21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਇਲ ’ਚ ਕੀਤਾ ਮਾਰਚ

ਪਾਇਲ, 21 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਕੌਮੀ ਇਨਸਾਫ਼ ਮੋਰਚੇ ਵਲੋਂ ਪੂਰੇ ਪੰਜਾਬ ਦੇ ਵਿਚ ਬੰਦੀ ਸਿੰਘਾਂ ਦੇ ਹੱਕ ਵਿਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਨੂੰ ਸਫਲ ਬਣਾਉਣ ਦੇ ਲਈ ਅੱਜ ਸਵੇਰ ਤੋਂ ਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਦੇ ਵਿਚ ਸੜਕਾਂ ਉੱਤੇ ਆ ਗਏ। ਪਾਇਲ ਸ਼ਹਿਰ ਪੂਰਨ ਤੌਰ ‘ਤੇ ਮੁਕੰਮਲ ਬੰਦ ਰਿਹਾ।

Ad Position 21
No active advertisement
ਅਜੀਤ ਡੈਸਕ 22-08-2026
ਪਾਇਲ, 21 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਕੌਮੀ ਇਨਸਾਫ਼ ਮੋਰਚੇ ਵਲੋਂ ਪੂਰੇ ਪੰਜਾਬ ਦੇ ਵਿਚ ਬੰਦੀ ਸਿੰਘਾਂ ਦੇ ਹੱਕ ਵਿਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਨੂੰ ਸਫਲ ਬਣਾਉਣ ਦੇ ਲਈ ਅੱਜ ਸਵੇਰ ਤੋਂ ਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਦੇ ਵਿਚ ਸੜਕਾਂ ਉੱਤੇ ਆ ਗਏ। ਪਾਇਲ ਸ਼ਹਿਰ ਪੂਰਨ ਤੌਰ ‘ਤੇ ਮੁਕੰਮਲ ਬੰਦ ਰਿਹਾ। ਬੰਦ ਨੂੰ ਸਫਲ ਬਣਾਉਣ ਦੇ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਵਲੋਂ ਹਲਕਾ ਇੰਚਾਰਜ ਸੰਦੀਪ ਸਿੰਘ ਰਪਾਲੋ ਦੀ ਅਗਵਾਈ ਦੇ ਵਿਚ ਪਾਇਲ ਸ਼ਹਿਰ ਦੇ ਬਾਜ਼ਾਰ ਦੇ ਝੰਡੀਆਂ ਲੈ ਕੇ ਮਾਰਚ ਕੀਤਾ ਗਿਆ। ਇਸ ਮੌਕੇ ਸ. ਰੁਪਾਲੋਂ ਨੇ ਕਿਹਾ ਬੰਦੀ ਸਿੰਘ ਬਹੁਤ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਫਿਰ ਵੀ ਸਰਕਾਰ ਵਲੋਂ ਉਨ੍ਹਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ ਇਸ ਤੋਂ ਵੱਡਾ ਅਣਮਨੁੱਖੀ ਵਤੀਰਾ ਕੀ ਹੋ ਸਕਦਾ ਹੈ। ਜੇਲ੍ਹ ਵਿਚ ਬੰਦ ਸਰਬੱਤ ਖ਼ਾਲਸਾ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਬਿਰਧ ਮਾਤਾ ਇਸ ਵਕਤ ਅੰਤਿਮ ਸਵਾਸਾਂ ਦੇ ਨੇੜੇ ਹਨ ਪਰ ਸਰਕਾਰ ਵਲੋਂ ਇੱਕ ਪੁੱਤ ਨੂੰ ਆਪਣੀ ਬਿਰਧ ਮਾਤਾ ਨਾਲ ਮਿਲਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ। ਵੱਡੇ ਜੁਰਮ ਕਰਨ ਵਾਲੇ ਸੰਗੀਨ ਅਪਰਾਧੀਆਂ ਨੂੰ ਸਰਕਾਰ ਰੋਜ਼ ਪੈਰੋਲ ਦੇ ਰਹੀ ਹੈ ਜਦੋਂ ਸਾਡੇ ਸਿੰਘ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਤਾਂ ਫਿਰ ਉਨ੍ਹਾਂ ਨੂੰ ਜੇਲ੍ਹਾਂ ਵਿਚ ਕਿਉਂ ਡੱਕਿਆ ਜਾ ਰਿਹਾ। ਇੱਕ ਪਾਸੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਅਸੀਂ ਚਿੱਠੀ ਲਿਖ ਕੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਰਾਹ ਪੱਧਰਾ ਕੀਤਾ ਤੇ ਦੂਜੇ ਪਾਸੇ ਇਹੀ ਪੰਜਾਬ ਸਰਕਾਰ ਕੇਸ ਬਣਾ ਕੇ ਹੋਰ ਸਿੰਘਾਂ ਨੂੰ ਜੇਲ੍ਹਾਂ ਵਿਚ ਡੱਕ ਰਹੀ ਹੈ। ਪੰਜਾਬ ਬੰਦ ਦੇ ਸੱਦੇ ‘ਤੇ ਪਾਇਲ ਪੁਲਿਸ ਪ੍ਰਸ਼ਾਸਨ ਵਲੋਂ ਡੀ. ਐੱਸ. ਪੀ. ਹਰਮਨਪ੍ਰੀਤ ਸਿੰਘ ਚੀਮਾ ਦੀ ਅਗਵਾਈ ਵਿਚ ਕੱਦੋਂ ਚੌਂਕ ਪਾਇਲ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਮੌਕੇ ਡੀ. ਐੱਸ. ਪੀ. ਚੀਮਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਜ਼ਿਲ੍ਹਾ ਖੰਨਾ ਦੇ ਮਾਨਯੋਗ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ ਬੰਦ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਂਵੀ ਘਟਨਾ ਰੋਕਣ ਲਈ ਪਾਇਲ ਪੁਲਿਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਲਾਕੇ ਵਿਚ ਅਮਨ ਅਮਾਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੋਈ ਢਿੱਲ ਨਹੀਂ ਵਰਤੀ ਜਾ ਰਹੀ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਮਾਰਚ ਕਰਦਿਆਂ ਬਾਜ਼ਾਰ ਬੰਦ ਕਰਵਾਇਆ ਅਗਲੀ ਖ਼ਬਰ ਬੇਕਾਬੂ ਹੋਈ ਕਾਰ ਪਿੱਲਰ ਨਾਲ ਟਕਰਾਈ-ਪਰਿਵਾਰ ਵਾਲ-ਵਾਲ ਬਚਿਆ
Ad Position 24