21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸਰਕਾਰੀ ਹਾਈ ਸਕੂਲ ਘੁੰਗਰਾਣਾ ਵਿਖੇ ਤੀਆਂ ਦਾ ਮੇਲਾ ਤੇ ਸਨਮਾਨ ਸਮਾਰੋਹ ਕਰਵਾਇਆ

ਅਹਿਮਦਗੜ੍ਹ, 21 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਸਰਕਾਰੀ ਹਾਈ ਸਕੂਲ ਘੁੰਗਰਾਣਾ ਵਿਖੇ ਸਕੂਲ ਇੰਚਾਰਜ ਇੰਦਰਵੀਰ ਕੌਰ ਦੀ ਅਗਵਾਈ ਹੇਠ ਤੀਆਂ ਦਾ ਮੇਲਾ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਸਾਬਕਾ ਪੰਚਾਇਤ ਅਫ਼ਸਰ ਹਰਮੇਲ ਸਿੰਘ ਅਹਿਮਦਗੜ੍ਹ, ਡਾ.

Ad Position 21
No active advertisement
ਅਜੀਤ ਡੈਸਕ 22-08-2026
ਅਹਿਮਦਗੜ੍ਹ, 21 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਸਰਕਾਰੀ ਹਾਈ ਸਕੂਲ ਘੁੰਗਰਾਣਾ ਵਿਖੇ ਸਕੂਲ ਇੰਚਾਰਜ ਇੰਦਰਵੀਰ ਕੌਰ ਦੀ ਅਗਵਾਈ ਹੇਠ ਤੀਆਂ ਦਾ ਮੇਲਾ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਸਾਬਕਾ ਪੰਚਾਇਤ ਅਫ਼ਸਰ ਹਰਮੇਲ ਸਿੰਘ ਅਹਿਮਦਗੜ੍ਹ, ਡਾ. ਸੁਖਪਾਲ ਸਿੰਘ, ਸਰਪੰਚ ਬੁੱਧ ਸਿੰਘ, ਅਮਰਜੀਤ ਸਿੰਘ ਅਤੇ ਗੁਰਚਰਨ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਸਮੇਂ ਪੜ੍ਹਾਈ ਵਿਚ ਸ਼ਾਨਦਾਰ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਸੇਵਾ ਮੁਕਤ ਪੰਚਾਇਤ ਅਫ਼ਸਰ ਹਰਮੇਲ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਜਦਕਿ ਸਰਪੰਚ ਸੁਖਪਾਲ ਸਿੰਘ ਵਲੋਂ ਬੱਚਿਆਂ ਨੂੰ ਨਕਦ ਇਨਾਮ ਦਿੱਤੇ ਗਏ। ਇਸ ਦੌਰਾਨ ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਅਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਸੇਵਾ ਮੁਕਤ ਪੰਚਾਇਤ ਅਫ਼ਸਰ ਹਰਮੇਲ ਸਿੰਘ ਨੇ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਘੱਟੋ-ਘੱਟ ਇੱਕ ਪੌਦਾ ਲਗਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਤੀਜ ਦੇ ਤਿਉਹਾਰ ਨਾਲ ਸਬੰਧਿਤ ਸਭਿਆਚਾਰਕ ਗਤੀਵਿਧੀਆਂ ਨੇ ਪੰਜਾਬੀ ਵਿਰਸੇ ਦੀ ਸੁੰਦਰ ਝਲਕ ਪੇਸ਼ ਕੀਤੀ। ਇਸ ਮੌਕੇ ਸਕੂਲ ਇੰਚਾਰਜ ਇੰਦਰਵੀਰ ਕੌਰ, ਪ੍ਰਦੀਪ ਸਿੰਘ, ਸੁਰਿੰਦਰ ਸਿੰਘ, ਸਰਬਜੋਤ ਕੌਰ, ਪ੍ਰਦੀਪ ਕੌਰ, ਮਨਜੀਤ ਕੌਰ, ਅੰਮ੍ਰਿਤ ਕੌਰ, ਜਸਪ੍ਰੀਤ ਕੌਰ, ਗੁਰਜਿੰਦਰ ਕੌਰ, ਕਲਰਕ ਗੁਰਦੀਪ ਸਿੰਘ, ਮਹਾਂਵੀਰ ਗੋਇਲ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਬਦਲਾਅ ਤੋਂ ਅੱਜ ਹਰ ਵਰਗ ਦੁਖੀ- ਸਾਬਕਾ ਵਿਧਾਇਕ ਲੱਖਾ ਅਗਲੀ ਖ਼ਬਰ ਵਿਕਟੋਰੀਆ ਸਕੂਲ ਲਹਿਰਾ ਵਲੋਂ ਪੰਜਾਬ ਰਾਜ ਕਰਾਟੇ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24