23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਕੂਲ ਆਫ਼ ਐਮੀਨੈਂਸ ਦੋਰਾਹਾ ਦੀਆਂ ਵਿਦਿਆਰਥਣਾਂ ਨੇ ਪਾਵਰ ਲਿਫਟਿੰਗ ਵਿਚ ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ

ਦੋਰਾਹਾ, 21 ਅਗਸਤ (ਮਨਜੀਤ ਸਿੰਘ ਗਿੱਲ)-ਸਥਾਨਕ ਸਕੂਲ ਆਫ਼ ਐਮੀਨੈਂਸ ਦੋਰਾਹਾ ਵਿਖੇ ਲੜਕੇ ਅਤੇ ਲੜਕੀਆਂ ਦੇ ਪਾਵਰ ਲਿਫਟਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਆਫ਼ ਐਮੀਨੈਂਸ ਦੋਰਾਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿੱਚ ਕਈ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 23-08-2026
ਦੋਰਾਹਾ, 21 ਅਗਸਤ (ਮਨਜੀਤ ਸਿੰਘ ਗਿੱਲ)-ਸਥਾਨਕ ਸਕੂਲ ਆਫ਼ ਐਮੀਨੈਂਸ ਦੋਰਾਹਾ ਵਿਖੇ ਲੜਕੇ ਅਤੇ ਲੜਕੀਆਂ ਦੇ ਪਾਵਰ ਲਿਫਟਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਆਫ਼ ਐਮੀਨੈਂਸ ਦੋਰਾਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿੱਚ ਕਈ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-17 ਉਮਰ ਵਰਗ ਵਿੱਚ ਪ੍ਰਾਸ਼ਸਤੀ, ਆਦਿਆ, ਖੁਸ਼ੀ ਅਤੇ ਸੁਖਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਮਗੇ ਜਿੱਤੇ, ਜਦਕਿ ਪੂਰਬਾ ਅਤੇ ਹਰਮਨਦੀਪ ਕੌਰ ਨੇ ਚਾਂਦੀ ਦੇ ਤਮਗੇ ਆਪਣੇ ਨਾਮ ਕੀਤੇ। ਇਸੇ ਤਰ੍ਹਾਂ ਅੰਡਰ-19 ਉਮਰ ਵਰਗ ਵਿਚ ਸਕੂਲ ਦੀ ਵਿਦਿਆਰਥਣ ਸਿਮਰਨ ਨੇ ਸੋਨੇ ਦਾ ਤਗਮਾ, ਜਦਕਿ ਸੰਧਿਆ ਅਤੇ ਲਲਿਤਾ ਨੇ ਚਾਂਦੀ ਦੇ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਮੌਕੇ ਸਕੂਲ ਮੁਖੀ ਰਘਵੀਰ ਸਿੰਘ ਵਲੋਂ ਜੇਤੂ ਵਿਦਿਆਰਥਣਾਂ ਨੂੰ ਤਮਗੇ ਪਾ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥਣਾਂ ਦੇ ਮਾਪਿਆਂ ਅਤੇ ਕੋਚ ਜਸਵੀਰ ਕੌਰ, ਪੀ. ਟੀ. ਆਈ. ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਸਕੂਲ ਮੁਖੀ ਨੇ ਵਿਦਿਆਰਥਣਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ 100 ਗ੍ਰਾਮ ਨਸ਼ੀਲੇ ਪਾਊਡਰ ਅਤੇ ਹੈਰੋਇਨ ਸਮੇਤ 4 ਕਾਬੂ ਅਗਲੀ ਖ਼ਬਰ ਵਪਾਰ ਦੇ ਮਾਮਲਿਆਂ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ
Ad Position 24