ਬੇਕਾਬੂ ਹੋਈ ਕਾਰ ਪਿੱਲਰ ਨਾਲ ਟਕਰਾਈ-ਪਰਿਵਾਰ ਵਾਲ-ਵਾਲ ਬਚਿਆ
ਰਾਏਕੋਟ, 21 ਅਗਸਤ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਪੈਂਦੇ ਪਿੰਡ ਗੋਬਿੰਦਗੜ੍ਹ ਦੇ ਬੱਸ ਸਟੈਂਡ ਨਜ਼ਦੀਕ ਬੀਤੀ ਰਾਤ ਕਰੀਬ 12 ਵਜੇ ਇੱਕ ਰਿਟਜ਼ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਕੰਕਰੀਟ ਦੇ ਪਿੱਲਰ ਨਾਲ ਟਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦੌਰਾਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਕਾਰ ਸਵਾਰ ਪਰਿਵਾਰ ਦਾ ਵਾਲ-ਵਾਲ ਬਚਾਅ ਰਿਹਾ।
ਲ
ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਪਿੰਡ ਗੋਬਿੰਦਗੜ੍ਹ ਨਜ਼ਦੀਕ ਵਾਪਰੇ ਹਾਦਸੇ ਵਿਚ ਨੁਕਸਾਨੀ ਰਿਟਜ਼ ਕਾਰ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ
22-08-2026
ਰਾਏਕੋਟ, 21 ਅਗਸਤ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਪੈਂਦੇ ਪਿੰਡ ਗੋਬਿੰਦਗੜ੍ਹ ਦੇ ਬੱਸ ਸਟੈਂਡ ਨਜ਼ਦੀਕ ਬੀਤੀ ਰਾਤ ਕਰੀਬ 12 ਵਜੇ ਇੱਕ ਰਿਟਜ਼ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਕੰਕਰੀਟ ਦੇ ਪਿੱਲਰ ਨਾਲ ਟਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦੌਰਾਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਕਾਰ ਸਵਾਰ ਪਰਿਵਾਰ ਦਾ ਵਾਲ-ਵਾਲ ਬਚਾਅ ਰਿਹਾ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਾਰ ਚਾਲਕ ਰਾਜੀਵ ਕੁਮਾਰ ਪੁੱਤਰ ਰੁਲਦੂ ਰਾਮ ਵਾਸੀ ਭੁੱਚੋ ਮੰਡੀ (ਬਠਿੰਡਾ) ਆਪਣੀ ਰਿਟਜ਼ ਕਾਰ ਨੰਬਰ ਪੀ.ਬੀ. 03 ਬੀ.ਐੱਮ 4482 ’ਤੇ ਸਵਾਰ ਹੋ ਕੇ ਆਪਣੇ ਪਰਿਵਾਰ ਸਮੇਤ ਲੁਧਿਆਣਾ ਗਏ ਸਨ। ਜਿਸ ਦੌਰਾਨ ਜਦੋਂ ਉਹ ਲੁਧਿਆਣਾ ਤੋਂ ਵਾਪਸ ਆਪਣੇ ਪਿੰਡ ਭੁੱਚੋ ਮੰਡੀ ਨੂੰ ਆ ਰਹੇ ਸਨ ਤਾਂ ਜਦੋਂ ਉਹ ਪਿੰਡ ਗੋਬਿੰਦਗੜ੍ਹ ਬੱਸ ਸਟੈਂਡ ਦੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਰਾਜੀਵ ਕੁਮਾਰ ਨੂੰ ਨੀਂਦ ਆਉਣ ਕਾਰਨ ਅੱਖ ਲੱਗ ਗਈ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਬਣੇ ਕੰਕਰੀਟ ਵਾਲੇ ਪਿੱਲਰ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਪਰ ਸਵਾਰ ਬਚ ਗਏ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਚੌਂਕੀ ਜਲਾਲਦੀਵਾਲ ਦੇ ਮੁਲਾਜ਼ਮ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ।