23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਿਹਤ ਵਿਭਾਗ ਦੇ ਕੱਚੇ ਸਫਾਈ ਸੇਵਕਾਂ ਨੇ ਕੀਤਾ ਰੋਸ ਮਾਰਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਐਸ. ਡੀ. ਐਮ. ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)- ਸਿਹਤ ਵਿਭਾਗ ਵਿੱਚ ਠੇਕਾ ਅਤੇ ਆਊਟਸੋਰਸਿੰਗ ਦੇ ਆਧਾਰ ’ਤੇ ਕੰਮ ਕਰ ਰਹੇ ਦਰਜਾ ਚਾਰ ਅਤੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਰਕਾਰੀ ਹਸਪਤਾਲਾਂ ਦੇ ਮੁਲਾਜ਼ਮਾਂ ਵੱਲੋਂ ਰੋਸ ਮਾਰਚ ਕੀਤਾ ਗਿਆ। ਸਿਵਲ ਹਸਪਤਾਲ ਖੰਨਾ ਤੋਂ ਐਸਡੀਐਮ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ ਉਪਰੰਤ ਐਸਡੀਐਮ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ।

Ad Position 21
No active advertisement
ਅਜੀਤ ਡੈਸਕ 23-08-2026
ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)- ਸਿਹਤ ਵਿਭਾਗ ਵਿੱਚ ਠੇਕਾ ਅਤੇ ਆਊਟਸੋਰਸਿੰਗ ਦੇ ਆਧਾਰ ’ਤੇ ਕੰਮ ਕਰ ਰਹੇ ਦਰਜਾ ਚਾਰ ਅਤੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਰਕਾਰੀ ਹਸਪਤਾਲਾਂ ਦੇ ਮੁਲਾਜ਼ਮਾਂ ਵੱਲੋਂ ਰੋਸ ਮਾਰਚ ਕੀਤਾ ਗਿਆ। ਸਿਵਲ ਹਸਪਤਾਲ ਖੰਨਾ ਤੋਂ ਐਸਡੀਐਮ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ ਉਪਰੰਤ ਐਸਡੀਐਮ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ।ਸਫਾਈ ਵਰਕਰਾਂ ਦੇ ਆਗੂਆਂ ਬੀਬੀ ਅਮਨਦੀਪ ਕੌਰ, ਸਰਬਜੀਤ ਕੌਰ, ਬੱਬੂ ਪਾਇਲ, ਸਵਰਨਜੀਤ ਕੌਰ ਸਮਰਾਲਾ ਅਤੇ ਕਿਰਪਾਲ ਸਿੰਘ ਮਲੌਦ ਨੇ ਕਿਹਾ ਕਿ ਘੱਟ ਤਨਖਾਹਾਂ ਕਾਰਨ ਮੌਜੂਦਾ ਮਹਿੰਗਾਈ ਵਿੱਚ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਸੀਨੀਅਰ ਅਧਿਕਾਰੀਆਂ ਵੱਲੋਂ ਕੰਮ ਲੈਣ ਦੇ ਨਾਲ-ਨਾਲ ਉਨ੍ਹਾਂ ਨੂੰ ਕਥਿਤ ਤੌਰ ’ਤੇ ਜਲੀਲ ਵੀ ਕੀਤਾ ਜਾਂਦਾ ਹੈ ਅਤੇ ਹੱਕੀ ਮੰਗਾਂ ਲਈ ਆਵਾਜ਼ ਉਠਾਉਣ ’ਤੇ ਡਰਾਇਆ-ਧਮਕਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦੇਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਟੀਲ ਮਿੱਲ ਦੀ ਭੱਠੀ ਵਿੱਚ ਹਾਦਸਾ 5 ਕਾਮੇ ਜ਼ਖ਼ਮੀ, ਇਕ ਦੀ ਮੌਤ ਅਗਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ 28 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ
Ad Position 24