23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਧਾਇਕ ਗਿਆਸਪੁਰਾ ਨੇ 28 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

ਪਾਇਲ, 22 ਅਗਸਤ (ਨਿਜ਼ਾਮਪੁਰ-ਰਜਿੰਦਰ ਸਿੰਘ)-ਹਲਕਾ ਪਾਇਲ ਦੇ ਲੋਕਾਂ ਲਈ ਰੁਜ਼ਗਾਰ ਦੇ ਖੇਤਰ ਵਿੱਚ ਉਸ ਸਮੇਂ ਖੁਸ਼ੀ ਦਾ ਮਾਹੌਲ ਬਣ ਗਿਆ, ਜਦੋਂ ਦਾਣਾ ਮੰਡੀ ਪਾਇਲ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ 12 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ 16 ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਹ ਨਿਯੁਕਤੀ ਪੱਤਰ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਸੌਂਪੇ ਗਏ।

Ad Position 21
No active advertisement
ਅਜੀਤ ਡੈਸਕ 23-08-2026
ਪਾਇਲ, 22 ਅਗਸਤ (ਨਿਜ਼ਾਮਪੁਰ-ਰਜਿੰਦਰ ਸਿੰਘ)-ਹਲਕਾ ਪਾਇਲ ਦੇ ਲੋਕਾਂ ਲਈ ਰੁਜ਼ਗਾਰ ਦੇ ਖੇਤਰ ਵਿੱਚ ਉਸ ਸਮੇਂ ਖੁਸ਼ੀ ਦਾ ਮਾਹੌਲ ਬਣ ਗਿਆ, ਜਦੋਂ ਦਾਣਾ ਮੰਡੀ ਪਾਇਲ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ 12 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ 16 ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਹ ਨਿਯੁਕਤੀ ਪੱਤਰ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਸੌਂਪੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਦੇਣ ਦੀ ਨੀਤੀ ਤਹਿਤ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਦੇ ਲਗਭਗ 1250 ਨੌਜਵਾਨਾਂ ਨੂੰ ਹੁਣ ਤੱਕ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ। ਉਨ੍ਹਾਂ ਪਿਛਲੀ ਕਾਂਗਰਸ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਕਾਂਗਰਸ ਦੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਦੇ ਬੱਚਿਆਂ ਲਈ ਸਰਕਾਰੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਦਿੱਤੀਆਂ ਸਰਕਾਰੀ ਨੌਕਰੀਆਂ ਦਾ ਰਿਕਾਰਡ ਜਨਤਕ ਕਰਨ। ਗਿਆਸਪੁਰਾ ਨੇ ਕੋਟਲੀ ਪਰਿਵਾਰ ’ਤੇ ਵੀ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਆਮ ਪਰਿਵਾਰਾਂ ਦੇ ਨੌਜਵਾਨਾਂ ਦੀ ਬਜਾਏ ਸਿਆਸੀ ਤੌਰ ’ਤੇ ਪ੍ਰਭਾਵਸ਼ਾਲੀ ਪਰਿਵਾਰਾਂ ਨੂੰ ਤਰਜੀਹ ਮਿਲਦੀ ਰਹੀ, ਕਾਂਗਰਸ ਨੇ ਸਿਰਫ਼ ਕੋਟਲੀ ਪਰਿਵਾਰ ਦੇ ਪੁੱਤ ਨੂੰ ਡੀਐਸਪੀ ਲਾਇਆ ਹੈ। ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗੱਠਜੋੜ ਸੰਬੰਧੀ ਪੁੱਛੇ ਸਵਾਲ ’ਤੇ ਵਿਧਾਇਕ ਗਿਆਸਪੁਰਾ ਨੇ ਦੋਵਾਂ ਪਾਰਟੀਆਂ ’ਤੇ ਤੰਜ ਕੱਸਦਿਆ ਦੋਵਾਂ ਪਾਰਟੀਆਂ ਦੇ ਰਿਸ਼ਤੇ ਨੂੰ ‘ਪਤੀ-ਪਤਨੀ’ ਵਾਲਾ ਕਰਾਰ ਦਿੰਦਿਆਂ ਕਿਹਾ ਕਿ ਸਿਰਫ਼ ਭੂਮਿਕਾਵਾਂ ਬਦਲੀਆਂ ਹਨ, ਪਰ ਰਿਸ਼ਤਾ ਉਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਹਨਾਂ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਵਰਕਰ ਨਵਦੀਪ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਸ ਨੇ ਪੀ ਐੱਚ ਡੀ ਤੱਕ ਉੱਚ ਪੱਧਰੀ ਪੜ੍ਹਾਈ ਕੀਤੀ ਹੈ। ਹੁਣ ਉਸ ਨੂੰ ਆਂਗਣਵਾੜੀ ਵਰਕਰ ਵਜੋਂ ਨਿਯੁਕਤੀ ਮਿਲਣ ਨਾਲ ਉਸ ਦਾ ਲੰਬੇ ਸਮੇਂ ਦਾ ਸੁਪਨਾ ਪੂਰਾ ਹੋਇਆ ਹੈ। ਇਸ ਮੌਕੇ ਰਮਨਦੀਪ ਕੌਰ ਗਿਆਸਪੁਰਾ, ਆੜਤੀ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ, ਐਡਵੋਕੇਟ ਅਭੈ ਸਿੰਘ ਬੈਂਸ, ਨਗਰ ਕੌਂਸਲ ਪਾਇਲ ਦੀ ਪ੍ਰਧਾਨ ਬਲਜਿੰਦਰ ਕੌਰ, ਬੂਟਾ ਸਿੰਘ, ਰਾਣਾ ਕੂਨਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ, ਸੀਡੀਪੀਓ ਹਰਜੀਤ ਕੌਰ ਸਮੇਤ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੇ ਕੱਚੇ ਸਫਾਈ ਸੇਵਕਾਂ ਨੇ ਕੀਤਾ ਰੋਸ ਮਾਰਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਐਸ. ਡੀ. ਐਮ. ਰਾਹੀਂ ਮੁੱਖ ਮੰ... ਅਗਲੀ ਖ਼ਬਰ 100 ਗ੍ਰਾਮ ਨਸ਼ੀਲੇ ਪਾਊਡਰ ਅਤੇ ਹੈਰੋਇਨ ਸਮੇਤ 4 ਕਾਬੂ
Ad Position 24