21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਰਾੜਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਵਲੋਂ ਬੰਦੀ ਸਿੰਘਾਂ ਦੇ ਹੱਕ ’ਚ ਮਾਰਚ

ਰਾੜਾ ਸਾਹਿਬ, 21 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਬੰਦੀ ਸਿੰਘਾਂ ਦੇ ਮਸਲੇ ਵਿਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਰਲ ਸਿਆਸੀ ਖੇਡ ਖੇਡ ਰਹੀਆਂ ਹਨ ਜੇਕਰ ਦੋਵੇਂ ਸਰਕਾਰਾਂ ਬੰਦੀ ਸਿੰਘਾਂ ਦੇ ਹੱਕ ਵਿਚ ਸੰਜੀਦਾ ਹਨ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਵਿਚ ਰੁਕਾਵਟ ਕੌਣ ਪਾ ਰਿਹਾ। ਇੱਕ ਪਾਸੇ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੰਦੀ ਸਿੰਘਾਂ ਦੇ ਹੱਕ ਦੇ ਵਿਚ ਚਿੱਠੀ ਲਿਖ ਕੇ ਡਰਾਮਾ ਕਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 22-08-2026
ਰਾੜਾ ਸਾਹਿਬ, 21 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਬੰਦੀ ਸਿੰਘਾਂ ਦੇ ਮਸਲੇ ਵਿਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਰਲ ਸਿਆਸੀ ਖੇਡ ਖੇਡ ਰਹੀਆਂ ਹਨ ਜੇਕਰ ਦੋਵੇਂ ਸਰਕਾਰਾਂ ਬੰਦੀ ਸਿੰਘਾਂ ਦੇ ਹੱਕ ਵਿਚ ਸੰਜੀਦਾ ਹਨ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਵਿਚ ਰੁਕਾਵਟ ਕੌਣ ਪਾ ਰਿਹਾ। ਇੱਕ ਪਾਸੇ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੰਦੀ ਸਿੰਘਾਂ ਦੇ ਹੱਕ ਦੇ ਵਿਚ ਚਿੱਠੀ ਲਿਖ ਕੇ ਡਰਾਮਾ ਕਰ ਰਿਹਾ ਹੈ। ਦੂਜੇ ਕੇਂਦਰ ਸਰਕਾਰ ਆਪਣੇ ਸਿਰ ਤੋਂ ਪੱਲਾ ਝਾੜ ਕੇ ਕਹਿ ਰਹੀ ਹੈ ਕਿ ਇਹ ਕਾਨੂੰਨ ਦਾ ਮਾਮਲਾ ਹੈ। ਜਦੋਂ ਕਿ ਬੰਦੀ ਸਿੰਘ ਆਪਣੇ ਹਿੱਸੇ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਫਿਰ ਉਨ੍ਹਾਂ ਨੂੰ ਹੁਣ ਤੱਕ ਜੇਲ੍ਹ ਵਿਚ ਕਿਉਂ ਰੱਖਿਆ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਰਾੜਾ ਸਾਹਿਬ ਵਿਖੇ ਬੰਦੀ ਸਿੰਘਾਂ ਦੇ ਹੱਕ ਮਾਰਚ ਦੀ ਅਗਵਾਈ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਮਾੜੀ ਗੱਲ ਕੀ ਹੋ ਸਕਦੀ ਹੈ, ਜੇਲ੍ਹ ਵਿਚ ਬੰਦ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਰਧ ਮਾਂ ਦੇ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਜਦੋਂ ਕਿ ਵੱਡੇ ਵੱਡੇ ਅਪਰਾਧੀਆਂ ਨੂੰ ਰੋਜ਼ ਪੈਰੋਲਾਂ ‘ਤੇ ਰਿਹਾਅ ਕੀਤਾ ਜਾ ਰਿਹਾ ਹੈ। ਇਹ ਮਾਮਲਾ ਕੇਵਲ ਸਿੱਖਾਂ ਦਾ ਨਹੀਂ ਬਲਕਿ ਮਨੁੱਖੀ ਅਧਿਕਾਰਾਂ ਦਾ ਵੀ ਹੈ। ਇਸ ਮੌਕੇ ਬੰਦੀ ਸਿੰਘਾਂ ਦੇ ਹੱਕ ਦੇ ਵਿਚ ਭਾਈ ਅੰਮ੍ਰਿਤਪਾਲ ਸਿੰਘ ਜ਼ਿੰਦਾਬਾਦ ਦੇ ਨਾਮ ਦੇ ਝੰਡੇ ਫੜ ਕੇ ਬਾਜ਼ਾਰ ਦੇ ਵਿਚ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਵਿਰੋਧ ਦਰਜ ਕੀਤਾ ਗਿਆ। ਹਲਕਾ ਇੰਚਾਰਜ ਰੁਪਾਲੋਂ ਨੇ ਸਮਰਥਨ ਕਰਨ ਵਾਲੇ ਸਮੂਹ ਦੁਕਾਨਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗਗਨਦੀਪ ਸਿੰਘ ਪਾਇਲ, ਦਰਸ਼ਨ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਜੋਗਾ ਸਿੰਘ ਪਾਇਲ, ਪ੍ਰਿਤਪਾਲ ਸਿੰਘ ਘੁਡਾਣੀ ਖ਼ੁਰਦ, ਗੈਰੀ ਮੁੰਡੀ, ਰਾਮਪਾਲ ਸਿੰਘ ਦੌਲਤਪੁਰ, ਹਰਪਾਲ ਸਿੰਘ ਨਿਜ਼ਾਮਪੁਰ, ਗੁਰਦੀਪ ਸਿੰਘ ਘਣਗਸ, ਹੈਪੀ ਕਟਾਹਰੀ, ਸੰਦੀਪ ਸਿੰਘ ਕਟਾਹਰੀ, ਦੀਦਾਰ ਸਿੰਘ ਰਾਣੋ, ਗੋਗੀ ਕਟਾਹਰੀ, ਨਵਜੋਤ ਸਿੰਘ ਜੀਰਖ, ਕਾਲੂ ਘਲੋਟੀ, ਵਿੱਕੀ ਰਾੜਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਪਿੰਡਾਂ ਦੇ ਲੋਕ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਡਿਲਿਵਰੀ ਕਰਨ ਵਾਲੇ ਨੌਜਵਾਨ ਤੋਂ ਲੁਟੇਰੇ ਹਜ਼ਾਰਾਂ ਦੀ ਨਕਦੀ ਅਤੇ ਮੋਬਾਈਲ ਲੁੱਟ ਕੇ ਫ਼ਰਾਰ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਖੰਨਾ ’ਚ ਪੂਰਨ ਸਮਰਥਨ, ਦੁਕਾਨਾਂ ਤੇ ਬਾਜ਼ਾਰ ਰਹੇ ਬੰਦ ਧਾਰਮ...
Ad Position 24