23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

100 ਗ੍ਰਾਮ ਨਸ਼ੀਲੇ ਪਾਊਡਰ ਅਤੇ ਹੈਰੋਇਨ ਸਮੇਤ 4 ਕਾਬੂ

ਮਾਛੀਵਾੜਾ ਸਾਹਿਬ, 22 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ਵਿਚ ਨਸ਼ੀਲੇ ਪਾਊਡਰ ਅਤੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਡੀ.

Ad Position 21
No active advertisement
ਅਜੀਤ ਡੈਸਕ 23-08-2026
ਮਾਛੀਵਾੜਾ ਸਾਹਿਬ, 22 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ਵਿਚ ਨਸ਼ੀਲੇ ਪਾਊਡਰ ਅਤੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਡੀ. ਐੱਸ. ਪੀ. ਸਮਰਾਲਾ ਪ੍ਰਿਤਪਾਲ ਸਿੰਘ ਅਤੇ ਥਾਣਾ ਮੁਖੀ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਮਾਮਲੇ ਵਿਚ ਸਬ-ਇੰਸਪੈਕਟਰ ਪਰਸ਼ੋਤਮ ਲਾਲ ਵਲੋਂ ਪਿੰਡ ਪਵਾਤ ਤੋਂ ਹੇੜੀਆਂ ਸਾਈਡ ਪੁਲਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਕਿ ਖੀਰਨੀਆਂ ਟੀ-ਪੁਆਇੰਟ ਨੇੜੇ ਇੱਕ ਨੌਜਵਾਨ ਨੂੰ ਸ਼ੱਕ ਦੇ ਅਧਾਰ ‘ਤੇ ਰੋਕਿਆ ਗਿਆ ਜਿਸ ਨੇ ਆਪਣਾ ਨਾਮ ਮਨਦੀਪ ਸਿੰਘ ਦੱਸਿਆ ਅਤੇ ਉਸ ਕੋਲੋਂ ਤਲਾਸ਼ੀ ਦੌਰਾਨ 100 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਿਸ ਵਲੋਂ ਉਸ ਨੂੰ ਗ੍ਰਿਫ਼ਤਾਰ ਕਰ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਪਹਿਲਾਂ ਵੀ 2 ਅਪਰਾਧਿਕ ਮਾਮਲੇ ਦਰਜ ਹਨ। ਦੂਸਰੇ ਮਾਮਲੇ ਵਿਚ ਸਹਾਇਕ ਥਾਣੇਦਾਰ ਜਰਨੈਲ ਸਿੰਘ ਵਲੋਂ ਪੁਲਿਸ ਕਰਮਚਾਰੀਆਂ ਨਾਲ ਗੁਰਦੁਆਰਾ ਕਿਰਪਾਨ ਭੇਟ ਰੋਡ ‘ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਇੱਕ ਮੋਟਰਸਾਈਕਲ ਨੂੰ ਜਾਂਚ ਲਈ ਰੋਕਿਆ। ਮੋਟਰਸਾਈਕਲ ਸਵਾਰ ਨੇ ਆਪਣਾ ਨਾਮ ਭੁਪਿੰਦਰ ਸਿੰਘ ਵਾਸੀ ਲੁਧਿਆਣਾ ਅਤੇ ਉਸ ਦੇ ਪਿੱਛੇ ਬੈਠੀ ਔਰਤ ਨੇ ਆਪਣਾ ਨਾਮ ਮਨਜੀਤ ਕੌਰ ਦੱਸਿਆ। ਤਲਾਸ਼ੀ ਦੌਰਾਨ ਦੋਵਾਂ ਕੋਲੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਉਕਤ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇੱਕ ਹੋਰ ਮਾਮਲੇ ਵਿਚ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਵਲੋਂ ਅਢਿਆਣਾ ਟੀ-ਪੁਆਇੰਟ ‘ਤੇ ਚੈਕਿੰਗ ਕੀਤੀ ਜਾ ਰਹੀ ਸੀ ਕਿ ਇੱਕ ਨੌਜਵਾਨ ਨੂੰ ਸ਼ੱਕ ਦੇ ਅਧਾਰ ‘ਤੇ ਰੋਕਿਆ ਜਿਸ ਨੇ ਆਪਣਾ ਨਾਮ ਜਸਪ੍ਰੀਤ ਸਿੰਘ ਉਰਫ਼ ਜੱਸੀ ਵਾਸੀ ਮਾਛੀਵਾੜਾ ਦੱਸਿਆ। ਤਲਾਸ਼ੀ ਦੌਰਾਨ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਵਲੋਂ ਉਸ ਖ਼ਿਲਾਫ਼ ਵੀ ਮਾਮਲਾ ਦਰਜ ਕਰ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ 28 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦੋਰਾਹਾ ਦੀਆਂ ਵਿਦਿਆਰਥਣਾਂ ਨੇ ਪਾਵਰ ਲਿਫਟਿੰਗ ਵਿਚ ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ
Ad Position 24