22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਡਿਲਿਵਰੀ ਕਰਨ ਵਾਲੇ ਨੌਜਵਾਨ ਤੋਂ ਲੁਟੇਰੇ ਹਜ਼ਾਰਾਂ ਦੀ ਨਕਦੀ ਅਤੇ ਮੋਬਾਈਲ ਲੁੱਟ ਕੇ ਫ਼ਰਾਰ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰਭੂ ਚੌਕ ਬਸੰਤ ਐਵਿਨਿਊ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਡਿਲਿਵਰੀ ਕਰਨ ਵਾਲੇ ਨੌਜਵਾਨ ਤੋਂ 10 ਹਜ਼ਾਰ ਦੀ ਨਗਦੀ ਅਤੇ ਮੋਬਾਈਲ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਜੁਝਾਰ ਨਗਰ ਦੇ ਰਹਿਣ ਵਾਲੇ ਸੁਰਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 22-08-2026
ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰਭੂ ਚੌਕ ਬਸੰਤ ਐਵਿਨਿਊ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਡਿਲਿਵਰੀ ਕਰਨ ਵਾਲੇ ਨੌਜਵਾਨ ਤੋਂ 10 ਹਜ਼ਾਰ ਦੀ ਨਗਦੀ ਅਤੇ ਮੋਬਾਈਲ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਜੁਝਾਰ ਨਗਰ ਦੇ ਰਹਿਣ ਵਾਲੇ ਸੁਰਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਬਲਿੰਕਟ ਕੰਪਨੀ ਲਈ ਡਿਲਿਵਰੀ ਦਾ ਕੰਮ ਕਰਦਾ ਹੈ ਅਤੇ ਬੀਤੇ ਦਿਨ ਉਹ ਪ੍ਰਭੂ ਚੌਕ ਬਸੰਤ ਐਵਿਨਿਊ ਨੇੜੇ ਜਾ ਰਿਹਾ ਸੀ ਕਿ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਨਗਦੀ ਦੀ ਮੰਗ ਕੀਤੀ, ਜਦੋਂ ਉਸ ਨੇ ਨਗਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਪਾਸੋਂ 10 ਹਜ਼ਾਰ ਦੀ ਨਗਦੀ ਅਤੇ ਮੋਬਾਈਲ ਲੁੱਟ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿ ਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਹੈ। ਪੁਲਿਸ ਵਲੋਂ ਲੁਟੇਰਿਆਂ ਦੇ ਸੁਰਾਗ ਲਈ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਗਈ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਮੱਦੇਨਜ਼ਰ ਕੁਹਾੜਾ ਚੌਂਕ ’ ਚ ਏ . ਸੀ . ਪੀ . ਬੋਪਾਰਾਏ ਵਲੋਂ ਸੁਰੱਖਿਆ ਪ੍ਰਬੰਧ ਦਾ ਜਾਇਜ਼ਾ ਅਗਲੀ ਖ਼ਬਰ ਰਾੜਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਵਲੋਂ ਬੰਦੀ ਸਿੰਘਾਂ ਦੇ ਹੱਕ ’ਚ ਮਾਰਚ
Ad Position 24