ਕਿਸਾਨ ਯੂਨੀਅਨ ਰਾਜੇਵਾਲ ਵਲੋਂ ਵੀ ਅੱਜ ਦੇ ਬੰਦ ਦੀ ਹਮਾਇਤ
ਸਮਰਾਲਾ, 20 ਅਗਸਤ (ਗੋਪਾਲ ਸੋਫਤ)-ਭਾਰਤੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਵੀ ਕੱਲ੍ਹ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਸ਼ਾਂਤ ਰਹਿ ਕੇ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੇ ਬਿਮਾਰ ਹੋਣ ‘ਤੇ ਵੀ ਉਸ ਨੂੰ ਪੈਰੋਲ ਨਹੀਂ ਦਿੱਤੀ ਜਾ ਰਹੀ।
ਬ
ਬਲਵੀਰ ਸਿੰਘ ਰਾਜੇਵਾਲ ਪ੍ਰਧਾਨ ਬੀ. ਕੇ. ਯੂ.।
21-08-2026
ਸਮਰਾਲਾ, 20 ਅਗਸਤ (ਗੋਪਾਲ ਸੋਫਤ)-ਭਾਰਤੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਵੀ ਕੱਲ੍ਹ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਸ਼ਾਂਤ ਰਹਿ ਕੇ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੇ ਬਿਮਾਰ ਹੋਣ ‘ਤੇ ਵੀ ਉਸ ਨੂੰ ਪੈਰੋਲ ਨਹੀਂ ਦਿੱਤੀ ਜਾ ਰਹੀ। ਜਦਕਿ ਬਲਾਤਕਾਰੀ ਲੋਕਾਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਚਾਰ ਸਾਲ ਤੋਂ ਮੋਰਚੇ ਚੱਲਣ ਦੇ ਬਾਵਜੂਦ ਵੀ ਕੇਂਦਰ ਤੇ ਪੰਜਾਬ ਸਰਕਾਰ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰ ਰਹੀਆਂ। ਇਸ ਲਈ ਬੰਦ ਦੇ ਸੱਦੇ ਅਨੁਸਾਰ 7 ਵਜੇ ਤੋਂ 2 ਵਜੇ ਤੱਕ ਹਰ ਵਰਗ ਦੇ ਵਿਅਕਤੀ ਦੁਕਾਨਦਾਰ ਤੇ ਕਾਰੋਬਾਰ ਨੂੰ ਸ਼ਾਂਤਮਈ ਰਹਿ ਕਿ ਇਸ ਬੰਦ ਨੂੰ ਸਫਲ ਬਣਾਉਣ ਚਾਹੀਦਾ ਹੈ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਇਸ ਬੰਦ ਨੂੰ ਸਫਲ ਬਣਾਉਣ ਲਈ ਇਸ ਦੀ ਪੂਰਨ ਹਮਾਇਤ ਕਰੇਗੀ।