵਾ ਕਰਨ ਦਾ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਆਧਾਰ ’ਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਧੰਨਵਾਦ ਪ੍ਰਗਟਾਇਆ। ਇਸ ਮੌਕੇ ਐਸ. ਡੀ. ਐਮ ਸਵਾਤੀ ਟਿਵਾਣਾ, ਸੀ. ਡੀ. ਪੀ. ਓ ਸੁਖਜੀਤ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ ਅਤੇ ਮੀਤ ਪ੍ਰਧਾਨ ਕਰਮਜੀਤ ਸਿੰਘ ਸਿਫ਼ਤੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮਸਲਿਆਂ ਲਈ ਇੱਕਜੁੱਟ ਹੋ ਕੇ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ ਦੀ ਲੋੜ – ਸੰਦੀਪ ਸਿੰਘ ਰੁਪਾਲੋਂ ਅਗਲੀ ਖ਼ਬਰ ਗ੍ਰੀਨ ਗਰੋਵ ਵਿਖੇ ਜੂਨੀਅਰ ਵਿੰਗ ਦਾ ਅਹੁਦਾ-ਸੌਂਪਣ ਸਮਾਗਮ
Ad Position 24